ਭਾਈ ਹਰਜਿੰਦਰ ਸਿੰਘ ਜੀ ਸ਼੍ਰੀਨਗਰ ਵਾਲਿਆਂ ਨੇ ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨੂੰ ਕੀਤਾ ਯਾਦ
ਭਾਈ ਹਰਜਿੰਦਰ ਸਿੰਘ ਜੀ ਸ਼੍ਰੀਨਗਰ ਵਾਲਿਆਂ ਨੇ ਚਾਂਦਨੀ ਚੌਂਕ ‘ਚ ਸ਼ਹੀਦ ਹੋਏ ਭਾਈ ਸਤੀ ਦਾਸ ਅਤੇ ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ । ਭਾਈ ਸਾਹਿਬ ਨੇ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਭਾਈ ਸਾਹਿਬ ਦੱਸ ਰਹੇ ਹਨ ਕਿ ਕਿਸ ਤਰ੍ਹਾਂ ਇਨ੍ਹਾਂ ਸਿੰਘਾਂ ਨੂੰ ਤਸੀਹੇ ਦੇ ਕੇ ਗੁਰੁ ਤੇਗ ਬਹਾਦਰ ਸਾਹਿਬ ਜੀ ਦੇ ਸਾਹਮਣੇ ਸ਼ਹੀਦ ਕਰ ਦਿੱਤਾ ਗਿਆ ਸੀ ।
ਹੋਰ ਪੜ੍ਹੋ : ‘ਅਰਜਨ ਵੈਲੀ’ ਫੇਮ ਭੁਪਿੰਦਰ ਬੱਬਲ ਨੇ ਗਾਇਆ ਸਿੱਧੂ ਮੂਸੇਵਾਲਾ ਦਾ ਗੀਤ ‘ਡਾਲਰ’, ਫੈਨਸ ਨੂੰ ਆ ਰਿਹਾ ਪਸੰਦ
ਭਾਈ ਸਾਹਿਬ ਜੀ ਨੇ ਦੱਸਿਆ ਕਿ ਕਿਸ ਤਰ੍ਹਾਂ ਭਾਈ ਦਿਆਲਾ ਜੀ ਨੂੰ ਉਬਲਦੀ ਦੇਗ ‘ਚ ਉਬਾਲਿਆ ਗਿਆ । ਭਾਈ ਸਤੀ ਦਾਸ ਜੀ ਨੂੰ ਰੂੰ ‘ਚ ਲਪੇਟ ਕੇ ਸਾੜ ਦਿੱਤਾ ਗਿਆ ਅਤੇ ਭਾਈ ਮਤੀ ਦਾਸ ਜੀ ਨੂੰ ਆਰੇ ਦੇ ਨਾਲ ਚੀਰਿਆ ਗਿਆ । ਉਨ੍ਹਾਂ ਮਹਾਨ ਪੁਰਸ਼ਾਂ ਦੀ ਸ਼ਹਾਦਤ ਨੂੰ ਕੋਟਿ ਕੋਟਿ ਨਮਨ ਹੈ।
ਭਾਈ ਹਰਜਿੰਦਰ ਸਿੰਘ ਜੀ ਕਰਨਗੇ ਸ਼ਬਦ ਕੀਰਤਨ
ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ ਕੁਰਬਾਨੀ ਨੂੰ ਯਾਦ ਕਰਦੇ ਹੋਏ ਭਾਈ ਹਰਜਿੰਦਰ ਸਿੰਘ ਜੀ ਸ੍ਰੀਨਗਰ ਵਾਲੇ ਸ਼ਬਦ ਕੀਰਤਨ ਦੇ ਨਾਲ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਸੰਗਤਾਂ ਨੂੰ ਨਿਹਾਲ ਕਰਨਗੇ । ਇਸ ਦੇ ਨਾਲ ਹੀ ਇਸ ਮੌਕੇ ਭਾਈ ਪਿੰਦਰਪਾਲ ਸਿੰਘ ਜੀ ਵੀ ਕਥਾ ਕਰਨਗੇ ।ਸਿੱਖ ਕੌਮ ਆਪਣੀਆਂ ਲਾਸਾਨੀ ਕੁਰਬਾਨੀਆਂ ਦੇ ਲਈ ਜਾਣੀ ਜਾਂਦੀ ਹੈ । ਗੁਰੁ ਗੋਬਿੰਦ ਸਿੰਘ ਜੀ ਨੇ ਤਾਂ ਦੇਸ਼ ਕੌਮ ਦੀ ਰੱਖਿਆ ਦੇ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ ਸੀ । ਉਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕੋਟਿ ਕੋਟਿ ਨਮਸਕਾਰ ਹੈ।
- PTC PUNJABI