ਦਿਲਜੀਤ ਦੋਸਾਂਝ ਨੇ ‘ਗੋਬਿੰਦ ਦੇ ਲਾਲ’ ਧਾਰਮਿਕ ਗੀਤ ਗਾ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਕੀਤਾ ਯਾਦ
ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਹਰ ਕੋਈ ਯਾਦ ਕਰ ਰਿਹਾ ਹੈ । ਦਿਲਜੀਤ ਦੋਸਾਂਝ (Diljit Dosanjh)ਨੇ ਵੀ ਗੋਬਿੰਦ ਦੇ ਲਾਲ ਗੀਤ ਗਾ ਕੇ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕੀਤਾ ਹੈ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਦਿਲਜੀਤ ਦੋਸਾਂਝ ਛੋਟੇ ਸਾਹਿਬਜ਼ਾਦਿਆਂ ਨੂੰ ਆਪਣੇ ਇਸ ਧਾਰਮਿਕ ਗੀਤ ਦੇ ਰਾਹੀਂ ਸ਼ਰਧਾਂਜਲੀ ਦਿੰਦੇ ਹੋਏ ਨਜ਼ਰ ਆ ਰਹੇ ਹਨ ।
ਦਿਲਜੀਤ ਦੋਸਾਂਝ ਦੇ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ਅਤੇ ਸੰਗਤਾਂ ਵੀ ਆਪੋ ਆਪਣੇ ਤਰੀਕੇ ਦੇ ਨਾਲ ਸ਼ਰਧਾਂਜਲੀ ਦੇ ਰਹੇ ਹਨ । ਸ੍ਰੀ ਫਤਿਹਗੜ੍ਹ ਸਾਹਿਬ ਦੀ ਧਰਤੀ ‘ਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਜੋੜ ਮੇਲ ਚੱਲ ਰਿਹਾ ਹੈ । ਜਿਸ ‘ਚ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰੀ ਭਰ ਰਹੀਆਂ ਹਨ । ਇਸ ਤੋਂ ਇਲਾਵਾ ਸਰਹਿੰਦ ਦੀ ਧਰਤੀ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਦੇ ਲਈ ਪਹੁੰਚਣ ਵਾਲੀਆਂ ਸੰਗਤਾਂ ਦੇ ਲਈ ਲੰਗਰ ਅਤੇ ਚਾਹ ਪਾਣੀ ਦਾ ਇੰਤਜ਼ਾਮ ਵੀ ਜਗ੍ਹਾ ਜਗ੍ਹਾ ‘ਤੇ ਕੀਤਾ ਜਾ ਰਿਹਾ ਹੈ।
ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਜਲਦ ਹੀ ਉਹ ਨੀਰੂ ਬਾਜਵਾ ਦੇ ਨਾਲ ਆਪਣੀ ਅਗਲੀ ਫ਼ਿਲਮ ਜੱਟ ਐਂਡ ਜੂਲੀਅਟ ਦੇ ਅਗਲੇ ਭਾਗ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ ।ਇਸ ਤੋਂ ਇਲਾਵਾ ਉਹ ਕਈ ਨਵੇਂ ਗੀਤ ਵੀ ਦਰਸ਼ਕਾਂ ਦੇ ਲਈ ਲੈ ਕੇ ਆ ਰਹੇ ਹਨ । ਦਿਲਜੀਤ ਦੋਸਾਂਝ ਦੀ ਕੁਝ ਸਮਾਂ ਪਹਿਲਾਂ ਨਿਮਰਤ ਖਹਿਰਾ ਦੇ ਨਾਲ ਜੋੜੀ ਫ਼ਿਲਮ ਵੀ ਆਈ ਸੀ ਜੋ ਕਿ ਦਰਸ਼ਕਾਂ ਨੂੰ ਬਹੁਤ ਜ਼ਿਆਦਾ ਪਸੰਦ ਆਈ ਸੀ । ਹੁਣ ਉਹ ਮੁੜ ਤੋਂ ਆਪਣੀਆਂ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਲਈ ਤਿਆਰ ਹਨ ।
-