Diljit Dosanjh: ਦਿਲਜੀਤ ਦੋਸਾਂਝ ਨੇ ਆਪਣੀ ਐਲਬਮ 'Ghost' ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ, ਗਾਇਕ ਨੇ ਪੋਸਟ ਸਾਂਝੀ ਕਰ ਫੈਨਜ਼ ਨੂੰ ਦੱਸੀ ਡੇਟ
Diljit Dosanjh album Ghost : ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਪ੍ਰਸ਼ੰਸਕਾਂ ਦਾ ਇੰਤਜ਼ਾਰ ਖ਼ਤਮ ਹੋਣ ਜਾ ਰਿਹਾ ਹੈ। ਦਿਲਜੀਤ ਦੋਸਾਂਝ ਨੇ ਆਪਣੀ ਚਿਰਾਂ ਤੋਂ ਉਡੀਕੀ ਜਾਣ ਵਾਲੀ ਐਲਬਮ Ghost ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ।
ਦੱਸ ਦਈਏ ਕਿ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਦਿਲਜੀਤ ਦੋਸਾਂਝ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਗਾਇਕ ਅਕਸਰ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਪੋਸਟਾਂ ਸਾਂਝੀਆਂ ਕਰ ਫੈਨਜ਼ ਨੂੰ ਪਰਸਨਲ ਤੇ ਪ੍ਰੋਫੈਸ਼ਨਲ ਅਪਡੇਟ ਦਿੰਦੇ ਰਹਿੰਦੇ ਹਨ।
ਹੁਣ ਦਿਲਜੀਤ ਦੋਸਾਂਝ ਨੇ ਆਪਣੀ ਬਹੁਤ ਉਡੀਕੀ ਜਾਣ ਵਾਲੀ ਐਲਬਮ ਘੋਸਟ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਗਾਇਕ ਨੇ ਫੈਨਜ਼ ਦੇ ਇੰਤਜ਼ਾਰ ਨੂੰ ਖ਼ਤਮ ਕਰਦਿਆਂ ਆਪਣੀ ਇਸ ਐਲਬਮ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ।
ਦਿਲਜੀਤ ਦੋਸਾਂਝ ਇਹ ਐਲਬਮ ਇਸੇ ਮਹੀਨੇ ਦੀ 29 ਤਾਰੀਖ਼ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਸਬੰਧੀ ਦਿਲਜੀਤ ਦੋਸਾਂਝ ਨੇ ਇਕ ਵੀਡੀਓ ਤੇ ਪੋਸਟਰ ਸਾਂਝਾ ਕੀਤਾ ਹੈ।
ਹੋਰ ਪੜ੍ਹੋ: ਭਾਰਤ-ਕੈਨੇਡਾ ਵਿਵਾਦਾਂ ਵਿਚਾਲੇ ਇਸ ਗਾਇਕ ਨੇ ਰੱਦ ਕੀਤਾ ਆਪਣਾ ਕੈਨੇਡਾ ਟੂਰ
ਦੱਸ ਦੇਈਏ ਕਿ 31 ਅਗਸਤ ਨੂੰ ਦਿਲਜੀਤ ਦੋਸਾਂਝ ਦਾ ਕੈਮੀਲੋ ਨਾਲ ਗੀਤ 'ਪਲਪੀਤਾ' ਰਿਲੀਜ਼ ਹੋਇਆ ਸੀ, ਜਿਸ ਨੂੰ ਕੋਕ ਸਟੂਡੀਓ ਨੇ ਰਿਲੀਜ਼ ਕੀਤਾ ਹੈ। ਇਸ ਗੀਤ ਨੂੰ ਯੂਟਿਊਬ 'ਤੇ 11 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਇਹ ਵੀ ਦੱਸਣਯੋਗ ਹੈ ਕਿ ਦਿਲਜੀਤ ਦੋਸਾਂਝ ਦੀ ਇਕ ਹੋਰ ਐਲਬਮ ਦੀ ਤਿਆਰੀ ਚੱਲ ਰਹੀ ਹੈ, ਜਿਸ 'ਚ ਉਸ ਵਲੋਂ ਇੰਟਰਨੈਸ਼ਨਲ ਕਲਾਕਾਰਾਂ ਨਾਲ ਕੋਲੈਬੋਰੇਟ ਕੀਤਾ ਗਿਆ ਹੈ।
- PTC PUNJABI