ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ, ਤਸਵੀਰਾਂ ਕੀਤੀਆਂ ਸਾਂਝੀਆਂ
ਨੀਰੂ ਬਾਜਵਾ (Neeru Bajwa) ਤੇ ਦਿਲਜੀਤ ਦੋਸਾਂਝ (Diljit Dosanjh) ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਜੱਟ ਐਂਡ ਜੂਲੀਅਟ-੩’ ਦੀ ਪ੍ਰਮੋਸ਼ਨ ਕਰ ਰਹੇ ਹਨ । ਪੰਜਾਬ ਦੇ ਵੱਖ ਵੱਖ ਸ਼ਹਿਰਾਂ ‘ਚ ਇਹ ਜੋੜੀ ਫ਼ਿਲਮ ਦੀ ਪ੍ਰਮੋਸ਼ਨ ‘ਚ ਜੁਟੀ ਹੋਈ ਹੈ । ਬੀਤੇ ਦਿਨ ਜਿੱਥੇ ਇਹ ਜੋੜੀ ਲੁਧਿਆਣਾ ‘ਚ ਨਜ਼ਰ ਆਈ ਸੀ । ਉੱਥੇ ਹੀ ਹੁਣ ਇਹ ਜੋੜੀ ਗੁਰੁ ਕੀ ਨਗਰੀ ਅੰਮ੍ਰਿਤਸਰ ‘ਚ ਪੁੱਜੀ ਹੈ। ਜਿੱਥੇ ਇਸ ਜੋੜੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਅਤੇ ਗੁਰੁ ਘਰ ‘ਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ।
ਹੋਰ ਪੜ੍ਹੋ : ਵਿਆਹ ਦੇ ਬੰਧਨ ‘ਚ ਬੱਝੇ ਸੋਨਾਕਸ਼ੀ ਤੇ ਜ਼ਹੀਰ ਇਕਬਾਲ, ਤਸਵੀਰਾਂ ਆਈਆਂ ਸਾਹਮਣੇ
ਇਸ ਦੇ ਨਾਲ ਹੀ ਫ਼ਿਲਮ ਦੀ ਕਾਮਯਾਬੀ ਲਈ ਵੀ ਅਰਦਾਸ ਕੀਤੀ । ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਨੇ ਆਪੋ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਨ੍ਹਾਂ ‘ਚ ਇਹ ਜੋੜੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਜ਼ਰ ਆ ਰਹੀ ਹੈ। ਇਸ ਮੌਕੇ ਦਿਲਜੀਤ ਦੋਸਾਂਝ ਨੇ ਪਾਲਕੀ ਸਾਹਿਬ ਦੀ ਸੇਵਾ ਵੀ ਨਿਭਾਈ । ਜਿਸ ਦਾ ਇੱਕ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ।
ਨੀਰੂ ਬਾਜਵਾ ਨੇ ਸਾਂਝੀਆਂ ਕੀਤੀਆਂ ਤਸਵੀਰਾਂ
ਅਦਾਕਾਰਾ ਨੀਰੂ ਬਾਜਵਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀਆਂ ਤਸਵੀਰਾਂ ਸਾਝੀਆਂ ਕੀਤੀਆਂ ਹਨ ।ਜਿਸ ‘ਚ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਦੇ ਹੋਏ ਨਜ਼ਰ ਆ ਰਹੇ ਹਨ । ਦਿਲਜੀਤ ਅੰਮ੍ਰਿਤ ਵੇਲੇ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਦੇ ਲਈ ਆਪਣੀ ਟੀਮ ਦੇ ਨਾਲ ਪੁੱਜੇ ਸਨ ਜਦੋਂਕਿ ਨੀਰੂ ਬਾਜਵਾ ਦਿਨ ਵੇਲੇ ਹਰਿਮੰਦਰ ਸਾਹਿਬ ‘ਚ ਪੁੱਜੇ ਸਨ ।
- PTC PUNJABI