ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ 'ਚ ਕੀਤੀ ਗਈ ਦੀਪਮਾਲਾ, ਨਜ਼ਰ ਆਇਆ ਅਲੌਕਿਕ ਆਤਿਸ਼ਬਾਜ਼ੀ ਦਾ ਨਜ਼ਾਰਾ
Deepmala in Golden Temple on Prakash Purab: ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਦੇਸ਼-ਵਿਦੇਸ਼ ਤੋਂ ਆਈਆਂ ਸੰਗਤਾਂ ਨੇ ਸ਼ਰਧਾ ਭਾਵਨਾ ਨਾਲ ਗੁਰੂ ਪੁਰਬ ਦਾ ਤਿਉਹਾਰ ਮਨਾਇਆ ਗਿਆ। ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨਤਮਸਤਕ ਹੋਣ ਪਹੁੰਚੀਆਂ। ਗੁਰਪੁਰਬ ਦੇ ਖਾਸ ਮੌਕੇ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਅਲੌਕਿਕ ਜਲੌ ਸਜਾਏ ਗਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨਾਂ ’ਤੇ ਦੀਪਮਾਲਾ ਵੀ ਕੀਤੀ ਗਈ।
-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਜਲੌ-ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ… pic.twitter.com/jUChsRZjm3
— Shiromani Gurdwara Parbandhak Committee (@SGPCAmritsar) November 27, 2023
ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਦੇ ਦਿਹਾੜੇ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀਆਂ । ਦੂਰੋਂ-ਦੂਰੋਂ ਸੰਗਤਾਂ ਇਸ ਪਵਿੱਤਰ ਦਿਹਾੜੇ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੀਆਂ ਅਤੇ ਉਨ੍ਹਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਸ਼ਾਮ ਦੇ ਸਮੇਂ ਸ੍ਰੀ ਸੋਦਰ ਰਹਿਰਾਸ ਸਾਹਿਬ ਦੇ ਪਾਠ ਦੇ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਦੇ ਚਾਰ-ਚੁਫੇਰੇ ਅਲੌਕਿਕ ਦੀਪਮਾਲਾ ਕੀਤੀ ਗਈ ਅਤੇ ਅਸਮਾਨ ਵਿੱਚ ਸੁੰਦਰ ਆਤਿਸ਼ਬਾਜੀ ਦਾ ਵੀ ਨਜ਼ਾਰਾ ਦੇਖਣ ਨੂੰ ਮਿਲਿਆ । ਇਸ ਅਦਭੁੱਤ ਨਜ਼ਾਰੇ ਨੂੰ ਦੇਖਣ ਦੇ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਸ੍ਰੀ ਦਰਬਾਰ ਸਾਹਿਬ ਪਹੁੰਚੀ ।
ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ | ੧੧ ਮੱਘਰ ਸੰਮਤ ੫੫੫ ਨਾਨਕਸ਼ਾਹੀ, ਐਤਵਾਰ | ੨੬ ਨਵੰਬਰ, ੨੦੨੩Hukamnama Sachkhand Sri Harmandir Sahib Sri Darbar Sahib, Sri Amritsar | Maghar 11 Samvat 555 Nanakshahi, Sunday, November 26, 2023 pic.twitter.com/EdB4ra1KVo
— Shiromani Gurdwara Parbandhak Committee (@SGPCAmritsar) November 26, 2023
ਹੋਰ ਪੜ੍ਹੋ: ਗਾਇਕ ਕੰਵਰ ਗਰੇਵਾਲ ਮਾਤਾ ਦੀ ਅੰਤਿਮ ਅਰਦਾਸ ਸਮੇਂ ਹੋਏ ਭਾਵੁਕ, ਗਾਇਕ ਨੇ ਸਾਂਝੀਆਂ ਕੀਤੀਆਂ ਮਾਂ ਨਾਲ ਜੁੜੀਆਂ ਖਾਸ ਯਾਦਾਂ
ਗਤਾਂ ਨੇ ਕਿਹਾ ਕਿ ਸਾਨੂੰ ਸਾਲ ਭਰ ਹੀ ਇਸ ਪਵਿੱਤਰ ਦਿਹਾੜੇ ਦੀ ਉਡੀਕ ਰਹਿੰਦੀ ਹੈ ਅਤੇ ਅੱਜ ਅਸੀਂ ਵਾਹਿਗੁਰੂ ਦੇ ਚਰਨਾਂ ਵਿੱਚ ਸੀਸ ਝੁਕਾਉਣ ਪਹੁੰਚੇ ਹਾਂ । ਉਹਨਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆ ਕੇ ਮਨ ਨੂੰ ਸਕੂਨ ਅਤੇ ਸ਼ਾਂਤੀ ਮਿਲਦੀ ਹੈ ਅਤੇ ਅਜਿਹਾ ਸਕੂਨ ਦੁਨੀਆ ਦੇ ਵਿੱਚ ਕਿਸੇ ਹੋਰ ਥਾਂ ‘ਤੇ ਨਹੀਂ ਮਿਲਦਾ ।
- PTC PUNJABI