Sidhu Moose Wala : ਪੁਲਿਸ ਮੁਲਾਜ਼ਮ ਵਲੋਂ ਸਿੱਧੂ ਮੂਸੇਵਾਲਾ ਨੂੰ ‘ਅੱਤਵਾਦੀ’ ਕਹਿਣ ’ਤੇ ਪਿਤਾ ਬਲਕੌਰ ਸਿੰਘ ਨੇ ਦਿੱਤੀ ਪ੍ਰਤੀਕਿਰਿਆ, ਟਵੀਟ ਕਰ ਮੁੱਖ ਮੰਤਰੀ ਨੂੰ ਕੀਤੀ ਇਹ ਅਪੀਲ

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ‘ਅੱਤਵਾਦੀ’ ਕਹਿਣ ਵਾਲੇ ਪੁਲਿਸ ਮੁਲਾਜ਼ਮ ਦੀ ਵੀਡੀਉ ਵਾਇਰਲ ਹੋਣ ਤੋਂ ਬਾਅਦ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਉਸ ਵਿਰੁਧ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਪੁੱਤਰ ਇੰਟਨੈਸ਼ਨਲ ਕਲਾਕਾਰ ਸੀ ਜਿਸ ਨੇ ਵਿਦੇਸ਼ਾਂ 'ਚ ਦੇਸ਼ ਨਾਂ ਰੌਸ਼ਨ ਕੀਤਾ, ਕੋਈ ਉਸ ਨੂੰ ਅੱਤਵਾਦੀ ਕਿਵੇਂ ਕਹਿ ਸਕਦਾ ਹੈ।

Reported by: PTC Punjabi Desk | Edited by: Pushp Raj  |  August 22nd 2023 04:24 PM |  Updated: August 22nd 2023 04:24 PM

Sidhu Moose Wala : ਪੁਲਿਸ ਮੁਲਾਜ਼ਮ ਵਲੋਂ ਸਿੱਧੂ ਮੂਸੇਵਾਲਾ ਨੂੰ ‘ਅੱਤਵਾਦੀ’ ਕਹਿਣ ’ਤੇ ਪਿਤਾ ਬਲਕੌਰ ਸਿੰਘ ਨੇ ਦਿੱਤੀ ਪ੍ਰਤੀਕਿਰਿਆ, ਟਵੀਟ ਕਰ ਮੁੱਖ ਮੰਤਰੀ ਨੂੰ ਕੀਤੀ ਇਹ ਅਪੀਲ

Balkaur Singh New tweet : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ‘ਅੱਤਵਾਦੀ’ ਕਹਿਣ ਵਾਲੇ ਪੁਲਿਸ ਮੁਲਾਜ਼ਮ ਦੀ ਵੀਡੀਉ ਵਾਇਰਲ ਹੋਣ ਤੋਂ ਬਾਅਦ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਉਸ ਵਿਰੁਧ ਕਾਰਵਾਈ ਦੀ ਮੰਗ ਕੀਤੀ ਹੈ। 

ਬਲਕੌਰ ਸਿੰਘ ਨੇ ਕਿਹਾ ਕਿ ਇੱਕ ਪੁਲਿਸ ਅਫ਼ਸਰ ਮੇਰੇ ਪੁੱਤ ਨੂੰ ਅੱਤਵਾਦੀ ਕਿਵੇਂ ਕਹਿ ਸਕਦਾ ਹੈ? ਇਸ ਦੇ ਨਾਲ ਹੀ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਝਾਰਖੰਡ ਦੇ ਮੁੱਖ ਮੰਤਰੀ ਨੂੰ ਇਸ ਸਬੰਧੀ ਪੱਤਰ ਲਿਖਣ।

ਬਲਕੌਰ ਸਿੰਘ ਨੇ ਟਵੀਟ ਕਰਦਿਆਂ ਕਿਹਾ, “ਇਕ ਪੁਲਿਸ ਅਫ਼ਸਰ ਮੇਰੇ ਪੁੱਤ ਨੂੰ ਅੱਤਵਾਦੀ ਕਿਵੇਂ ਕਹਿ ਸਕਦਾ ਹੈ? ਉਹ ਵਿਸ਼ਵ ਪ੍ਰਸਿੱਧ ਕਲਾਕਾਰ ਸੀ। ਭਾਰਤ ਦਾ ਨਾਂਅ ਦੁਨੀਆਂ ਭਰ ’ਚ ਚਮਕਾਉਣ ਵਾਲੇ ਨੌਜਵਾਨ ਨੂੰ ਕੋਈ ਕਿਵੇਂ ਬਦਨਾਮ ਕਰ ਸਕਦਾ ਹੈ?  ਜਾਂ ਇਹ ਟਿੱਪਣੀ ਪੱਗ ਬੰਨ੍ਹਣ ਵਾਲੇ ਵਿਅਕਤੀ ਪ੍ਰਤੀ ਨਫ਼ਰਤ ਦਾ ਹਿੱਸਾ ਹੈ?”।

ਇੱਕ ਹੋਰ ਟਵੀਟ ਵਿੱਚ ਉਨ੍ਹਾਂ ਲਿਖਿਆ, “ਮੁੱਖ ਮੰਤਰੀ ਭਗਵੰਤ ਮਾਨ ਨੂੰ ਝਾਰਖੰਡ ਦੇ ਮੁੱਖ ਮੰਤੀਰ ਹੇਮੰਤ ਸੇਰੋਨ ਨੂੰ ਪੱਤਰ ਲਿਖਣਾ ਚਾਹੀਦਾ ਹੈ ਕਿ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਅਤੇ ਪੰਜਾਬੀ ਅਜਿਹਾ ਅਪਮਾਨ ਬਰਦਾਸ਼ਤ ਨਹੀਂ ਕਰਨਗੇ। ਝਾਰਖੰਡ ਪੁਲਿਸ ਨੂੰ ਲਿਖਤੀ ਮੁਆਫੀ ਮੰਗਣੀ ਚਾਹੀਦੀ ਹੈ”।

ਜ਼ਿਕਰਯੋਗ ਹੈ ਕਿ ਬੀਤੇ ਦਿਨ ਸਾਹਮਣੇ ਆਈ ਵੀਡੀਉ ਝਾਰਖੰਡ ਦੀ ਦੱਸੀ ਜਾ ਰਹੀ ਹੈ। ਇਸ ਵਿਚ ਇੱਕ ਪੁਲਿਸ ਮੁਲਾਜ਼ਮ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਰੋਕ ਕੇ ਖੜ੍ਹਾ ਨਜ਼ਰ ਆਉਂਦਾ ਹੈ। ਉਹ ਨੌਜਵਾਨ ਵਲੋਂ ਮੋਟਰਸਾਈਕਲ 'ਤੇ ਲਗਾਈ ਗਈ ਸਿੱਧੂ ਮੂਸੇਵਾਲਾ ਦੀ ਤਸਵੀਰ ਵੇਖ ਕੇ ਉਸ ਨੂੰ ਕਹਿੰਦਾ ਹੈ ਕਿ ਤੁਸੀਂ ਇਸ ਨੂੰ ਆਦਰਸ਼ ਮੰਨ ਰਹੇ ਹੋ, ਜੋ ‘ਅੱਤਵਾਦੀ’ ਹੈ। 

 ਹੋਰ ਪੜ੍ਹੋ:  Dharmendra: ਹੇਮਾ ਮਾਲਿਨੀ ਵੱਲੋਂ ਪੁੱਤ ਸੰਨੀ ਦੀ ਤਾਰੀਫ ਸੁਣ ਖੁਸ਼ ਹੋਏ ਧਰਮਿੰਦਰ, ਰਿਐਕਸ਼ਨ ਦਿੰਦੇ ਹੋਏ ਬੋਲੇ 'ਸੁਫਨੇ ਸੱਚ ਹੋ ਰਹੇ ਨੇ'             

ਇਹ ਵੀਡੀਉ ਇੰਟਰਨੈੱਟ 'ਤੇ ਕਾਫੀ ਵਾਇਰਲ ਹੋਈ। ਇਸ ਸਬੰਧੀ ਝਾਰਖੰਡ ਪੁਲਿਸ ਦੇ ਐਸ.ਐਚ.ਓ. ਭੂਸ਼ਨ ਕੁਮਾਰ ਨੇ ਅਪਣੀ ਗਲਤੀ ਮੰਨਦਿਆਂ ਮੁਆਫ਼ੀ ਮੰਗ ਲਈ ਹੈ ਪਰ ਮਰਹੂਮ ਗਾਇਕ ਦੇ ਪ੍ਰਸ਼ੰਸਕ ਇਸ ਟਿੱਪਣੀ ਨੂੰ ਲੈ ਕੇ ਕਾਫੀ ਨਾਰਾਜ਼ ਦਿਖਾਈ ਦੇ ਰਹੇ ਹਨ।

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network