ਗਿੱਪੀ ਗਰੇਵਾਲ ਦੀ ਪਤਨੀ ਦਾ ਅੱਜ ਹੈ ਜਨਮ ਦਿਨ, ਅਦਾਕਾਰ ਨੇ ਰੋਮਾਂਟਿਕ ਵੀਡੀਓ ਸਾਂਝਾ ਕਰਕੇ ਦਿੱਤੀ ਵਧਾਈ

ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਗਰੇਵਾਲ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਗਾਇਕ ਨੇ ਇੱਕ ਰੋਮਾਂਟਿਕ ਵੀਡੀਓ ਸਾਂਝਾ ਕਰਦੇ ਹੋਏ ਵਧਾਈ ਦਿੱਤੀ ਹੈ । ਗਾਇਕ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਲਿਖਿਆ ‘ਹੈਪੀ ਬਰਥਡੇ ਲਵ’ ।

Reported by: PTC Punjabi Desk | Edited by: Shaminder  |  August 31st 2023 09:35 AM |  Updated: August 31st 2023 09:35 AM

ਗਿੱਪੀ ਗਰੇਵਾਲ ਦੀ ਪਤਨੀ ਦਾ ਅੱਜ ਹੈ ਜਨਮ ਦਿਨ, ਅਦਾਕਾਰ ਨੇ ਰੋਮਾਂਟਿਕ ਵੀਡੀਓ ਸਾਂਝਾ ਕਰਕੇ ਦਿੱਤੀ ਵਧਾਈ

ਗਿੱਪੀ ਗਰੇਵਾਲ (Gippy Grewal) ਦੀ ਪਤਨੀ ਰਵਨੀਤ ਗਰੇਵਾਲ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਗਾਇਕ ਨੇ ਇੱਕ ਰੋਮਾਂਟਿਕ ਵੀਡੀਓ ਸਾਂਝਾ ਕਰਦੇ ਹੋਏ ਵਧਾਈ ਦਿੱਤੀ ਹੈ । ਗਾਇਕ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਲਿਖਿਆ ‘ਹੈਪੀ ਬਰਥਡੇ ਲਵ’ । ਇਸ ਵੀਡੀਓ ਨੂੰ ਗਿੱਪੀ ਗਰੇਵਾਲ ਨੇ ਜਿਉਂ ਹੀ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ।

ਹੋਰ ਪੜ੍ਹੋ : ਰੱਖੜੀ ‘ਤੇ ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ, ਪਰੀਣੀਤੀ ਚੋਪੜਾ ਨੇ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ

ਗਿੱਪੀ ਗਰੇਵਾਲ ਆਪਣੀ ਪਤਨੀ ਰਵਨੀਤ ਗਰੇਵਾਲ ਨੂੰ ਆਪਣੇ ਲਈ ਲੱਕੀ ਚਾਰਮ ਮੰਨਦੇ ਹਨ । ਕਿਉਂਕਿ ਜਦੋਂ ਤੋਂ ਰਵਨੀਤ ਦੇ ਨਾਲ ਉਨ੍ਹਾਂ ਦਾ ਵਿਆਹ ਹੋਇਆ ਸੀ। ਉਸ ਤੋਂ ਬਾਅਦ ਹੀ ਗਿੱਪੀ ਗਰੇਵਾਲ ਦਾ ਕਰੀਅਰ ਸਿਖਰਾਂ ਨੂੰ ਛੂਹਣ ਲੱਗ ਪਿਆ ਹੈ । 

ਗਿੱਪੀ ਗਰੇਵਾਲ ਨੇ ਦਿੱਤੇ ਕਈ ਹਿੱਟ ਗੀਤ

ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਉਨ੍ਹਾਂ ਨੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੱਤੇ ਹਨ । ਇੱਥੇ ਅਸੀਂ ਉਨ੍ਹਾਂ ਦੇ ਕੁਝ ਚੋਣਵੇਂ ਗੀਤਾਂ ਦੀ ਗੱਲ ਕਰਾਂਗੇ ਜਿਸ ‘ਚ ਫੁਲਕਾਰੀ, ਆਸਕਰ, ਅੱਖੀਆਂ, ਅੱਖ ਲੜ ਗਈ,ਫਲਾਵਰ, ਜੱਟੀ, ਨਵਾਂ ਨਵਾਂ ਪਿਆਰ ਸਣੇ ਕਈ ਗੀਤ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ ।

ਬਤੌਰ ਗਾਇਕ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ, ਪਰ ਹੌਲੀ ਹੌਲੀ ਅਦਾਕਾਰੀ ਦੇ ਖੇਤਰ ‘ਚ ਉਹ ਵਧੇ ਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ । 

 

 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network