Republic Day 2024: ਬੀਐਸਐਫ ਦੇ ਜਵਾਨਾਂ ਨੇ ਗਣਤੰਤਰ ਦਿਵਸ ਮੌਕੇ ਅਟਾਰੀ-ਵਾਹਗਾ ਸਰਹੱਦ ’ਤੇ ਲਹਿਰਾਇਆ ਤਿਰੰਗਾ

Reported by: PTC Punjabi Desk | Edited by: Pushp Raj  |  January 26th 2024 05:08 PM |  Updated: January 26th 2024 05:08 PM

Republic Day 2024: ਬੀਐਸਐਫ ਦੇ ਜਵਾਨਾਂ ਨੇ ਗਣਤੰਤਰ ਦਿਵਸ ਮੌਕੇ ਅਟਾਰੀ-ਵਾਹਗਾ ਸਰਹੱਦ ’ਤੇ ਲਹਿਰਾਇਆ ਤਿਰੰਗਾ

 Republic Day 2024: ਅੱਜ ਦੇਸ਼ ਭਰ ਵਿੱਚ 75ਵਾਂ ਗਣਤੰਤਰ ਦਿਵਸ (75th Republic Day) ਮਨਾਇਆ ਜਾ ਰਿਹਾ ਹੈ। ਇਸ ਮੌਕੇ ਭਾਰਤੀ ਸੀਮਾ ਸੁਰੱਖਿਆ ਬਲ ਯਾਨੀ ਕਿ ਬੀਐਸਐਫ (BSF) ਅਧਿਕਾਰੀਆਂ ਨਾਲ ਮਿਲ ਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ਼ੁੱਕਰਵਾਰ ਸਵੇਰੇ ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ਅਟਾਰੀ ਵਿਖੇ ਬੀਐਸਐਫ ਦੇ ਉੱਚ ਅਧਿਕਾਰੀਆਂ ਨੇ ਬੀਐਸਐਫ ਰੇਂਜਰ ਨੂੰ ਮਠਿਆਈਆਂ ਭੇਟ ਕੀਤੀਆਂ। 

ਇਸ ਮੌਕੇ ਬੀ.ਐਸ.ਐਫ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਅੱਜ ਦੇ ਦਿਨ ਪੂਰੇ ਭਾਰਤ ਵਿੱਚ ਗਣਤੰਤਰ ਦਿਵਸ (Republic Day 2024) ਮਨਾਇਆ ਜਾ ਰਿਹਾ ਹੈ ਅਤੇ ਸਾਰਿਆਂ ਨੂੰ ਇਸ ਦਿਨ ਦੀ ਵਧਾਈ ਦਿੱਤੀ।

ਗਣਤੰਤਰ ਦਿਵਸ ਮੌਕੇ ਭਾਰਤ ਦੇ ਸੀਮਾ ਸੁਰੱਖਿਆ ਬਲ ਨੇ ਅੰਤਰਰਾਸ਼ਟਰੀ ਭਾਰਤ-ਪਾਕਿ ਸਰਹੱਦ 'ਤੇ ਸਾਂਝੇ ਚੈਕ ਪੁਆਇੰਟ ਅਟਾਰੀ ਵਿਖੇ ਬੀਐਸਐਫ ਦੇ ਡੀਆਈਜੀ ਸੰਜੇ ਗੌੜ ਦੀ ਤਰਫੋਂ ਤਿਰੰਗਾ ਲਹਿਰਾਇਆ ਅਤੇ ਬੀਐਸਐਫ ਦੇ ਜਵਾਨਾਂ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਨੂੰ ਮਠਿਆਈਆਂ ਭੇਟ ਕੀਤੀਆਂ। ਡੀਆਈਜੀ ਸੰਜੇ ਗੌੜ ਦੀ ਤਰਫ਼ੋਂ ਬੀਐਸਐਫ ਦੇ ਜਵਾਨਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਪਰੇਡ ਦੀ ਸਲਾਮੀ ਲਈ।

ਇਸ ਮੌਕੇ ਬੀਐਸਐਫ ਦੇ ਡੀਆਈਜੀ ਸੰਜੇ ਗੌੜ ਨੇ ਕਿਹਾ ਕਿ ਦੋਵਾਂ ਦੇਸ਼ਾਂ ਦਰਮਿਆਨ ਅਮਨ-ਸ਼ਾਂਤੀ ਬਣੀ ਰਹੇ, ਕਿਸੇ ਨੂੰ ਵੀ ਦੇਸ਼ ਦੀ ਸੁਰੱਖਿਆ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਭਾਵੇਂ ਉਹ ਗੁਆਂਢੀ ਦੇਸ਼ ਹੀ ਕਿਉਂ ਨਾ ਹੋਵੇ। ਉਨ੍ਹਾਂ ਇਸ ਮੌਕੇ ਸਾਰਿਆਂ ਨੂੰ ਅੱਜ ਦੇ ਦਿਨ ਦੀਆਂ ਸ਼ੁੱਭਕਾਮਨਾਵਾਂ।

ਹੋਰ ਪੜ੍ਹੋ: Republic Day 2024: ਗਣਤੰਤਰ ਦਿਵਸ 'ਤੇ ਜਾਣੋ ਇਨ੍ਹਾਂ ਥਾਵਾਂ ਬਾਰੇ, ਜਿੱਥੇ ਪਹੁੰਚ ਕੇ ਤੁਹਾਡੇ 'ਤੇ ਚੜ੍ਹ ਜਾਵੇਗਾ ਦੇਸ਼ ਭਗਤੀ ਦਾ ਰੰਗ

ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਡੀਆਈਜੀ ਸੰਜੇ ਗੋਡ ਨੇ ਕਿਹਾ ਕਿ ਪਿਛਲੇ ਸਾਲ 2023 ਦੇ ਵਿੱਚ ਬੀਐਸਐਫ ਨੇ 107 ਦੇ ਕਰੀਬ ਡਰੋਨ ਕਾਬੂ ਕੀਤੇ ਅਤੇ 442 ਕਿਲੋ ਹੀਰੋਇਨ ਵੀ ਜਬਤ ਕੀਤੀ। ਬੀਐਸਐਫ ਸੁਰੱਖਿਆ ਫੋਰਸ ਤਨਦੇਹੀ ਦੇ ਨਾਲ ਪੂਰੀ ਤਰ੍ਹਾਂ ਦਿਨ ਰਾਤ ਆਪਣੀ ਡਿਊਟੀ ਨਿਭਾ ਰਹੀ ਹੈ।

-


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network