ਦਿਲਜੀਤ ਦੋਸਾਂਝ ਦੀ ਫਿਲਮ 'ਜੱਟ ਐਂਡ ਜੂਲੀਅਟ 3' ਨੇ ਰਚਿਆ ਇਤਿਹਾਸ, ਬਣੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਪੰਜਾਬੀ ਫਿਲਮ

ਦਿਲਜੀਤ ਦੋਸਾਂਝ ਆਪਣੀ ਗਾਇਕੀ ਦੇ ਨਾਲ -ਨਾਲ ਚੰਗੀ ਅਦਾਕਾਰੀ ਲਈ ਵੀ ਜਾਣੇ ਜਾਂਦੇ ਹਨ। ਦਿਲਜੀਤ ਦੋਸਾਂਝ ਦ ਤੇ ਨੀਰੂ ਬਾਜਵਾ ਦੀ ਹਾਲ ਹੀ 'ਚ ਰਿਲੀਜ਼ ਹੋਈ ਫਿਲਮ 'ਜੱਟ ਐਂਡ ਜੂਲੀਅਟ 3' ਨੇ ਨਵਾਂ ਇਤਿਹਾਸ ਰੱਚ ਦਿੱਤਾ ਹੈ। ਇਹ ਫਿਲਮ ਪੰਜਾਬੀ ਸਿਨੇਮਾ ਦੀ ਵਰਲਡ ਵਾਈਡ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਬਣ ਚੁੱਕੀ ਹੈ।

Reported by: PTC Punjabi Desk | Edited by: Pushp Raj  |  July 24th 2024 09:50 PM |  Updated: July 24th 2024 09:50 PM

ਦਿਲਜੀਤ ਦੋਸਾਂਝ ਦੀ ਫਿਲਮ 'ਜੱਟ ਐਂਡ ਜੂਲੀਅਟ 3' ਨੇ ਰਚਿਆ ਇਤਿਹਾਸ, ਬਣੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਪੰਜਾਬੀ ਫਿਲਮ

Film Jatt and Juliet 3 highest grossing Punjabi film : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਆਪਣੀ ਗਾਇਕੀ ਦੇ ਨਾਲ -ਨਾਲ ਚੰਗੀ ਅਦਾਕਾਰੀ ਲਈ ਵੀ ਜਾਣੇ ਜਾਂਦੇ ਹਨ। ਦਿਲਜੀਤ ਦੋਸਾਂਝ  ਦ ਤੇ ਨੀਰੂ ਬਾਜਵਾ ਦੀ ਹਾਲ ਹੀ 'ਚ ਰਿਲੀਜ਼ ਹੋਈ ਫਿਲਮ 'ਜੱਟ ਐਂਡ ਜੂਲੀਅਟ 3' ਨੇ ਨਵਾਂ ਇਤਿਹਾਸ ਰੱਚ ਦਿੱਤਾ ਹੈ। ਇਹ ਫਿਲਮ ਪੰਜਾਬੀ ਸਿਨੇਮਾ ਦੀ ਵਰਲਡ ਵਾਈਡ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਬਣ ਚੁੱਕੀ ਹੈ।

ਪੰਜਾਬੀ ਫਿਲਮ 'ਜੱਟ ਐਂਡ ਜੂਲੀਅਟ 3' ('Jatt and Juliet 3') ਸਿਨੇਮਾਘਰਾਂ 'ਚ ਧੂਮ ਮਚਾ ਰਹੀ ਹੈ। ਫਿਲਮ ਨੇ ਕਮਾਈ ਦੇ ਮਾਮਲੇ 'ਚ ਪੰਜਾਬੀ ਸਿਨੇਮਾ ਦੀਆਂ ਸਾਰੀਆਂ ਫਿਲਮਾਂ ਨੂੰ ਪਿੱਛੇ ਛੱਡ ਦਿੱਤਾ ਹੈ। 'ਜੱਟ ਐਂਡ ਜੂਲੀਅਟ 3' ਨੇ ਹੁਣ ਤੱਕ ਦੁਨੀਆ ਭਰ 'ਚ 104 ਕਰੋੜ ਰੁਪਏ ਦੀ ਕਮਾਈ ਕੀਤੀ ਹੈ।

ਇਸ ਨਾਲ 'ਜੱਟ ਐਂਡ ਜੂਲੀਅਟ 3' ਪੰਜਾਬੀ ਸਿਨੇਮਾ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਕਮਾਈ ਕਰਨ ਵਾਲੀ ਪੰਜਾਬੀ ਫ਼ਿਲਮ ਬਣ ਗਈ ਹੈ।ਦੱਸ ਦੇਈਏ ਕਿ ਫਿਲਮ 'ਜੱਟ ਐਂਡ ਜੂਲੀਅਟ 3' ਦੇ ਪਹਿਲੇ ਅਤੇ ਦੂਜੇ ਭਾਗ ਨੇ ਵੀ ਬਾਕਸ ਆਫਿਸ 'ਤੇ ਚੰਗਾ ਪ੍ਰਦਰਸ਼ਨ ਕੀਤਾ ਸੀ। ਭਾਵੇਂ ਫਿਲਮ ਦੀ ਰਫਤਾਰ ਹੌਲੀ ਹੋ ਗਈ ਹੈ, ਪਰ ਫਿਲਮ ਅਜੇ ਵੀ ਦੁਨੀਆ ਭਰ ਦੇ ਸਿਨੇਮਾਘਰਾਂ ਵਿੱਚ ਰਿਕਾਰਡ ਬਣਾ ਰਹੀ ਹੈ।

ਮੌਜੂਦਾ ਅੰਕੜੇ ਇਹ ਵੀ ਕਹਿ ਰਹੇ ਹਨ ਕਿ 'ਜੱਟ ਐਂਡ ਜੂਲੀਅਟ 3' 104 ਕਰੋੜ ਦੀ ਕਮਾਈ ਕਰਨ ਵਾਲੀ ਪੰਜਾਬੀ ਸਿਨੇਮਾ ਦੀ ਪਹਿਲੀ ਫ਼ਿਲਮ ਬਣ ਗਈ ਹੈ। ਇਸ ਤੋਂ ਪਹਿਲਾਂ ਇਹ ਸਲਾਟ ਗਿੱਪੀ ਗਰੇਵਾਲ ਅਤੇ ਸੋਨਮ ਬਾਜਵਾ ਸਟਾਰਰ ਪੰਜਾਬੀ ਫਿਲਮ 'ਕੈਰੀ ਆਨ ਜੱਟਾ 3' ਕੋਲ ਸੀ, ਜਿਸ ਨੇ 102.69 ਕਰੋੜ ਰੁਪਏ ਦੀ ਕਮਾਈ ਕੀਤੀ ਸੀ।

ਹੋਰ ਪੜ੍ਹੋ : ਤਲਾਕ ਦੀਆਂ ਖਬਰਾਂ ਵਿਚਾਲੇ ਅਭਿਸ਼ੇਕ ਬੱਚਨ ਨੇ ਪਤਨੀ ਐਸ਼ਵਰਿਆ ਰਾਏ ਨੂੰ ਦਿੱਤਾ ਸਰਪ੍ਰਾਈਜ਼, ਬੱਚਨ ਪਰਿਵਾਰ 'ਚ ਆਈਆਂ ਖੁਸ਼ੀਆਂ

 ਜਗਦੀਪ ਸਿੱਧੂ ਦੁਆਰਾ ਨਿਰਦੇਸ਼ਤ ਇਸ ਰੋਮਾਂਟਿਕ-ਕਾਮੇਡੀ ਫ੍ਰੈਂਚਾਇਜ਼ੀ ਦਾ ਤੀਜਾ ਭਾਗ ਲੰਬੇ ਸਮੇਂ ਬਾਅਦ ਲੋਕਾਂ ਦੇ ਸਾਹਮਣੇ ਆਇਆ ਹੈ ਅਤੇ ਦਰਸ਼ਕਾਂ ਨੂੰ ਖੁਸ਼ ਕਰਨ ਵਿੱਚ ਸਫਲ ਰਿਹਾ ਹੈ। ਇਹ ਫ਼ਿਲਮ ਇੱਕ ਪਰਿਵਾਰਕ ਮਨੋਰੰਜਨ ਹੈ, ਜਿਸ ਨੂੰ ਹਰ ਵਰਗ ਦੇ ਲੋਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ। ਫਿਲਮ 'ਚ ਦਿਲਜੀਤ ਅਤੇ ਨੀਰੂ ਬਾਜਵਾ ਦੀ ਸ਼ਾਨਦਾਰ ਸਕਰੀਨ ਕੈਮਿਸਟਰੀ ਦਿਖਾਈ ਗਈ ਹੈ। ਜੈਸਮੀਨ ਬਾਜਵਾ, ਸੁਖਵਿੰਦਰ ਸਿੰਘ, ਬੀ.ਐਨ. ਸ਼ਰਮਾ, ਅਕਰਮ ਉਦਾਸ, ਜਸਵਿੰਦਰ ਭੱਲਾ, ਨਾਸਿਰ, ਰਾਣਾ ਰਣਬੀਰ ਵਰਗੇ ਕਲਾਕਾਰ ਫਿਲਮ ਦੇ ਮੁੱਖ ਆਕਰਸ਼ਨ ਰਹੇ ਹਨ।

- PTC PUNJABI


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network