ਪ੍ਰਸਿੱਧ ਗਾਇਕ ਸੁਰਿੰਦਰ ਛਿੰਦਾ ਬੀਮਾਰ, ਲੁਧਿਆਣਾ ਦੇ ਹਸਪਤਾਲ ‘ਚ ਚੱਲ ਰਿਹਾ ਇਲਾਜ
ਪੰਜਾਬੀ ਇੰਡਸਟਰੀ ਤੋਂ ਇੱਕ ਪ੍ਰੇਸ਼ਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ ।ਪੰਜਾਬੀ ਇੰਡਸਟਰੀ ਤੋਂ ਇੱਕ ਪ੍ਰੇਸ਼ਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ । ਸੁਰਿੰਦਰ ਛਿੰਦਾ (Surinder Shinda) ਬੀਮਾਰ ਹਨ ਅਤੇ ਉਨ੍ਹਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ । ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਆਪ੍ਰੇਸ਼ਨ ਕਰਵਾਇਆ ਸੀ । ਜਿਸ ਤੋਂ ਬਾਅਦ ਉਨ੍ਹਾਂ ਨੂੰ ਇਨਫੈਕਸ਼ਨ ਹੋ ਗਿਆ ਅਤੇ ਇਸ ਤੋਂ ਬਾਅਦ ਗਾਇਕ ਨੂੰ ਦੀਪ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ।
ਹੋਰ ਪੜ੍ਹੋ : ਅਦਾਕਾਰਾ ਪ੍ਰੀਤੀ ਜ਼ਿੰਟਾ ਨੇ ਕਰਵਾਇਆ ਬੱਚਿਆਂ ਦਾ ਮੁੰਡਨ, ਤਸਵੀਰਾਂ ਕੀਤੀਆਂ ਸਾਂਝੀਆਂ
ਇਹ ਜਾਣਕਾਰੀ ਉਨ੍ਹਾਂ ਦੇ ਦੋਸਤ ਅਤੇ ਪੰਜਾਬ ਭਾਜਪਾ ਦੇ ਕਾਰਜਕਾਰਨੀ ਮੈਂਬਰ ਅਮਰਜੀਤ ਸਿੰਘ ਟਿੱਕਾ ਨੇ ਦਿੱਤੀ ਹੈ।
ਸੁਰਿੰਦਰ ਛਿੰਦਾ ਨੇ ਦਿੱਤੇ ਕਈ ਹਿੱਟ ਗੀਤ
ਸੁਰਿੰਦਰ ਛਿੰਦਾ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ।ਉਨਾਂ ਨੇ ਸੰਗੀਤ ਦੀ ਸਿੱਖਿਆ ਅਮਰ ਸਿੰਘ ਰੰਗੀਲਾ ਤੋਂ ਲਈ ।ਸੁਰਿੰਦਰ ਛਿੰਦਾ ਦਾ ਅਸਲੀ ਨਾਮ ਸੁਰਿੰਦਰਪਾਲ ਧਾਮੀ ਹੈ।ਪੰਜਾਬੀ ਸੰਗੀਤ ਜਗਤ ਵਿੱਚ ਆਉਣ ਤੋਂ ਪਹਿਲਾਂ ਛਿੰਦਾ ਸਰੂਪ ਮਕੈਨੀਕਲ ਵਰਕਸ ਵਿੱਚ ਨੌਕਰੀ ਕਰਦੇ ਸਨ ।
ਸੁਰਿੰਦਰ ਛਿੰਦਾ ਨੇ ੧੯੮੧ 'ਚ 'ਪੁੱਤ ਜੱਟਾਂ ਦੇ ਬੁਲਾਉਂਦੇ ਬੱਕਰੇ ਦੇ' ਗੀਤ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਕਦਮ ਰੱਖਿਆ ਸੀ , ਉਸ ਸਮੇਂ ਇਹ ਗਾਣਾ ਹਿੱਟ ਰਿਹਾ ਸੀ।ਇਸ ਤੋਂ ਬਾਅਦ ਉਨਾਂ ਨੇ ਕਦੇ ਪਿੱਛੇ ਮੁੜ ਕੇ ਨਹੀਂ ਵੇਖਿਆ ਉਹ ਲਗਾਤਾਰ ਕਾਮਯਾਬੀ ਦੀ ਇਬਾਰਤ ਲਿਖਦੇ ਗਏ । ਉਨਾਂ ਨੇ 'ਢੋਲਾ ਵੇ ਢੋਲਾ ਹਾਏ ਢੋਲਾ ' 'ਨਵਾਂ ਲੈ ਲਿਆ ਟਰੱਕ ਤੇਰੇ ਯਾਰ ਨੇ ਨੀ ਬਾਬਿਆਂ ਦੇ ਚੱਲ ਚੱਲੀਏ' 'ਤੇ 'ਬਦਲਾ ਲੈ ਲਈਂ ਸੋਹਣਿਆਂ' ਸਮੇਤ ਕਈ ਗੀਤ ਗਾਏ। ਇਹ ਗੀਤ ਏਨੇ ਪ੍ਰਸਿੱਧ ਹੋਏ ਕਿ ਬੱਚੇ ਬੱਚੇ ਦੀ ਜ਼ੁਬਾਨ 'ਤੇ ਚੜ ਗਏ ।
- PTC PUNJABI