ਕਿਸ-ਕਿਸ ਨੂੰ ਯਾਦ ਹੈ ‘ਐਸੀ ਪਈ ਇਸ਼ਕੇ ਦੀ ਮਾਰ’ ਵਾਲੀ ਗਾਇਕਾ, ਜਾਣੋ ਗਾਇਕਾ ਦੇ ਸੰਗੀਤਕ ਸਫ਼ਰ ਬਾਰੇ
ਪੰਜਾਬੀ ਇੰਡਸਟਰੀ ‘ਚ ਅਜਿਹੇ ਕਈ ਗਾਇਕ ਹਨ । ਜਿਨ੍ਹਾਂ ਨੇ ਆਪਣੀ ਸੁਰੀਲੀ ਆਵਾਜ਼ ਦੇ ਨਾਲ ਸਰੋਤਿਆਂ ਦੇ ਦਿਲਾਂ ਨੂੰ ਜਿੱਤਿਆ ਹੈ। ਅੱਜ ਪੰਜਾਬੀ ਇੰਡਸਟਰੀ ਦੀ ਅਜਿਹੀ ਹੀ ਇੱਕ ਫਨਕਾਰ ਦੇ ਬਾਰੇ ਤੁਹਾਨੂੰ ਦੱਸਣ ਜਾ ਰਹੇ ਹਾਂ । ਜਿਸ ਨੇ ‘ਐਸੀ ਪਈ ਇਸ਼ਕੇ ਦੀ ਮਾਰ’, ‘ਮੈਂ ਕਿਹਾ ਚੰਨ ਜੀ ਸਲਾਮ ਕਹਿੰਦੇ ਆਂ’, ‘ਪਾਣੀ ਦੀਆਂ ਛੱਲਾਂ ਹੋਵਣ ਤੂੰ ਹੋਵੇ ਮੈਂ ਹੋਵਾਂ’ ਸਣੇ ਕਈ ਹਿੱਟ ਗੀਤ ਗਾਏ ਹਨ । ਹੁਣ ਤਾਂ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ । ਨਹੀਂ ਸਮਝੇ ਤਾਂ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ। ਅਸੀਂ ਗੱਲ ਕਰ ਰਹੇ ਹਾਂ ਗਾਇਕਾ ਰਾਣੀ ਰਣਦੀਪ (Rani Randeep) ਦੀ । ਜਿਸ ਨੇ 2003 ‘ਚ ਉਨ੍ਹਾਂ ਨੇ ਆਪਣੇ ਸੰਗੀਤਕ ਸਫ਼ਰ ਦੀ ਸ਼ੁਰੂਆਤ ਕੀਤੀ ।ਉਨ੍ਹਾਂ ਦੇ ਕਈ ਹਿੱਟ ਗੀਤ ਆਏ, ਜਿਸ ‘ਚ ‘ਦਿਲ ਕੱਚ ਦਾ ਏ’ ਸਣੇ ਕਈ ਸ਼ਾਮਿਲ ਸਨ ਜੋ ਸਰੋਤਿਆਂ ‘ਚ ਕਾਫੀ ਮਕਬੂਲ ਹੋਏ । ਜਿਸ ਤੋਂ ਬਾਅਦ ਰਾਣੀ ਰਣਦੀਪ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਵੇਖਿਆ ।
ਹੋਰ ਪੜ੍ਹੋ : ਬਿੱਗ ਬੌਸ ਓਟੀਟੀ 3: ਵੜਾ ਪਾਵ ਗਰਲ ਨੇ ਸ਼ੋਅ ਚੋਂ ਬਾਹਰ ਆ ਕੇ ਕਿਹਾ ‘ਮੁੰਡੇ ਤੋਂ ਮਸਾਜ ਕਰਵਾਉਂਦੀ ਤਾਂ ਮੇਰੇ ਪਤੀ….’
ਰਾਣੀ ਰਣਦੀਪ ਦਾ ਜਦੋਂ ਕਰੀਅਰ ਬੁਲੰਦੀਆਂ ‘ਤੇ ਸੀ ਤਾਂ ਉਸ ਦੇ ਕੁਝ ਸਾਲ ਬਾਅਦ ਹੀ ਉਨ੍ਹਾਂ ਦਾ ਵਿਆਹ ਹੋ ਗਿਆ । ਜਿਸ ਤੋਂ ਬਾਅਦ ਸਿਹਤ ਸਬੰਧੀ ਕਈ ਪ੍ਰੇਸ਼ਾਨੀਆਂ ਨਾਲ ਉਨ੍ਹਾਂ ਨੂੰ ਜੂਝਣਾ ਪਿਆ ਹੈ । ਵਿਆਹ ਤੋਂ ਬਾਅਦ ਉਨ੍ਹਾਂ ਦੇ ਘਰ ਦੋ ਬੱਚਿਆਂ ਨੇ ਜਨਮ ਲਿਆ ਇੱਕ ਧੀ ਅਤੇ ਇੱਕ ਪੁੱਤਰ।ਉਨ੍ਹਾਂ ਦੀ ਧੀ ਵੀ ਉਨ੍ਹਾਂ ਵਾਂਗ ਗਾਉਣ ਦਾ ਸ਼ੌਂਕ ਰੱਖਦੀ ਹੈ ਅਤੇ ਕਾਫੀ ਸੁਰੀਲੀ ਹੈ ।
ਰਾਣੀ ਰਣਦੀਪ ਨੇ ਵੇਖਿਆ ਬੁਰਾ ਦੌਰ
ਰਾਣੀ ਰਣਦੀਪ ‘ਤੇ ਇੱਕ ਇੱਕ ਸਮਾਂ ਅਜਿਹਾ ਵੀ ਆਇਆ ਸੀ ਕਿ ਉਸ ਨੂੰ ਲੱਗਣ ਲੱਗ ਪਿਆ ਸੀ ਕਿ ਹੁਣ ਉਹ ਕਦੇ ਵੀ ਨਹੀਂ ਗਾਉਣਗੇ ।ਕਿਉਂਕਿ ਉਨ੍ਹਾਂ ਨੂੰ ਅਜਿਹਾ ਲੱਗਣ ਲੱਗ ਪਿਆ ਸੀ ਕਿ ਉਹ ਦਿਮਾਗੀ ਤੌਰ ‘ਤੇ ਵੀ ਪ੍ਰੇਸ਼ਾਨ ਹੋ ਗਏ ਸਨ । ਜਦੋਂ ਉਨ੍ਹਾਂ ਨੇ ਇੰਡਸਟਰੀ ‘ਚ ਕਦਮ ਰੱਖਿਆ ਸੀ ਤਾਂ ਉਸ ਵੇਲੇ ਉਨ੍ਹਾਂ ਦੀ ਉਮਰ ਬਹੁਤ ਘੱਟ ਸੀ ਅਤੇ ਏਨੇ ਘੱਟ ਸਮੇਂ ‘ਚ ਉਨ੍ਹਾਂ ਨੇ ਮਿਊਜ਼ਿਕ ਇੰਡਸਟਰੀ ‘ਚ ਖੁਦ ਨੂੰ ਸਥਾਪਿਤ ਕਰ ਲਿਆ ਸੀ । ਹੁਣ ਮੁੜ ਤੋਂ ਉਹ ਆਪਣੇ ਸਰੋਤਿਆਂ ਲਈ ਨਵੇਂ-ਨਵੇਂ ਗੀਤ ਲੈ ਕੇ ਆ ਰਹੇ ਹਨ । ਉਹ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੇ ਹਨ ਅਤੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ।
- PTC PUNJABI