ਦਿਲਜੀਤ ਦੋਸਾਂਝ ਨੇ ਪਰੀਣੀਤੀ ਅਤੇ ਰਾਘਵ ਚੱਢਾ ਨੂੰ ਦਿੱਤੀ ਵਧਾਈ, ਕਿਹਾ ‘ਮੈਂ ਪਰੀਣੀਤੀ ਨੂੰ ਐਲਬਮ ਕਰਨ ਨੂੰ ਆਖਿਆ ਸੀ, ਉਸ ਨੇ ਵਿਆਹ ਦੀ ਐਲਬਮ ਕਰ ਦਿੱਤੀ’
ਦਿਲਜੀਤ ਦੋਸਾਂਝ (Diljit Dosanjh)ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਹੁਣ ਉਨ੍ਹਾਂ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਉਨ੍ਹਾਂ ਨੇ ਪਰੀਣੀਤੀ ਅਤੇ ਰਾਘਵ ਚੱਢਾ ਨੂੰ ਵਿਆਹ ਦੀ ਵਧਾਈ ਦਿੱਤੀ ਹੈ । ਗਾਇਕ ਨੇ ਕਿਹਾ ਕਿ ਪਰੀਣੀਤੀ ਅਤੇ ਰਾਘਵ ਚੱਢਾ ਨੇ ਵਿਆਹ ਕਰਵਾ ਲਿਆ । ਉਨ੍ਹਾਂ ਨੂੰ ਪਤਾ ਹੀ ਨਹੀਂ ਲੱਗਿਆ । ਉਨ੍ਹਾਂ ਨੇ ਤਾਂ ਪਰੀਣੀਤੀ ਨੂੰ ਐਲਬਮ ਕਰਨ ਦੇ ਲਈ ਕਿਹਾ ਸੀ, ਪਰ ਉਸ ਨੇ ਵਿਆਹ ਦੀ ਐਲਬਮ ਕਰ ਦਿੱਤੀ। ਦਿਲਜੀਤ ਦੋਸਾਂਝ ਦੇ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਖੂਬ ਰਿਐਕਸ਼ਨ ਦਿੱਤੇ ਜਾ ਰਹੇ ਹਨ ।
ਹੋਰ ਪੜ੍ਹੋ : ਦਿਲਜੀਤ ਦੋਸਾਂਝ ਦਾ ਨਵਾਂ ਗੀਤ ‘ਕੇਸ’ ਰਿਲੀਜ਼, ਫੈਨਸ ਨੂੰ ਆ ਰਿਹਾ ਪਸੰਦ
ਦਿਲਜੀਤ ਦੋਸਾਂਝ ਨੇ ਹਾਲ ਹੀ ਸ਼ਹਿਨਾਜ਼ ਨਾਲ ਵੀ ਕੀਤੀ ਸੀ ਗੱਲਬਾਤ
ਦਿਲਜੀਤ ਦੋਸਾਂਝ ਸੋਸ਼ਲ ਮੀਡੀਆ ‘ਤੇ ਸਰਗਰਮ ਹਨ ਅਤੇ ਲਗਾਤਾਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰ ਰਹੇ ਹਨ । ਕੁਝ ਦਿਨ ਪਹਿਲਾਂ ਉਨ੍ਹਾਂ ਨੇ ਸ਼ਹਿਨਾਜ਼ ਗਿੱਲ ਦੇ ਨਾਲ ਵੀ ਗੱਲਬਾਤ ਕੀਤੀ ਸੀ ।ਜਿਸ ‘ਚ ਉਹ ਸ਼ਹਿਨਾਜ਼ ਦੀ ਤਾਰੀਫ ਕਰਦੀ ਹੋਈ ਨਜ਼ਰ ਆਈ ਸੀ ।
ਦਿਲਜੀਤ ਦੋਸਾਂਝ ਜਲਦ ਹੀ ਕਈ ਪੰਜਾਬੀ ਫ਼ਿਲਮਾਂ ‘ਚ ਨਜ਼ਰ ਆਉਣ ਵਾਲੇ ਹਨ । ਜਿਸ ਦਾ ਫਸਟ ਲੁੱਕ ਗਾਇਕ ਦੇ ਵੱਲੋਂ ਕੁਝ ਦਿਨ ਪਹਿਲਾਂ ਸਾਂਝਾ ਕੀਤਾ ਗਿਆ ਸੀ ।ਕੁਝ ਸਮਾਂ ਪਹਿਲਾਂ ਉਨ੍ਹਾਂ ਦੀ ਨਿਮਰਤ ਖਹਿਰਾ ਦੇ ਨਾਲ ਆਈ ‘ਜੋੜੀ’ ਫ਼ਿਲਮ ਨੂੰ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।
- PTC PUNJABI