ਤਸਵੀਰ ‘ਚ ਨਜ਼ਰ ਆ ਰਹੀ ਇਹ ਬੱਚੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਅਤੇ ਅਦਾਕਾਰਾ, ਕੀ ਤੁਸੀਂ ਪਛਾਣਿਆ !
ਪੰਜਾਬੀ ਇੰਡਸਟਰੀ ਦਿਨੋਂ ਦਿਨ ਤਰੱਕੀ ਦੀਆਂ ਲੀਹਾਂ ‘ਤੇ ਅੱਗੇ ਵਧ ਰਹੀ ਹੈ । ਆਏ ਦਿਨ ਇੰਡਸਟਰੀ ‘ਚ ਨਵੇਂ ਚਿਹਰਿਆਂ ਦੀ ਐਂਟਰੀ ਹੋ ਰਹੀ ਹੈ । ਪੰਜਾਬੀ ਇੰਡਸਟਰੀ ‘ਚ ਕੁਝ ਅਜਿਹੇ ਚਿਹਰੇ ਵੀ ਹਨ ਜੋ ਪਹਿਲਾਂ ਗਾਇਕੀ ਦੇ ਖੇਤਰ ‘ਚ ਆਏ ਸਨ । ਜਿਸ ਤੋਂ ਬਾਅਦ ਇਹ ਗਾਇਕ ਅਦਾਕਾਰ ਵੀ ਬਣ ਗਏ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੀ ਇੱਕ ਅਜਿਹੀ ਹੀ ਫਨਕਾਰ ਦੇ ਬਚਪਨ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜਿਸ ਨੇ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਮੱਲਾਂ ਮਾਰੀਆਂ ਹਨ ।
ਹੋਰ ਪੜ੍ਹੋ : ਰਾਖੀ ਸਾਵੰਤ ਨੇ ਕਰਵਾਇਆ ਨਵਾਂ ਹੇਅਰ ਕੱਟ, ਕਿਹਾ ‘ਨਾਮ ਹੈ ਮੇਰਾ ਫਾਤਿਮਾ, ਮੈਂ ਕਰ ਦੂੰਗੀ ਸਭ ਦਾ ਖਾਤਮਾ’
ਹਾਲ ਹੀ ‘ਚ ਇਹ ਅਦਾਕਾਰਾ ਦਿਲਜੀਤ ਦੋਸਾਂਝ ਦੇ ਨਾਲ ਫ਼ਿਲਮ ਜੋੜੀ ‘ਚ ਵੀ ਨਜ਼ਰ ਆਈ ਸੀ । ਹੁਣ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ । ਨਹੀਂ ਸਮਝੇ ! ਤਾਂ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ । ਅਸੀਂ ਗੱਲ ਕਰ ਰਹੇ ਹਾਂ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਨਿਮਰਤ ਖਹਿਰਾ ਦੀ । ਜਿਸ ਦੇ ਬਚਪਨ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ ।
ਨਿਮਰਤ ਦੀਆਂ ਕਿਊਟ ਤਸਵੀਰਾਂ ਹੋਈਆਂ ਵਾਇਰਲ
ਨਿਮਰਤ ਖਹਿਰਾ ਦੇ ਬਚਪਨ ਦੀਆਂ ਕਿਊਟ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤੀਆਂ ਜਾ ਰਹੀਆਂ ਹਨ । ਇਨ੍ਹਾਂ ਵਿੱਚੋਂ ਇੱਕ ਤਸਵੀਰ ‘ਚ ਉਹ ਸਕੂਲ ਡਰੈੱਸ ‘ਚ ਨਜ਼ਰ ਆ ਰਹੀ ਹੈ, ਜਦੋਂਕਿ ਇੱਕ ਹੋਰ ਤਸਵੀਰ ‘ਚ ਉਹ ਕਿਸੇ ਵਿਆਹ ਸਮਾਰੋਹ ‘ਚ ਰਿਬਨ ਕਟਾਈ ਦੀ ਰਸਮ ‘ਚ ਸ਼ਾਮਿਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ।
- PTC PUNJABI