ਬਿੰਨੂ ਢਿੱਲੋਂ ਦੇ ਜਨਮ ਦਿਨ ‘ਤੇ ਦੋਸਤਾਂ ਨੇ ਦਿੱਤੀ ਸਰਪ੍ਰਾਈਜ਼ ਪਾਰਟੀ, ਗੀਤਾਂ ਦੇ ਨਾਲ ਜਸਬੀਰ ਜੱਸੀ ਨੇ ਸਜਾਈ ਮਹਿਫ਼ਿਲ

ਅਦਾਕਾਰ ਬਿੰਨੂ ਢਿੱਲੋਂ ਨੇ ਬੀਤੇ ਦਿਨ ਆਪਣਾ ਜਨਮ ਦਿਨ ਮਨਾਇਆ । ਇਸ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਅਤੇ ਅਦਾਕਾਰ ਦੇ ਨਾਲ ਜਨਮ ਦਿਨ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ।

Reported by: PTC Punjabi Desk | Edited by: Shaminder  |  August 30th 2024 10:14 AM |  Updated: August 30th 2024 11:13 AM

ਬਿੰਨੂ ਢਿੱਲੋਂ ਦੇ ਜਨਮ ਦਿਨ ‘ਤੇ ਦੋਸਤਾਂ ਨੇ ਦਿੱਤੀ ਸਰਪ੍ਰਾਈਜ਼ ਪਾਰਟੀ, ਗੀਤਾਂ ਦੇ ਨਾਲ ਜਸਬੀਰ ਜੱਸੀ ਨੇ ਸਜਾਈ ਮਹਿਫ਼ਿਲ

ਅਦਾਕਾਰ ਬਿੰਨੂ ਢਿੱਲੋਂ (Binnu Dhillon)ਨੇ ਬੀਤੇ ਦਿਨ ਆਪਣਾ ਜਨਮ ਦਿਨ ਮਨਾਇਆ ।ਦੱਸ ਦਈਏ ਕਿ ਇਸ ਸਰਪ੍ਰਾਈਜ਼ ਪਾਰਟੀ ਦਾ ਆਯੋਜਨ ਉਨ੍ਹਾਂ ਦੇ ਦੋਸਤਾਂ ਵੱਲੋਂ ਕੀਤਾ ਗਿਆ ਹੈ।ਇਸ ਪਾਰਟੀ ‘ਚ ਬਿੰਨੂ ਢਿੱਲੋਂ ਦੇ ਦੋਸਤ ਸ਼ਾਮਿਲ ਹੋਏ ਅਤੇ ਆਪੋ ਆਪਣੀ ਪਰਫਾਰਮੈਂਸ ਦੇ ਨਾਲ ਰੌਣਕਾਂ ਲਗਾਈਆਂ। ਇਸ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਅਤੇ ਅਦਾਕਾਰ ਦੇ ਨਾਲ ਜਨਮ ਦਿਨ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ । ਜਿਸ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਗਾਇਕ ਜਸਬੀਰ ਜੱਸੀ, ਐਮੀ ਵਿਰਕ, ਯੁਵਰਾਜ ਹੰਸ, ਨਵਰਾਜ ਹੰਸ, ਕਰਮਜੀਤ ਅਨਮੋਲ, ਮਾਸਟਰ ਸਲੀਮ, ਦੇਵ ਖਰੌੜ ਸਣੇ ਕਈ ਸਿਤਾਰਿਆਂ ਜਨਮ ਦਿਨ ਦੀ ਪਾਰਟੀ ‘ਚ  ਸ਼ਿਰਕਤ ਕੀਤੀ ।

ਹੋਰ ਪੜ੍ਹੋ : ਸਿਮਰਨਜੀਤ ਸਿੰਘ ਮਾਨ ਦੇ ਵਿਵਾਦਿਤ ਬਿਆਨ ਤੋਂ ਬਾਅਦ ਕੰਗਨਾ ਰਣੌਤ ਦਾ ਮੋੜਵਾਂ ਜਵਾਬ, ਕਿਹਾ ‘ਮੈਂ ਇਨ੍ਹਾਂ ਤੋਂ ਡਰਨ ਵਾਲੀ ਨਹੀਂ ਹਾਂ’

ਜਸਬੀਰ ਜੱਸੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਬਿੰਨੂ ਢਿੱਲੋਂ ਦੇ ਜਨਮ ਦਿਨ ‘ਤੇ ਗਾਉਂਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ‘ਬਿੰਨੂ ਢਿੱਲੋਂ ਵੀਰ ਦੇ ਜਨਮ ਦਿਨ ਦੀ ਵਧਾਈ’।

ਬਿੰਨੂ ਢਿੱਲੋਂ ਦਾ ਵਰਕ ਫ੍ਰੰਟ 

ਬਿੰਨੂ ਢਿੱਲੋਂ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।

ਉਨ੍ਹਾਂ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਪਰ ਉਨ੍ਹਾਂ ਦੇ ਵੱਲੋਂ ਨਿਭਾਏ ਗਏ ਕਾਮੇਡੀ ਕਿਰਦਾਰਾਂ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ।

 

- PTC PUNJABI


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network