ਐਮੀ ਵਿਰਕ ‘ਤੇ ਵਿੱਕੀ ਕੌਸ਼ਲ ਸਟਾਰਰ ਫ਼ਿਲਮ ‘ਬੈਡ ਨਿਊਜ਼’ ਦਾ ਟ੍ਰੇਲਰ ਜਲਦ ਹੋਵੇਗਾ ਨਿਊਜ਼, ਜਾਣੋ ਕਦੋਂ ਰਿਲੀਜ਼ ਹੋਵੇਗੀ ਫ਼ਿਲਮ

ਐਮੀ ਵਿਰਕ ਤੇ ਵਿੱਕੀ ਕੌਸ਼ਲ ਸਟਾਰਰ ਫ਼ਿਲਮ ‘ਬੈਡ ਨਿਊਜ਼’ ਦਾ ਟ੍ਰੇਲਰ ਜਲਦ ਹੀ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਇਸ ਫ਼ਿਲਮ ਦਾ ਮੋਸ਼ਨ ਪੋਸਟਰ ਐਮੀ ਵਿਰਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਜਿਸ ‘ਚ ਦੋਵੇਂ ਅਦਾਕਾਰ ਆਪਸ ‘ਚ ਖਹਿਬੜਦੇ ਹੋਏ ਨਜ਼ਰ ਆ ਰਹੇ ਹਨ ।

Written by  Shaminder   |  June 26th 2024 02:04 PM  |  Updated: June 26th 2024 02:04 PM

ਐਮੀ ਵਿਰਕ ‘ਤੇ ਵਿੱਕੀ ਕੌਸ਼ਲ ਸਟਾਰਰ ਫ਼ਿਲਮ ‘ਬੈਡ ਨਿਊਜ਼’ ਦਾ ਟ੍ਰੇਲਰ ਜਲਦ ਹੋਵੇਗਾ ਨਿਊਜ਼, ਜਾਣੋ ਕਦੋਂ ਰਿਲੀਜ਼ ਹੋਵੇਗੀ ਫ਼ਿਲਮ

ਐਮੀ ਵਿਰਕ ਤੇ ਵਿੱਕੀ ਕੌਸ਼ਲ ਸਟਾਰਰ ਫ਼ਿਲਮ ‘ਬੈਡ ਨਿਊਜ਼’ (Bad News) ਦਾ ਟ੍ਰੇਲਰ ਜਲਦ ਹੀ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਇਸ ਫ਼ਿਲਮ ਦਾ ਮੋਸ਼ਨ ਪੋਸਟਰ ਐਮੀ ਵਿਰਕ (Ammy Virk) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਜਿਸ ‘ਚ ਦੋਵੇਂ ਅਦਾਕਾਰ ਆਪਸ ‘ਚ ਖਹਿਬੜਦੇ ਹੋਏ ਨਜ਼ਰ ਆ ਰਹੇ ਹਨ । ਇਸ ਦੇ ਨਾਲ ਹੀ ਐਮੀ ਵਿਰਕ ਨੇ ਇਸ ਫ਼ਿਲਮ ਦੀ ਰਿਲੀਜ਼ ਡੇਟ ਦਾ ਵੀ ਖੁਲਾਸਾ ਕੀਤਾ ਹੈ। ਇਹ ਫ਼ਿਲਮ 19 ਜੁਲਾਈ ਨੂੰ ਰਿਲੀਜ਼ ਹੋਵੇਗੀ।ਫ਼ਿਲਮ ‘ਚ ਤ੍ਰਿਪਤੀ ਡਿਮਰੀ ਅਤੇ ਨੇਹਾ ਧੂਪੀਆ ਵੀ ਨਜ਼ਰ ਆਉਣਗੇ । ਇਸ ਤੋਂ ਪਹਿਲਾਂ ਦੋਵਾਂ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ ।

ਹੋਰ ਪੜ੍ਹੋ  : ਅਰਜੁਨ ਕਪੂਰ ਦੇ ਜਨਮ ਦਿਨ ਦੀ ਪਾਰਟੀ ਚੋਂ ਗਾਇਬ ਰਹੀ ਮਲਾਇਕਾ ਅਰੋੜਾ !

ਇਹ ਪਹਿਲਾ ਮੌਕਾ ਹੈ ਜਦੋਂ ਵਿੱਕੀ ਕੌਸ਼ਲ ਤੇ ਇੱਕਠੇ ਕਿਸੇ ਫ਼ਿਲਮ ‘ਚ ਨਜ਼ਰ ਆਉਣਗੇ । ਇਸ ਫ਼ਿਲਮ ਦੇ ਪੋਸਟਰ ਨੂੰ ਵੇਖ ਕੇ ਤਾਂ ਇਹੀ ਅੰਦਾਜ਼ਾ ਲੱਗਦਾ ਹੈ ਕਿ ਇਸ ਫ਼ਿਲਮ ‘ਚ ਕੁੜੀ ਨੂੰ ਲੈ ਕੇ ਦੋ ਮੁੰਡਿਆਂ ਦਾ ਟਕਰਾਅ ਵੇਖਣ ਨੂੰ ਮਿਲੇਗੀ   ਰੋਮਾਂਸ, ਕਾਮੇਡੀ ਤੇ ਡਰਾਮੇ ਦੇ ਨਾਲ ਭਰਪੂਰ ਇਹ ਫ਼ਿਲਮ ਹੋਵੇਗੀ। 

ਐਮੀ ਵਿਰਕ ਦਾ ਵਰਕ ਫਰੰਟ 

ਐਮੀ ਵਿਰਕ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਕੁੜੀ ਹਰਿਆਣੇ ਵੱਲ ਦੀ’ ਨੂੰ ਲੈ ਕੇ ਚਰਚਾ ‘ਚ ਹਨ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਸੋਨਮ ਬਾਜਵਾ ਨੇ ਕੰਮ ਕੀਤਾ ਹੈ । ਇਸ ਤੋਂ ਇਲਾਵਾ ਉਹ ਕਈ ਗੀਤ ਵੀ ਰਿਲੀਜ਼ ਕਰ ਚੁੱਕੇ ਹਨ ।ਉਨ੍ਹਾਂ ਨੇ ਬਤੌਰ ਗਾਇਕ ਹੀ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਕੰਮ ਕੀਤਾ ਅਤੇ ਇਸ ਖੇਤਰ ‘ਚ ਵੀ ਉਨ੍ਹਾਂ ਦੀ ਤੂਤੀ ਬੋਲਦੀ ਹੈ।  

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network