ਅਫਸਾਨਾ ਖਾਨ ਨੇ ਲਾਈਵ ਸ਼ੋਅ ਦੌਰਾਨ ਆਪਣੇ ਵੱਡੇ ਵੀਰ ਸਿੱਧੂ ਮੂਸੇਵਾਲਾ ਨੂੰ ਗੀਤ ਗਾ ਕੇ ਕੀਤਾ ਯਾਦ, ਵੇਖੋ ਵੀਡੀਓ
Afsana Khan remember Sidhu Moosewala : ਪੰਜਾਬ ਦੀ ਮਸ਼ਹੂਰ ਗਾਇਕ ਅਫਸਾਨਾ ਖਾਨ ਆਪਣੀ ਦਮਦਾਰ ਆਵਾਜ਼ ਤੇ ਗੀਤਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਅਫਸਾਨਾ ਖਾਨ ਦੇ ਲਾਈਵ ਸ਼ੋਅ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਯਾਦ ਕਰਦੀ ਹੋਈ ਨਜ਼ਰ ਆ ਰਹੀ ਹੈ।
ਦੱਸ ਦਈਏ ਕਿ ਅਫਸਾਨਾ ਖਾਨ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟਸ ਸ਼ੇਅਰ ਕਰਦੀ ਰਹਿੰਦੀ ਹੈ।
ਹਾਲ ਹੀ ਵਿੱਚ ਅਫਸਾਨਾ ਖਾਨ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਉੱਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਆਪਣੇ ਇੱਕ ਲਾਈਵ ਸ਼ੋਅ ਦੌਰਾਨ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਯਾਦ ਕਰਦੀ ਹੋਈ ਨਜ਼ਰ ਆ ਰਹੀ ਹੈ।
ਇਸ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਅਫਸਾਨਾ ਖਾਨ ਆਪਣੇ ਲਾਈਵ ਸ਼ੋਅ ਦੇ ਦੌਰਾਨ ਆਪਣੇ ਵੱਡੇ ਬਾਈ ਸਿੱਧੂ ਮੂਸੇਵਾਲਾ ਦਾ ਗੀਤ ਗਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਦੀ ਅਤੇ ਉਨ੍ਹਾਂ ਨੂੰ ਯਾਦ ਕਰਦੀ ਹੋਈ ਨਜ਼ਰ ਆ ਰਹੀ ਹੈ। ਆਪਣੇ ਲਾਈਵ ਸ਼ੋਅ ਦੌਰਾਨ ਉਹ ਸਿੱਧੂ ਮੂਸੇਵਾਲਾ ਦੀ ਤਰੀਫਾਂ ਦੇ ਪੁੱਲ੍ਹ ਬੰਨਦੀ ਨਜ਼ਰ ਆਈ।
ਅਫਸਾਨਾ ਖਾਨ ਵੱਲੋਂ ਸਾਂਝੀ ਕੀਤੀ ਗਈ ਇਸ ਵੀਡੀਓ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਫੈਨਜ਼ ਵੱਲੋਂ ਇਸ਼ ਵੀਡੀਓ ਹੇਠਾਂ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਵੀ ਦਿੱਤੀ ਗਈ ਹੈ। ਵੱਡੀ ਗਿਣਤੀ ਵਿੱਚ ਫੈਨਜ਼ ਵੱਲੋਂ ਸਿੱਧੂ ਮੂਸੇਵਾਲਾ ਲਈ ਇਨਸਾਫ ਦੀ ਮੰਗ ਵੀ ਕੀਤੀ ਗਈ ਹੈ।
ਹੋਰ ਪੜ੍ਹੋ: ਸਿੱਧੂ ਮੂਸੇਵਾਲਾ ਤੇ ਸੰਨੀ ਮਾਲਟਨ ਦਾ ਨਵਾਂ ਗੀਤ '410' ਹੋਇਆ ਰਿਲੀਜ਼, ਫੈਨਜ਼ ਬਰਸਾ ਰਹੇ ਨੇ ਪਿਆਰ
ਦੱਸ ਦਈਏ ਕਿ ਅਫਸਾਨਾ ਖਾਨ ਸਿੱਧੂ ਮੂਸੇਵਾਲਾ ਨੂੰ ਆਪਣਾ ਵੱਡਾ ਭਰਾ ਮੰਨਦੀ ਸੀ ਅਤੇ ਉਨ੍ਹਾਂ ਨੂੰ ਰੱਖੜੀ ਬੰਨਦੀ ਸੀ। ਅਫਸਾਨਾ ਖਾਨ ਤੇ ਸਿੱਧੂ ਮੂਸੇਵਾਲਾ ਬੇਹੱਦ ਕਰੀਬ ਸਨ , ਇਸ ਭੈਣ ਭਰਾ ਦੀ ਜੋੜੀ ਨੂੰ ਫੈਨਜ਼ ਵੀ ਕਾਫੀ ਪਸੰਦ ਕਰਦੇ ਸਨ। ਬੀਤੇ ਦਿਨੀਂ ਨਿੱਕੇ ਸਿੱਧੂ ਦੇ ਜਨਮ ਮੌਕੇ ਅਫਸਾਨਾ ਖਾਨ ਪਰਿਵਾਰ ਨਾਲ ਜਸ਼ਨ ਮਨਾਉਂਦੀ ਨਜ਼ਰ ਆਈ।
- PTC PUNJABI