ਬਾਣੀ ਸੰਧੂ ਤੰਦੂਰ ‘ਤੇ ਰੋਟੀਆਂ ਬਣਵਾਉਂਦੀ ਆਈ ਨਜ਼ਰ, ਸੋਸ਼ਲ ਮੀਡੀਆ ‘ਤੇ ਫੈਨਸ ਨੂੰ ਪਸੰਦ ਆ ਰਿਹਾ ਵੀਡੀਓ

ਬਾਣੀ ਸੰਧੂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ। ਜਿਸ ‘ਚ ਗਾਇਕਾ ਆਪਣੇ ਪਰਿਵਾਰ ਦੇ ਨਾਲ ਰੋਟੀ ਬਣਾਉੁਂਦੀ ਹੋਈ ਨਜ਼ਰ ਆ ਰਹੀ ਹੈ।

Reported by: PTC Punjabi Desk | Edited by: Shaminder  |  May 21st 2024 02:56 PM |  Updated: May 21st 2024 02:56 PM

ਬਾਣੀ ਸੰਧੂ ਤੰਦੂਰ ‘ਤੇ ਰੋਟੀਆਂ ਬਣਵਾਉਂਦੀ ਆਈ ਨਜ਼ਰ, ਸੋਸ਼ਲ ਮੀਡੀਆ ‘ਤੇ ਫੈਨਸ ਨੂੰ ਪਸੰਦ ਆ ਰਿਹਾ ਵੀਡੀਓ

ਬਾਣੀ ਸੰਧੂ (Baani Sandhu) ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ। ਜਿਸ ‘ਚ ਗਾਇਕਾ ਆਪਣੇ ਪਰਿਵਾਰ ਦੇ ਨਾਲ ਰੋਟੀ ਬਣਾਉੁਂਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ‘ਤੰਦੂਰ ਦੀਆਂ ਰੋਟੀਆਂ, ਅਗਲੀ ਵਾਰ ਮੈਂ ਵੀ ਬਣਾਵਾਂਗੀ’। ਸੋਸ਼ਲ ਮੀਡੀਆ ‘ਤੇ ਗਾਇਕਾ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ ।

 ਹੋਰ ਪੜ੍ਹੋ : ਤੀਹ ਸਾਲ ਪਹਿਲਾਂ ਸੁਸ਼ਮਿਤਾ ਸੇਨ ਦੇ ਸਿਰ ‘ਤੇ ਸੱਜਿਆ ਸੀ ਮਿਸ ਯੂਨੀਵਰਸ ਦਾ ਤਾਜ, ਅਦਾਕਾਰਾ ਨੇ ਪੁਰਾਣੀ ਯਾਦ ਕੀਤੀ ਸਾਂਝੀ

ਬਾਣੀ ਸੰਧੂ ਦਾ ਵਰਕ ਫ੍ਰੰਟ 

ਬਾਣੀ ਸੰਧੂ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਜਿਸ ‘ਚ ‘ਅੱਗ ਅੱਤ ਕੋਕਾ ਕਹਿਰ’, ‘ਫੁਲਕਾਰੀ’, ‘ਸਰਪੰਚੀ’ ਸਣੇ ਕਈ ਹਿੱਟ ਗੀਤ ਸ਼ਾਮਿਲ ਹਨ । ਉਨ੍ਹਾਂ ਨੇ ਗਾਇਕੀ ਦੇ ਖੇਤਰ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹਨ ਅਤੇ ਉਨ੍ਹਾਂ ਨੇ ਕੁਝ ਮਹੀਨੇ ਪਹਿਲਾਂ ਆਈ ਫ਼ਿਲਮ ‘ਮੈਡਲ’ ਦੇ ਨਾਲ ਪੰਜਾਬੀ ਇੰਡਸਟਰੀ ‘ਚ ਡੈਬਿਊ ਕੀਤਾ ਸੀ ।

ਇਸ ਤੋਂ ਇਲਾਵਾ ਬਾਣੀ ਸੰਧੂ ਆਪਣਾ ਬਿਜਨੇਸ ਵੀ ਕਰ ਰਹੀ ਹੈ ਉਹ ਕਿਸੇ ਫੁੱਲ ਬੂਟੇ ਲਗਾਉਣ ਵਾਲੀ ਸੰਸਥਾ ਦੇ ਨਾਲ ਰਲ ਕੇ ਕੰਮ ਕਰ ਰਹੀ ਹੈ।ਉਹ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਵੀਡੀਓਜ਼ ਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। 

 

 

 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network