ਦਿਲਜੀਤ ਦੋਸਾਂਝ ਨੇ ਆਪਣੇ ਮਿਊਜ਼ਿਕਲ ਟੂਰ ਦਿਲ-ਇਲੂਮਿਨਾਟੀ ਟੂਰ part 2 ਦੀਆਂ ਨਵੀਆਂ ਤਰੀਕਾਂ, ਜਾਨਣ ਲਈ ਪੜ੍ਹੋ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਲਗਾਤਾਰ ਆਪਣੇ DIL-LUMINATI 2024 ਨੂੰ ਲੈ ਕੇ ਦੇਸ਼ ਵਿਦੇਸ਼ ਦੀਆਂ ਸੁਰਖੀਆਂ 'ਚ ਰਹੇ। ਦਿਲਜੀਤ ਆਪਣੀ ਫਿਲਮ ਜੱਟ ਐਂਡ ਜੂਲੀਅਟ 3 ਦੀ ਸਫਲਤਾਂ ਤੋਂ ਬਾਅਦ ਮੁੜ ਇੱਕ ਵਾਰ ਫਿਰ ਤੋਂ ਆਪਣੇ ਮਿਊਜ਼ਿਕਲ ਟੂਰ ਦਿਲ-ਇਲੂਮਿਨਾਟੀ ਟੂਰ part 2 ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ ਹਨ ਜਿਸ ਦੀ ਡੀਟੇਲ ਗਾਇਕ ਵੱਲੋਂ ਸਾਂਝੀ ਕੀਤੀ ਗਈ ਹੈ।

Reported by: PTC Punjabi Desk | Edited by: Pushp Raj  |  July 09th 2024 02:07 PM |  Updated: July 09th 2024 02:07 PM

ਦਿਲਜੀਤ ਦੋਸਾਂਝ ਨੇ ਆਪਣੇ ਮਿਊਜ਼ਿਕਲ ਟੂਰ ਦਿਲ-ਇਲੂਮਿਨਾਟੀ ਟੂਰ part 2 ਦੀਆਂ ਨਵੀਆਂ ਤਰੀਕਾਂ, ਜਾਨਣ ਲਈ ਪੜ੍ਹੋ

Diljit Dosanjh Dil Illuminati tour New Dates :  ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਲਗਾਤਾਰ ਆਪਣੇ  DIL-LUMINATI 2024 ਨੂੰ ਲੈ ਕੇ ਦੇਸ਼ ਵਿਦੇਸ਼ ਦੀਆਂ ਸੁਰਖੀਆਂ 'ਚ ਰਹੇ। ਦਿਲਜੀਤ ਆਪਣੀ ਫਿਲਮ ਜੱਟ ਐਂਡ ਜੂਲੀਅਟ 3 ਦੀ ਸਫਲਤਾਂ ਤੋਂ ਬਾਅਦ ਮੁੜ ਇੱਕ ਵਾਰ ਫਿਰ ਤੋਂ  ਆਪਣੇ ਮਿਊਜ਼ਿਕਲ ਟੂਰ ਦਿਲ-ਇਲੂਮਿਨਾਟੀ ਟੂਰ part 2 ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ ਹਨ ਜਿਸ ਦੀ ਡੀਟੇਲ ਗਾਇਕ ਵੱਲੋਂ ਸਾਂਝੀ ਕੀਤੀ ਗਈ ਹੈ। 

ਦੱਸ ਦਈਏ ਕਿ ਆਪਣੇ ਇਸ ਮਿਊਜ਼ਿਕਲ ਟੂਰ ਨਾਲ ਦਿਲਜੀਤ ਦੋਸਾਂਝ ਲਗਾਤਾਰ ਸੁਰਖੀਆਂ ਵਿੱਚ ਛਾਏ ਹੋਏ ਹਨ। ਹਾਲ ਹੀ 'ਚ ਦਿਲਜੀਤ ਦੋਸਾਂਝ ਵੱਲੋਂ ਆਪਣੇ ਦਿਲ-ਇਲੂਮਿਨਾਟੀ ਟੂਰ ਦੀਆਂ ਨਵੀਆਂ ਤਰੀਕਾਂ ਸਾਂਝੀਆ ਕੀਤੀਆਂ ਗਈਆਂ ਹਨ। 

ਹਾਲ ਹੀ ਵਿੱਚ ਦਿਲਜੀਤ ਦੋਸਾਂਝ ਦੀ ਇੱਕ ਸੋਸ਼ਲ ਮੀਡੀਆ ਉੱਤੇ ਪੋਸਟ ਵਾਇਰਲ ਹੋ ਰਹੀ ਹੈ, ਜੋ ਗਾਇਕ ਨੇ ਆਪਣੇ ਇੰਸਟਾਗ੍ਰਾਮ ਉੱਤੇ ਇੱਕ ਸਾਂਝੀ ਕੀਤੀ ਹੈ। ਇਸ ਪੋਸਟ ਦੇ ਵਿੱਚ ਦਿਲਜੀਤ ਦੋਸਾਂਝ ਆਪਣੇ ਫੈਨਜ਼ ਨੂੰ DIL-LUMINATI 2024 Tour part 2 ਦੀਆਂ ਤਰੀਕਾਂ ਦੱਸੀਆਂ ਹਨ। ਫਿਲਹਾਲ ਦਿਲਜੀਤ ਦੋਸਾਂਝ ਆਪਣਾ ਪਹਿਲਾ ਸ਼ੋਅ 10 ਜੁਲਾਈ ਨੂੰ Los Angeles ਵਿੱਚ ਪਰਫਾਰਮ ਕਰਨਗੇ। ਫੈਨਜ਼ ਗਾਇਕ ਦੇ ਇਸ ਸ਼ੋਅ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। 

ਹੋਰ ਪੜ੍ਹੋ : ਦਿਲਜੀਤ ਦੋਸਾਂਝ ਨੇ LA ਤੋਂ ਸਾਂਝੀਆਂ ਕੀਤੀਆਂ ਆਪਣੀਆਂ ਨਵੀਆਂ ਤਸਵੀਰਾਂ, ਫੈਨਜ਼ ਬਰਸਾ ਰਹੇ ਨੇ ਪਿਆਰ 

ਦੱਸਣਯੋਗ ਹੈ ਕਿ ਦਿਲਜੀਤ ਦੋਸਾਂਝ ਦੀ ਫਿਲਮ ਜੱਟ ਐਂਡ ਜੂਲੀਅਟ 3 ਹਾਲ ਹੀ 'ਚ ਰਿਲੀਜ਼ ਹੋਈ ਹੈ। ਇਹ ਫਿਲਮ ਬਾਕਸ ਆਫਿਸ ਉੱਤੇ ਕਾਫੀ ਚੰਗੀ ਕਮਾਈ ਕਰ ਰਹੀ ਹੈ। ਇਸ ਫਿਲਮ ਵਿੱਚ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਜੋੜੀ ਨੂੰ ਦਰਸ਼ਕ ਖੂਬ ਪਿਆਰ ਦੇ ਰਹੇ ਹਨ। 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network