ਪੰਜਾਬੀ ਅਦਾਕਾਰਾ ਸੋਨੀਆ ਮਾਨ ਨੇ ਜਾਟ ਮਹਾਸਭਾ ਦੇ ਯੂਥ ਮਹਿਲਾ ਵਿੰਗ ਦੇ ਪ੍ਰਧਾਨ ਅਹੁਦੇ ਤੋਂ ਦਿੱਤਾ ਅਸਤੀਫਾ
Sonia Mann resigned from Jat Maha Sabha: ਮਸ਼ਹੂਰ ਪੰਜਾਬੀ ਅਦਾਕਾਰਾ ਸੋਨੀਆ ਮਾਨ (Sonia Mann) ਇਨ੍ਹੀਂ ਕਿਸਾਨੀ ਸੰਘਰਸ਼ 'ਚ ਸ਼ਮੂਲੀਅਤ ਕਰ ਰਹੀ ਹੈ , ਇਸ ਦੇ ਨਾਲ-ਨਾਲ ਅਦਾਕਾਰਾ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰ ਰਹੀ ਹੈ। ਹਾਲ ਹੀ 'ਚ ਇਹ ਖ਼ਬਰ ਵੀ ਸਾਹਮਣੇ ਆਈ ਹੈ ਕਿ ਅਦਾਕਾਰਾ ਨੇ ਜਾਟ ਮਹਾਸਭਾ ਤੋਂ ਆਪਣੇ ਮਹਿਲਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਵੱਡੀ ਗਿਣਤੀ ਵਿੱਚ ਪੰਜਾਬੀ ਇੰਡਸਟਰੀ ਦੇ ਸਿਤਾਰੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰ ਰਹੇ ਹਨ ਤੇ ਕਿਸਾਨ ਅੰਦੋਲਨ ਦਾ ਸਮਰਥਨ ਕਰ ਰਹੇ ਹਨ। ਬੀਤੇ ਦਿਨੀਂ ਪਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸੋਨੀਆ ਮਾਨ (Sonia Mann) ਵੀ ਕਿਸਾਨੀ ਮੋਰਚੇ ਵਿੱਚ ਹਿੱਸਾ ਲੈਣ ਪਹੁੰਚੀ। ਅਦਾਕਾਰਾ ਨੇ ਬਜ਼ੁਰਗ ਤੇ ਕਿਸਾਨ ਬੀਬੀਆਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨਾਲ ਮਿਲ ਇਸ ਸੰਘਰਸ਼ ਵਿੱਚ ਆਪਣਾ ਹਰ ਸੰਭਵ ਯੋਗਦਾਨ ਪਾਉਣ ਦੀ ਗੱਲ ਆਖੀ।
ਮੀਡੀਆ ਰਿਪੋਰਟਸ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਬੱਗਾ ਕਲਾਂ ਦੀ ਜੰਮਪਲ ਫਿਲਮੀ ਅਦਾਕਾਰਾ ਤੇ ਕਿਸਾਨ ਮੋਰਚੇ (Farmers Protest) ਦਾ ਅਹਿਮ ਹਿੱਸਾ ਰਹੀ ਸੋਨੀਆ ਮਾਨ ਨੇ ਹਾਲ ਜਾਟ ਮਹਾਂ ਸਭਾ ਇਸਤਰੀ ਯੂਥ ਵਿੰਗ ਪੰਜਾਬ ਦੇ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਇਸ ਅਸਤੀਫੇ ਸਬੰਧੀ ਜਾਣਕਾਰੀ ਦਿੰਦਿਆਂ ਸੋਨੀਆ ਮਾਨ ਨੇ ਦੱਸਿਆ ਕਿ ਮੈਂ ਮਹਾਂ ਸਭਾ ਨੂੰ ਹਰਿਆਣਾ ਦੇ ਬਾਰਡਰਾਂ ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਘੋਲ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ, ਪਰ ਉਨ੍ਹਾਂ ਦਾ ਕਹਿਣਾ ਸੀ ਕਿ ਉਹ ਸੰਯੁਕਤ ਕਿਸਾਨ ਮੋਰਚੇ ਦੇ ਨਾਲ ਹਨ ਤੇ ਇਸ ਸੰਘਰਸ਼ ਵਿੱਚ ਸ਼ਾਮਲ ਨਹੀਂ ਹੋ ਸਕਦੇ।
ਸੋਨੀਆ ਮਾਨ ਨੇ ਕਿਹਾ ਕਿ ਇਸ ਤੋਂ ਦੁੱਖੀ ਹੋ ਕੇ ਮੈਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਕੇ ਪੰਜਾਬ ਦੇ ਕਿਸਾਨੀ ਸੰਘਰਸ਼ ਨਾਲ ਚੱਲਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਸਵ: ਬਲਦੇਵ ਸਿੰਘ ਮਾਨ ਸਾਰੀ ਜ਼ਿੰਦਗੀ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਤੇ ਦੱਬੇ ਕੁਚਲੇ ਲੋਕਾਂ ਦੀ ਲੜਾਈ ਲੜਦੇ ਹੋਏ ਸ਼ਹੀਦ ਹੋਏ ਸਨ ਤੇ ਸੰਘਰਸ਼ ਉਨ੍ਹਾਂ ਨੂੰ ਵਿਰਸੇ 'ਚ ਮਿਲਿਆ।
ਹੋਰ ਪੜ੍ਹੋ : 'ਜਵਾਨ' ਫੇਮ ਅਦਾਕਾਰਾ ਪ੍ਰਿਆਮਣੀ ਨੇ ਖਰੀਦੀ ਨਵੀਂ ਲਗਜ਼ਰੀ ਕਾਰ, ਕੀਮਤ ਜਾਣ ਕੇ ਹੋ ਜਾਓਗੇ ਹੈਰਾਨ ਦੱਸ ਦਈਏ ਕਿ ਸੋਨੀਆ ਮਾਨ ਤੋਂ ਇਲਾਵਾ ਹੋਰ ਕਈ ਪਾਲੀਵੁੱਡ ਸੈਲਬਸ ਕਿਸਾਨੀ ਸੰਘਰਸ਼ (Farmers Protest 2024) ਦਾ ਸਮਰਥਨ ਕਰ ਰਹੇ ਹਨ। ਇਨ੍ਹਾਂ ਚੋਂ ਰੇਸ਼ਮ ਸਿੰਘ ਅਨਮੋਲ (Resham Singh Anmol), ਕਰਨ ਔਜਲਾ (Karan Aujla) , ਕਰਮਜੀਤ ਅਨਮੋਲ (Karamjit Anmol), ਗੈਵੀ ਚਾਹਲ ਆਦਿ ਦੇ ਨਾਮ ਸ਼ਾਮਲ ਹਨ।
-