ਮਸ਼ਹੂਰ ਗੀਤਕਾਰ ਬਾਬੂ ਸਿੰਘ ਮਾਨ ਨੇ ਕੀਤੀ ਗੁਰਦਾਸ ਮਾਨ ਦੀ ਤਾਰੀਫ
ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗੀਤਕਾਰ ਬਾਬੂ ਸਿੰਘ ਮਾਨ (Babu Singh Mann) ਨੇ ਪੰਜਾਬੀ ਗਾਇਕੀ ਦੇ ਬਾਬਾ ਬੋਹੜ ਗੁਰਦਾਸ ਮਾਨ (Gurdas Maan) ਦੀ ਗਾਇਕੀ ਦੀ ਤਾਰੀਫ ਕੀਤੀ ਹੈ। ਇਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਬਾਬੂ ਸਿੰਘ ਮਾਨ ਗੁਰਦਾਸ ਮਾਨ ਦੀ ਗਾਇਕੀ ਦੇ ਨਾਲ-ਨਾਲ ਉਨ੍ਹਾਂ ਦੀ ਸ਼ਖਸੀਅਤ ਵਿਚਲੇ ਗੁਣ ਤਮੀਜ਼, ਤਹਿਜ਼ੀਬ, ਨਿਮਰਤਾ ਹਲੀਮੀ ਦੀ ਤਾਰੀਫ ਕਰਦੇ ਹੋਏ ਨਜ਼ਰ ਆ ਰਹੇ ਹਨ ।ਜਿਉਂ ਹੀ ਬਾਬੂ ਸਿੰਘ ਮਾਨ ਨੇ ਸਟੇਜ ਤੋਂ ਇਹ ਗੱਲਾਂ ਗੁਰਦਾਸ ਮਾਨ ਦੇ ਲਈ ਆਖੀਆਂ ਤਾਂ ਸਟੇਜ ਥੱਲੇ ਖੜੇ ਲੋਕਾਂ ਨੇ ਗੁਰਦਾਸ ਮਾਨ ਜ਼ਿੰਦਾਬਾਦ ਦੇ ਨਾਅਰੇ ਲਗਾਉੁਣੇ ਸ਼ੁਰੂ ਕਰ ਦਿੱਤੇ ।ਇਸ ਵੀਡੀਓ ‘ਤੇ ਗੁਰਦਾਸ ਮਾਨ ਦੇ ਫੈਨਸ ਦੇ ਵੱਲੋਂ ਵੀ ਪ੍ਰਤੀਕਰਮ ਦਿੱਤੇ ਜਾ ਰਹੇ ਹਨ ।
ਹੋਰ ਪੜ੍ਹੋ : ਮੈਂਡੀ ਤੱਖਰ ਫਗਵਾੜਾ ‘ਚ ਵਿਆਹ ਦੀ ਸ਼ਾਪਿੰਗ ਕਰਦੀ ਆਈ ਨਜ਼ਰ, ਵੀਡੀਓ ਹੋ ਰਿਹਾ ਵਾਇਰਲ
ਬਾਬੂ ਸਿੰਘ ਮਾਨ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗੀਤਕਾਰਾਂ ਚੋਂ ਇੱਕ ਹਨ । ਉਨ੍ਹਾਂ ਦੀ ਕਲਮ ਚੋਂ ਨਿਕਲੇ ਗੀਤ ਕਈ ਵੱਡੇ ਗਾਇਕਾਂ ਨੇ ਗਾਏ ਹਨ । ਜਿਸ ‘ਚ ਹਰਭਜਨ ਮਾਨ, ਕੁਲਦੀਪ ਮਾਣਕ, ਸਰਦੂਲ ਸਿਕੰਦਰ, ਬੱਬੂ ਮਾਨ ਸਣੇ ਕਈ ਵੱਡੇ ਗਾਇਕਾਂ ਨੇ ਉਨ੍ਹਾਂ ਦੇ ਲਿਖੇ ਗੀਤ ਗਾਏ ਹਨ ।
ਗੁਰਦਾਸ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਹਰ ਗੀਤ ‘ਚ ਕੋਈ ਨਾ ਕੋਈ ਸੁਨੇਹਾ ਸਮਾਜ ਨੂੰ ਦਿੱਤਾ ਹੈ। ‘ਭਾਵੇਂ ਬੂਟ ਪਾਲਸ਼ਾਂ ਕਰੀਏ' ‘ਚ ਉਨ੍ਹਾਂ ਨੇ ਸਖਤ ਮਿਹਨਤ ਦੀ ਨਸੀਹਤ ਦਿੱਤੀ । ਜਦੋਂ ਕਿ ‘ਲੱਖ ਪ੍ਰਦੇਸੀ ਹੋਈਏ ਆਪਣਾ ਮੁਲਕ ਨੀ ਭੰਡੀਦਾ’ ‘ਚ ਉਹਨਾਂ ਨੇ ਦੇਸ਼ ਪ੍ਰਤੀ ਆਪਣੇ ਪ੍ਰੇਮ ਨੂੰ ਦਰਸਾਇਆ ਹੈ।
‘ਪੰਜਾਬੀਏ ਜ਼ੁਬਾਨੇ ਨੀ ਰਕਾਨੇ ਮੇਰੇ ਦੇਸ ਦੀਏ’ ‘ਚ ਉਨ੍ਹਾਂ ਨੇ ਆਪਣੀ ਮਾਂ ਬੋਲੀ ਪੰਜਾਬੀ ਸਿਫ਼ਤ ਕੀਤੀ ਹੈ ਅਤੇ ਇਸ ਦੇ ਨਾਲ ਹੀ ਲੋਕਾਂ ਨੂੰ ਵੀ ਆਪਣੀ ਮਾਂ ਬੋਲੀ ਪੰਜਾਬੀ ਦੇ ਨਾਲ ਪ੍ਰੇਮ ਅਤੇ ਸਤਿਕਾਰ ਦੇਣ ਦੀ ਗੱਲ ਆਖੀ ਸੀ ।ਉਨ੍ਹਾਂ ਨੇ ਹਰ ਗੀਤ ‘ਚ ਕੋਈ ਨਾ ਕੋਈ ਸਾਰਥਕ ਸੁਨੇਹਾ ਸਮਾਜ ਨੂੰ ਦੇਣ ਦੀ ਕੋਸ਼ਿਸ਼ ਕੀਤੀ ਹੈ।
ਇਹੀ ਕਾਰਨ ਹੈ ਕਿ ਸਮਾਜ ਦਾ ਹਰ ਵਰਗ ਉਨ੍ਹਾਂ ਦੇ ਗੀਤਾਂ ਨੂੰ ਪਸੰਦ ਕਰਦਾ ਹੈ।ਲੱਖਾਂ ਲੋਕਾਂ ਦੇ ਦਿਲਾਂ ‘ਤੇ ਰਾਜ ਕਰਨ ਦੇ ਨਾਲ-ਨਾਲ ਮਾਨ ਸਾਹਿਬ ਕੋਲ ਦੌਲਤ ਸ਼ੌਹਰਤ ਹਰ ਚੀਜ਼ ਹੈ। ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਕਦੇ ਵੀ ਆਪਣੀ ਕਾਮਯਾਬੀ ਨੂੰ ਖੁਦ ‘ਤੇ ਹਾਵੀ ਨਹੀਂ ਹੋਣ ਦਿੱਤਾ ।
-