ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਪੰਜ ਤੱਤਾਂ ‘ਚ ਵਿਲੀਨ, ਦਿਲ ਦਾ ਦੌਰਾ ਪੈਣ ਕਾਰਨ ਹੋਇਆ ਸੀ ਦਿਹਾਂਤ
ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ (Sachkhand sri Harmandir sahib) ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ (Former Head Granthi) ਜੀ ਦਾ ਦਿਹਾਂਤ ਬੀਤੇ ਦਿਨ ਹੋ ਗਿਆ ਸੀ । ਉਨ੍ਹਾਂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ । ਜਿਸ ‘ਚ ਵੱਡੀ ਗਿਣਤੀ ‘ਚ ਧਾਰਮਿਕ ਅਤੇ ਸਿਆਸੀ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ ਅਤੇ ਉਨ੍ਹਾਂ ਨੂੰ ਨਮ ਅੱਖਾਂ ਦੇ ਨਾਲ ਅੰਤਿਮ ਵਿਦਾਈ ਦਿੱਤੀ ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਰਹੇ ਹੈੱਡ ਗ੍ਰੰਥੀ
ਗਿਆਨੀ ਜਗਤਾਰ ਸਿੰਘ ਜੀ ਨੇ ਬਤੌਰ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਆਪਣੀਆਂ ਸੇਵਾਵਾਂ ਦਿੱਤੀਆਂ ਸਨ । ਉਨ੍ਹਾਂ ਨੇ ਆਪਣਾ ਪੂਰਾ ਜੀਵਨ ਗੁਰੁ ਘਰ ਅਤੇ ਗੁਰਬਾਣੀ ਦੇ ਲੇਖੇ ਲਾ ਦਿੱਤਾ ਸੀ ਅਤੇ ਸਿੱਖੀ ਦੇ ਪ੍ਰਚਾਰ ਪ੍ਰਸਾਰ ‘ਚ ਵੱਡਾ ਯੋਗਦਾਨ ਪਾਇਆ ਸੀ ।
ਉਨ੍ਹਾਂ ਦੇ ਅੰਤਿਮ ਸਸਕਾਰ ‘ਚ ਸ਼ਾਮਿਲ ਹੋਈਆਂ ਹਸਤੀਆਂ ਨੇ ਉਨ੍ਹਾਂ ਦੇ ਦਿਹਾਂਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਅਤੇ ਪਰਿਵਾਰ ਨੂੰ ਇਸ ਭਾਣੇ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਵੀ ਕੀਤੀ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਐੱਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂਆਂ ਨੇ ਉਨ੍ਹਾਂ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਸੀ ।
- PTC PUNJABI