ਤਸਵੀਰ ‘ਚ ਨਜ਼ਰ ਆ ਰਿਹਾ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਤੁਸੀਂ ਪਛਾਣਿਆ !

Reported by: PTC Punjabi Desk | Edited by: Shaminder  |  January 19th 2024 02:54 PM |  Updated: January 19th 2024 02:54 PM

ਤਸਵੀਰ ‘ਚ ਨਜ਼ਰ ਆ ਰਿਹਾ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਤੁਸੀਂ ਪਛਾਣਿਆ !

ਪੰਜਾਬੀ ਇੰਡਸਟਰੀ (Pollywood) ਦੇ ਸਿਤਾਰਿਆਂ ਦੀ ਜ਼ਿੰਦਗੀ ਦੇ ਬਾਰੇ ਹਰ ਕਿਸੇ ਨੂੰ ਜਾਨਣ ‘ਚ ਬੇਹੱਦ ਦਿਲਚਸਪੀ ਹੁੰਦੀ ਹੈ। ਖ਼ਾਸ ਕਰਕੇ ਉਨ੍ਹਾਂ ਦੇ ਬਚਪਨ, ਉਨ੍ਹਾਂ ਦੀ ਰੂਚੀ ਅਤੇ ਉਨ੍ਹਾਂ ਦੇ ਰਹਿਣ ਸਹਿਣ ਬਾਰੇ ਹਰ ਕੋਈ ਜਾਨਣਾ ਚਾਹੁੰਦਾ ਹੈ।ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਮਸ਼ਹੂਰ ਸਿਤਾਰੇ ਦੀ ਪੁਰਾਣੀ ਤਸਵੀਰ ਦੇ ਬਾਰੇ ਦੱਸਣ ਜਾ ਰਹੇ ਹਾਂ, ਜਿਸ ਨੇ ਇੰਡਸਟਰੀ ‘ਚ ਖ਼ਾਸ ਜਗ੍ਹਾ ਬਣਾਈ ਹੈ। ਉਸ ਨੇ ਪਾਲੀਵੁੱਡ ਹੀ ਨਹੀਂ ਬਾਲੀਵੁੱਡ ਇੰਡਸਟਰੀ ‘ਚ ਆਪਣੀ ਗਾਇਕੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ। ਜਲਦ ਹੀ ਗਾਇਕ ਆਪਣੀ ਫ਼ਿਲਮ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਜਾ ਰਹੇ ਹਨ । ਹਾਲ ਹੀ ‘ਚ ਉਨ੍ਹਾਂ ਦਾ ਸ਼ਹਿਨਾਜ਼ ਗਿੱਲ ਦੇ ਨਾਲ ਇੱਕ ਗੀਤ ਵੀ ਆਇਆ ਸੀ। 

Guru Randhawa.jpg

ਹੋਰ ਪੜ੍ਹੋ : ਕੁਲਵਿੰਦਰ ਕੈਲੀ ਤੇ ਗੁਰਲੇਜ ਅਖਤਰ ਨੇ ਲੋਹੜੀ ਦਾ ਵੀਡੀਓ ਕੀਤਾ ਸਾਂਝਾ, ਵੇਖੋ ਜਸ਼ਨ ਦਾ ਵੀਡੀਓ

ਹੁਣ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ। ਅਸੀਂ ਗੱਲ ਕਰ ਰਹੇ ਹਾਂ ਗਾਇਕ ਗੁਰੁ ਰੰਧਾਵਾ (Guru Randhawa)ਦੀ । ਜਿਨ੍ਹਾਂ ਨੇ ਆਪਣੀ ਇੱਕ ਪੁਰਾਣੀ (Old Pic) ਤਸਵੀਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਗਾਇਕ ਨੇ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਲਿਖਿਆ ‘ਮਿਲੋ ਮੇਰੇ ਬੈਸਟ ਫ੍ਰੈਂਡ ਗੁਰਸ਼ਰਨਜੋਤ ਸਿੰਘ ਰੰਧਾਵਾ ਨੂੰ’। ਦੱਸ ਦਈਏ ਕਿ ਗੁਰੁ ਰੰਧਾਵਾ ਦਾ ਅਸਲ ਨਾਮ ਗੁਰਸ਼ਰਨਜੋਤ ਸਿੰਘ ਰੰਧਾਵਾ ਹੈ।ਉਨ੍ਹਾਂ ਦਾ ਸਬੰਧ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਨਾਲ ਹੈ।ਗੁਰੁ ਰੰਧਾਵਾ ਇਨ੍ਹੀਂ ਦਿਨੀਂ ਜ਼ਿਆਦਾਤਰ ਮੁੰਬਈ ‘ਚ ਹੀ ਦਿਖਾਈ ਦਿੰਦੇ ਹਨ । ਪਰ ਉਨ੍ਹਾਂ ਨੇ ਕੁਝ ਸਾਲ ਪਹਿਲਾਂ ਗੁੜਗਾਂਵ ‘ਚ ਵੀ ਇੱਕ ਘਰ ਖਰੀਦਿਆ ਹੈ । ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਸਾਂਝੀਆਂ ਕੀਤੀਆਂ ਸਨ।

Guru Randhawa 3.jpg

ਗੁਰੁ ਰੰਧਾਵਾ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ 

ਗੁਰੁ ਰੰਧਾਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਨੇ ਤਾਰਾ ਮੀਰਾ ਨਾਂਅ ਦੀ ਫ਼ਿਲਮ ਵੀ ਪ੍ਰੋਡਿਊਸ ਕੀਤੀ ਹੈ। ਜਿਸ ‘ਚ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਅਤੇ ਯੋਗਰਾਜ ਸਿੰਘ ਵਰਗੇ ਵੱਡੇ ਕਲਾਕਾਰ ਨਜ਼ਰ ਆਏ ਸਨ । ਇਸ ਤੋਂ ਇਲਾਵਾ ਗੁਰੁ ਰੰਧਾਵਾ ਆਉਣ ਵਾਲੇ ਦਿਨਾਂ ‘ਚ ਹੋਰ ਵੀ ਕਈ ਪ੍ਰੋਜੈਕਟ ‘ਚ ਨਜ਼ਰ ਆਉਣਗੇ। ਜਿਸ ਦਾ ਦਰਸ਼ਕਾਂ ਨੂੰ ਬੇਸਬਰੀ ਦੇ ਨਾਲ ਇੰਤਜ਼ਾਰ ਹੈ। 

 

-


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network