ਦਿਲਜੀਤ ਦੋਸਾਂਝ ਨੂੰ ਮਿਲ ਕੇ ਫੁੱਟ-ਫੁੱਟ ਰੋਣ ਲੱਗਿਆ ਫੈਨ, ਗਾਇਕ ਨੇ ਵੀਡੀਓ ਕੀਤਾ ਸਾਂਝਾ

ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਜੱਟ ਐਂਡ ਜੂਲੀਅਟ-੩’ ਨੂੰ ਲੈ ਕੇ ਪ੍ਰਮੋਸ਼ਨ ‘ਚ ਜੁਟੇ ਹੋਏ ਹਨ । ਉਹ ਪੰਜਾਬ ਦੇ ਵੱਖ ਵੱਖ ਸ਼ਹਿਰਾਂ ‘ਚ ਫ਼ਿਲਮ ਦੀ ਪ੍ਰਮੋਸ਼ਨ ਕਰ ਰਹੇ ਹਨ । ਇਸੇ ਲੜੀ ਦੇ ਤਹਿਤ ਉਹ ਆਪਣੇ ਫੈਨਸ ਨੂੰ ਵੀ ਮਿਲਦੇ ਹੋਏ ਨਜ਼ਰ ਆ ਰਹੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ।

Reported by: PTC Punjabi Desk | Edited by: Shaminder  |  June 25th 2024 11:09 AM |  Updated: June 25th 2024 11:09 AM

ਦਿਲਜੀਤ ਦੋਸਾਂਝ ਨੂੰ ਮਿਲ ਕੇ ਫੁੱਟ-ਫੁੱਟ ਰੋਣ ਲੱਗਿਆ ਫੈਨ, ਗਾਇਕ ਨੇ ਵੀਡੀਓ ਕੀਤਾ ਸਾਂਝਾ

ਦਿਲਜੀਤ ਦੋਸਾਂਝ (Diljit Dosanjh) ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਜੱਟ ਐਂਡ ਜੂਲੀਅਟ-੩’ ਨੂੰ ਲੈ ਕੇ ਪ੍ਰਮੋਸ਼ਨ ‘ਚ ਜੁਟੇ ਹੋਏ ਹਨ । ਉਹ ਪੰਜਾਬ ਦੇ ਵੱਖ ਵੱਖ ਸ਼ਹਿਰਾਂ ‘ਚ ਫ਼ਿਲਮ ਦੀ ਪ੍ਰਮੋਸ਼ਨ ਕਰ ਰਹੇ ਹਨ । ਇਸੇ ਲੜੀ ਦੇ ਤਹਿਤ ਉਹ ਆਪਣੇ ਫੈਨਸ ਨੂੰ ਵੀ ਮਿਲਦੇ ਹੋਏ ਨਜ਼ਰ ਆ ਰਹੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਨ੍ਹਾਂ ਦਾ ਇੱਕ ਫੈਨ ਉਨ੍ਹਾਂ ਨੂੰ ਮਿਲ ਕੇ ਭਾਵੁਕ ਹੁੰਦੇ ਹੋਏ ਨਜ਼ਰ ਆ ਰਹੇ ਹਨ ।ਇਹ ਮੁੰਡਾ ਏਨਾਂ ਕੁ ਰੋਣ ਲੱਗ ਪਿਆ ਕਿ ਬੜੀ ਮੁਸ਼ਕਿਲ ਦੇ ਨਾਲ ਦਿਲਜੀਤ ਦੋਸਾਂਝ ਨੇ ਇਸ ਨੂੰ ਚੁੱਪ ਕਰਵਾਇਆ ਅਤੇ ਇਸ ਮੁੰਡੇ ਨੂੰ ਪਾਣੀ ਪਿਲਾਇਆ । ਸੋਸ਼ਲ ਮੀਡੀਆ ‘ਤੇ ਦਿਲਜੀਤ ਦੋਸਾਂਝ ਤੇ ਉਨ੍ਹਾਂ ਦੇ ਫੈਨ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। 

ਹੋਰ ਪੜ੍ਹੋ  : ਕਰਿਸ਼ਮਾ ਕਪੂਰ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਕਿਵੇਂ ਪਤੀ ਨੇ ਹਨੀਮੂਨ ‘ਤੇ ਲਗਾਈ ਸੀ ਅਦਾਕਾਰਾ ਦੀ ਬੋਲੀ

ਜਲਦ ਰਿਲੀਜ਼ ਹੋਵੇਗੀ ਫ਼ਿਲਮ ‘ਜੱਟ ਐਂਡ ਜੂਲੀਅਟ-3’ 

ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ ‘ਜੱਟ ਐਂਡ ਜੂਲੀਅਟ-੩’ ਦੀ ਪ੍ਰਮੋਸ਼ਨ ਕਰ ਰਹੇ ਹਨ । ਜਲਦ ਹੀ ਇਹ ਫ਼ਿਲਮ ਸਿਨੇਮਾਂ ਘਰਾਂ ਦਾ ਸ਼ਿੰਗਾਰ ਬਣੇਗੀ । ਇਸ ਤੋਂ ਪਹਿਲਾਂ ਵੀ ਇਸ ਜੋੜੀ ਦੀਆਂ ਫ਼ਿਲਮਾਂ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।

ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਬਤੌਰ ਗਾਇਕ ਹੀ ਦਿਲਜੀਤ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ।ਪਰ ਹੌਲੀ ਹੌਲੀ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਉਨ੍ਹਾਂ ਦੀ ਅਦਾਕਾਰੀ ਦੀ ਵੀ ਤਾਰੀਫ ਕੀਤੀ ਗਈ। 

 

 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network