ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਇਨਸਾਫ਼ ਨਾ ਮਿਲਣ ਦੇ ਚੱਲਦਿਆਂ ਨਰਾਜ਼ ਵਕੀਲ ਨੇ ਆਪਣੀ ਥਾਰ ਨਹਿਰ ਸੁੱਟੀ
ਸਿੱਧੂ ਮੂਸੇਵਾਲਾ (Sidhu Moose wala)ਦਾ ਕਤਲ ਕੁਝ ਹਥਿਆਰਬੰਦ ਲੋਕਾਂ ਦੇ ਵੱਲੋਂ ਕਰ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਗਾਇਕ ਦੇ ਮਾਪੇ ਲਗਾਤਾਰ ਇਨਸਾਫ਼ ਦੀ ਮੰਗ ਕਰ ਰਹੇ ਹਨ । ਇਨਸਾਫ਼ ਨਾ ਮਿਲਣ ਦੇ ਚੱਲਦਿਆਂ ਜਿੱਥੇ ਸਿੱਧੂ ਮੂਸੇਵਾਲਾ ਦੇ ਮਾਪਿਆਂ ‘ਚ ਰੋਸ ਪਾਇਆ ਜਾ ਰਿਹਾ ਹੈ । ਉੱਥੇ ਹੀ ਮਰਹੂਮ ਗਾਇਕ ਦੇ ਫੈਨਸ ‘ਚ ਵੀ ਰੋਸ ਹੈ । ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਇਨਸਾਫ਼ ਨਾ ਮਿਲਣ ਦੇ ਕਾਰਨ ਨਰਾਜ਼ ਇੱਕ ਵਕੀਲ ਨੇ ਆਪਣੀ ਥਾਰ ਗੱਡੀ ਨੂੰ ਨਹਿਰ ‘ਚ ਸੁੱਟ ਦਿੱਤਾ ਹੈ ।
ਹੋਰ ਪੜ੍ਹੋ : ਫ਼ਿਲਮ ‘ਬੂਹੇ ਬਾਰੀਆਂ’ ਦਾ ਗੀਤ ‘ਬਾਗੀ’ ਜੋਤੀ ਨੂਰਾਂ ਦੀ ਆਵਾਜ਼ ‘ਚ ਰਿਲੀਜ਼, ਔਰਤਾਂ ਨੂੰ ਹਿੰਮਤ ਨੂੰ ਦਰਸਾਉਂਦਾ ਹੈ ਗੀਤ
ਵਕੀਲ ਦਾ ਇਲਜ਼ਾਮ
ਵਕੀਲ ਹਰਪ੍ਰੀਤ ਸਿੰਘ ਦਾ ਇਲਜ਼ਾਮ ਹੈ ਕਿ ਸਿੱਧੂ ਮੂਸੇਵਾਲਾ ਦੇ ਮਾਪੇ ਕਾਤਲਾਂ ਦੇ ਬਾਰੇ ਦੱਸ ਰਹੇ ਹਨ । ਇਸ ਦੇ ਬਾਵਜੂਦ ਇਸ ਮਾਮਲੇ ‘ਚ ਮੁਲਜ਼ਮ ਲੋਕਾਂ ਨੂੰ ਫੜਿਆ ਨਹੀਂ ਜਾ ਰਿਹਾ ਅਤੇ ਨਾ ਹੀ ਕੋਈ ਕਾਰਵਾਈ ਕੀਤੀ ਜਾ ਰਹੀ ਹੈ ।ਜਿਸ ਤੋਂ ਬਾਅਦ ਖ਼ਫਾ ਵਕੀਲ ਨੇ ਜਲੰਧਰ ਦੀ ਬਸਤੀ ਬਾਵਾ ਖੇਲ ਸਥਿਤ ਨਹਿਰ ‘ਚ ਆਪਣੀ ਥਾਰ ਨੂੰ ਨਹਿਰ ‘ਚ ਸੁੱਟ ਦਿੱਤਾ ਹੈ ।
ਇਸ ਘਟਨਾ ਤੋਂ ਬਾਅਦ ਮੌਕੇ ‘ਤੇ ਵੱਡੀ ਗਿਣਤੀ ‘ਚ ਲੋਕ ਇੱਕਠੇ ਹੋ ਗਏ ਅਤੇ ਲੋਕਾਂ ਦੇ ਵੱਲੋਂ ਹੰਗਾਮਾ ਵੀ ਕੀਤਾ ਗਿਆ ।ਕ੍ਰੇਨ ਦੀ ਮਦਦ ਦੇ ਨਾਲ ਥਾਰ ਨੂੰ ਪਾਣੀ ਚੋਂ ਬਾਹਰ ਕੱਢਿਆ ਗਿਆ ਅਤੇ ਉਸ ‘ਚ ਸਵਾਰ ਨੌਜਵਾਨਾਂ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ।
- PTC PUNJABI