ਰਣਜੀਤ ਬਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਰਣਜੀਤ ਬਾਵਾ (Ranjit Bawa) ਅੱਜ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib)‘ਚ ਨਤਮਸਤਕ ਹੋਏ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਰਣਜੀਤ ਬਾਵਾ ਨੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਮੱਥਾ ਟੇਕਿਆ, ਉੱਥੇ ਹੀ ਉਨ੍ਹਾਂ ਨੇ ਸ਼ਬਦ ਕੀਰਤਨ ਤੇ ਗੁਰਬਾਣੀ ਦਾ ਅਨੰਦ ਵੀ ਮਾਣਿਆ । ਉਹ ਅੰਮ੍ਰਿਤ ਵੇਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਪਹੁੰਚੇ ਸਨ । ਉਨ੍ਹਾਂ ਨੇ ਕੁਝ ਸਮਾਂ ਗੁਰੁ ਸਾਹਿਬ ਜੀ ਦੀ ਹਜ਼ੂਰੀ ‘ਚ ਬਿਤਾਇਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ ।
ਰਣਜੀਤ ਬਾਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਜਿੱਥੇ ਗਾਇਕੀ ਦੇ ਖੇਤਰ ‘ਚ ਕੰਮ ਕਰ ਰਹੇ ਹਨ, ਉੱਥੇ ਹੀ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹਨ । ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਜਿਸ ‘ਚ ਲੈਂਬਰਗਿੰਨੀ, ਮਿਸਟਰ ਐਂਡ ਮਿਸੇਜ਼ 420, ਹਾਈਐਂਡ ਯਾਰੀਆਂ, ਤਾਰਾ ਮੀਰਾ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ।
ਰਣਜੀਤ ਬਾਵਾ ਨੂੰ ਗਾਉਣ ਦਾ ਸ਼ੌਂਕ ਸੀ ਅਤੇ ਬਚਪਨ ‘ਚ ਉਹ ਸਕੂਲ ‘ਚ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਦੇ ਰਹਿੰਦੇ ਸਨ ।ਉਨ੍ਹਾਂ ਵਿਚਲੀ ਪ੍ਰਤਿਭਾ ਨੂੰ ਨਿਖਾਰਨ ‘ਚ ਉਨ੍ਹਾਂ ਦੇ ਸਕੂਲ ਪ੍ਰਿੰਸੀਪਲ ਦਾ ਵੱਡਾ ਯੋਗਦਾਨ ਰਿਹਾ ਹੈ।ਕਿਉਂਕਿ ਉਨ੍ਹਾਂ ਦੀ ਹੱਲਾਸ਼ੇਰੀ ਸਦਕਾ ਹੀ ਉਹ ਗਾਇਕ ਬਣ ਸਕੇ । ਪਰ ਜਦੋਂ ਰਣਜੀਤ ਬਾਵਾ ਗਾਇਕੀ ਦੇ ਖੇਤਰ ‘ਚ ਕਾਮਯਾਬ ਹੋਏ ਤਾਂ ਉਨ੍ਹਾਂ ਦੀ ਕਾਮਯਾਬੀ ਨੂੰ ਵੇਖਣ ਦੇ ਲਈ ਉਨ੍ਹਾਂ ਦੇ ਸਕੂਲ ਟੀਚਰ ਇਸ ਦੁਨੀਆ ਤੋਂ ਰੁਖਸਤ ਹੋ ਗਏ ਸਨ । ਜਿਸ ਦਾ ਰਣਜੀਤ ਬਾਵਾ ਨੂੰ ਹਮੇਸ਼ਾ ਦੁੱਖ ਰਹੇਗਾ ।
- PTC PUNJABI