ਦ੍ਰਿਸ਼ਟੀ ਗਰੇਵਾਲ ਨੇ ਆਪਣੀ ਧੀ ਦੇ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ, ਵੇਖੋ ਧੀ ਮਨਹੀਰ ਦੇ ਨਾਲ ਤਸਵੀਰਾਂ
ਅਦਾਕਾਰਾ ਦ੍ਰਿਸ਼ਟੀ ਗਰੇਵਾਲ (Drishtii Garewal) ਨੇ ਬੀਤੇ ਦਿਨ ਆਪਣੀ ਧੀ ਦੇ ਨਾਲ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਅਦਾਕਾਰਾ ਨੇ ਦੀਵਾਲੀ ਮੌਕੇ ਕਲਿੱਕ ਕੀਤਾ ਸੀ । ਦ੍ਰਿਸ਼ਟੀ ਗਰੇਵਾਲ ਨੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਲਿਖਿਆ ‘ਸਾਡੀ ਮਨਹੀਰ ਦੀ ਪਹਿਲੀ ਦੀਵਾਲੀ’ ।ਅਦਾਕਾਰਾ ਦੀ ਧੀ ਦਾ ਜਨਮ ਕੁਝ ਮਹੀਨੇ ਪਹਿਲਾਂ ਹੀ ਹੋਇਆ ਸੀ ।
ਹੋਰ ਪੜ੍ਹੋ : ਮਾਸਟਰ ਸਲੀਮ ਨੂੰ ਪਾਰਲੀਮੈਂਟ ਆਫ ਵਿਕਟੋਰੀਆ ‘ਚ ‘ਬੈਸਟ ਸੂਫ਼ੀ ਸਿੰਗਰ’ ਦਾ ਮਿਲਿਆ ਖਿਤਾਬ, ਪ੍ਰਮਾਤਮਾ ਦਾ ਗਾਇਕ ਨੇ ਕੀਤਾ ਸ਼ੁਕਰਾਨਾ
ਜਿਸ ਦੇ ਨਾਲ ਅਦਾਕਾਰਾ ਅਕਸਰ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ ।ਅਦਾਕਾਰਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ।
ਅਭੈ ਅੱਤਰੀ ਵੀ ਹਨ ਵਧੀਆ ਅਦਾਕਾਰ
ਅਦਾਕਾਰਾ ਦ੍ਰਿਸ਼ਟੀ ਗਰੇਵਾਲ ਦੇ ਪਤੀ ਅਭੈ ਅੱਤਰੀ ਵੀ ਵਧੀਆ ਅਦਾਕਾਰ ਹਨ ਅਤੇ ਕਈ ਵੈੱਬ ਸੀਰੀਜ਼ ਅਤੇ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ । ਕੁਝ ਸਮਾਂ ਪਹਿਲਾਂ ਲਾਕਡਾਊਨ ਦੇ ਦੌਰਾਨ ਹੀ ਇਸ ਜੋੜੀ ਨੇ ਲਵ ਮੈਰਿਜ ਕਰਵਾਈ ਸੀ ਅਤੇ ਜਿਸ ਤੋਂ ਬਾਅਦ ਜੋੜੀ ਦੇ ਘਰ ਧੀ ਦਾ ਜਨਮ ਹੋਇਆ ਹੈ ।ਸੋਸ਼ਲ ਮੀਡੀਆ ‘ਤੇ ਦ੍ਰਿਸ਼ਟੀ ਗਰੇਵਾਲ ਦੀ ਵੱਡੀ ਫੈਨ ਫਾਲੋਵਿੰਗ ਹੈ ।
ਉਹ ਅਕਸਰ ਆਪਣੇ ਪਤੀ ਦੇ ਨਾਲ ਵੀ ਮਜ਼ੇਦਾਰ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ ‘ਚ ਅਦਾਕਾਰਾ ਦਿਲਜੀਤ ਦੋਸਾਂਝ ਦੇ ਨਾਲ ਫ਼ਿਲਮ ‘ਜੋੜੀ’ ‘ਚ ਵੀ ਨਜ਼ਰ ਆਈ ਸੀ । ਜਿਸ ‘ਚ ਉਸ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਸਰਾਹਿਆ ਗਿਆ ਸੀ ।
- PTC PUNJABI