ਕਿਸਾਨ ਵੀਰਾਂ ਨੂੰ ਐਮੀ ਵਿਰਕ ਨੇ ਖੇਤਾਂ ‘ਚ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ, ਵੀਡੀਓ ਹੋ ਰਿਹਾ ਵਾਇਰਲ
ਪੰਜਾਬ ‘ਚ ਇਨ੍ਹੀਂ ਦਿਨੀਂ ਝੋਨੇ ਦੀ ਕਟਾਈ ( paddy Harvesting) ਦਾ ਸੀਜ਼ਨ ਚੱਲ ਰਿਹਾ ਹੈ । ਇਸ ਦੌਰਾਨ ਕਿਸਾਨਾਂ ਦੇ ਵੱਲੋਂ ਝੋਨਾ ਵੱਢਣ ਤੋਂ ਬਾਅਦ ਬਚੀ ਰਹਿੰਦ ਖੂੰਹਦ ਅਤੇ ਪਰਾਲੀ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ । ਜਿਸ ਤੋਂ ੳਠਣ ਵਾਲੇ ਧੂੰਏ ਦੇ ਕਾਰਨ ਜਿੱਥੇ ਵਾਤਾਵਰਨ ਨੂੰ ਨੁਕਸਾਨ ਪਹੁੰਚਦਾ ਹੈ । ਉੱਥੇ ਹੀ ਫਸਲਾਂ ਦੇ ਲਈ ਲਾਭਦਾਇਕ ਕੀਟ ਮਰ ਜਾਂਦੇ ਹਨ ਅਤੇ ਧਰਤੀ ਦੀ ਉਪਜਾਊ ਸ਼ਕਤੀ ਵੀ ਪ੍ਰਭਾਵਿਤ ਹੁੰਦੀ ਹੈ । ਇਸੇ ਨੂੰ ਧਿਆਨ ‘ਚ ਰੱਖਦੇ ਹੋਏ ਪੰਜਾਬ ਸਰਕਾਰ ਦੇ ਵੱਲੋਂ ਝੋਨੇ ਦੀ ਪਰਾਲੀ ‘ਤੇ ਖੇਤਾਂ ‘ਚ ਅੱਗ ਲਗਾਉਣ ‘ਤੇ ਪਾਬੰਦੀ ਲਗਾਈ ਗਈ ਹੈ ਅਤੇ ਅਜਿਹਾ ਕਰਨ ਵਾਲੇ ਕਿਸਾਨਾਂ ਦੇ ਖਿਲਾਫ ਕਾਰਵਾਈ ਕਰਨ ਦੀ ਵੀ ਗੱਲ ਆਖੀ ਗਈ ਹੈ ।
ਹੋਰ ਪੜ੍ਹੋ : ਕਮਲਜੀਤ ਨੀਰੂ ਵਿਦੇਸ਼ ‘ਚ ਰਹਿ ਕੇ ਵੀ ਨਹੀਂ ਭੁੱਲੀ ਚੁੱਲ੍ਹਾ, ਚੁੱਲ੍ਹੇ ‘ਤੇ ਸਾਗ ਰਿੰਨਦੀ ਆਈ ਨਜ਼ਰ
ਪਰ ਇਸ ਦੇ ਬਾਵਜੂਦ ਕਿਸਾਨਾਂ ਦੇ ਵੱਲੋਂ ਖੇਤਾਂ ‘ਚ ਬਚੀ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ । ਜਿਸ ਤੋਂ ਬਾਅਦ ਅਦਾਕਾਰ ਐਮੀ ਵਿਰਕ ਨੇ ਕਿਸਾਨਾਂ ਲਈ ਖ਼ਾਸ ਸੁਨੇਹਾ ਦਿੱਤਾ ਹੈ । ਉਨ੍ਹਾਂ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਅਦਾਕਾਰ ਕਿਸਾਨ ਵੀਰਾਂ ਨੂੰ ਬੇਨਤੀ ਕਰ ਰਹੇ ਹਨ ਕਿ ਪੰਜਾਬ ਦੀ ਜ਼ਰਖੇਜ਼ ਧਰਤੀ ਦੀ ਉਪਜਾਊ ਸ਼ਕਤੀ ਅੱਗ ਲਗਾਉਣ ਦੇ ਨਾਲ ਪ੍ਰਭਾਵਿਤ ਹੁੰਦੀ ਹੈ ਕਿਰਪਾ ਕਰਕੇ ਕਿਸਾਨ ਵੀਰ ਅਜਿਹਾ ਨਾ ਕਰਨਾ ।
ਅੱਗ ਲਗਾਉਣ ਨਾਲ ਧਰਤੀ ਦੀ ਘੱਟਦੀ ਉਪਜਾਊ ਸ਼ਕਤੀ
ਅੱਗ ਲਗਾਉਣ ਦੇ ਨਾਲ ਜਿੱਥੇ ਧਰਤੀ ਦੀ ਉਪਜਾਊ ਸ਼ਕਤੀ ਘੱਟਦੀ ਹੈ । ਜਿਸਦਾ ਅਸਰ ਫਸਲ ‘ਤੇ ਵੀ ਪੈਂਦਾ ਹੈ ਅਤੇ ਝਾੜ ਘੱਟ ਨਿਕਲਦਾ ਹੈ । ਇਸ ਦੇ ਨਾਲ ਹੀ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵੀ ਵਾਪਰ ਜਾਂਦੀਆਂ ਹਨ ।
- PTC PUNJABI