ਅਮਰਿੰਦਰ ਗਿੱਲ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਰਿਪੁਤਪਨ ਸਿੰਘ ਗਿੱਲ ਦਾ ਦਿਹਾਂਤ
ਅਮਰਿੰਦਰ ਗਿੱਲ (Amrinder Gill) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਇੱਕ ਦੁੱਖ ਭਰੀ ਖ਼ਬਰ ਫੈਨਸ ਦੇ ਨਾਲ ਸਾਂਝੀ ਕੀਤੀ ਹੈ।ਗਾਇਕ ਨੇ ਆਪਣੇ ਛੋਟੇ ਭਰਾ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਕਿ ‘ਭਰਾ ਤੈਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਇੱਕ ਹੋਰ ਪੋਸਟ ਸਾਂਝੀ ਕਰਦੇ ਹੋਏ ਅਮਰਿੰਦਰ ਗਿੱਲ ਨੇ ਲਿਖਿਆ ‘ਬੜੇ ਦੁੱਖ ਦੇ ਨਾਲ ਮੈਂ ਆਪਣੇ ਛੋਟੇ ਭਰਾ ਰਿਪੁਤਪਨ ਸਿੰਘ ਦੇ ਅਕਾਲ ਚਲਾਣੇ ਦੀ ਖ਼ਬਰ ਸਾਂਝੀ ਕਰ ਰਿਹਾ ਹਾਂ।ਉਹ ਇੱਕ ਬਹੁਤ ਹੀ ਦਿਆਲੂ ਤੇ ਪਿਆਰ ਆਤਮਾ ਸੀ । ਉਨ੍ਹਾਂ ਨੇ ਇਸ ਪੋਸਟ ਦੇ ਨਾਲ ਹੀ ਰਿਪਨ ਦੇ ਅੰਤਿਮ ਸਸਕਾਰ ਦੇ ਬਾਰੇ ਵੀ ਜਾਣਕਾਰੀ ਸ਼ੇਅਰ ਕੀਤੀ ਹੈ। ਜੋ ਕਿ ਅੱਜ ਕੀਤਾ ਜਾਵੇਗਾ ।
ਹੋਰ ਪੜ੍ਹੋ : ਪੰਜਾਬ ਤੋਂ ਮੰਦਭਾਗੀ ਖ਼ਬਰ, ਵਰਮਾਲਾ ਦੀ ਰਸਮ ਦੌਰਾਨ ਲਾੜੇ ਦੀ ਮੌਤ, ਵਿਆਹ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ
ਅਮਰਿੰਦਰ ਗਿੱਲ ਦਾ ਵਰਕ ਫ੍ਰੰਟ
ਅਮਰਿੰਦਰ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਹਾਲ ਹੀ ‘ਚ ਉਨ੍ਹਾਂ ਦਾ ਇੱਕ ਗੀਤ ਵੀ ਰਿਲੀਜ਼ ਹੋਇਆ ਸੀ । ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ।
ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਅਮਰਿੰਦਰ ਗਿੱਲ ਨੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਗਿਆ । ਹੁਣ ਤੱਕ ਉਹ ਅੰਗਰੇਜ, ਲਾਈਏ ਜੇ ਯਾਰੀਆਂ, ਲਹੌਰੀਏ, ਛੱਲਾ ਮੁੜ ਕੇ ਨਹੀਂ ਆਇਆ ਸਣੇ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ ।
- PTC PUNJABI