ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਮਲਕੀਤ ਰੌਣੀ ਸਣੇ ਕਈ ਸਿਤਾਰਿਆਂ ਨਾਲ ਸੱਜੀ ਫ਼ਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’ 13 ਸਤੰਬਰ ਨੂੰ ਹੋਵੇਗੀ ਰਿਲੀਜ਼

ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਨਿਰਮਲ ਰਿਸ਼ੀ, ਸਰਦਾਰ ਸੋਹੀ ਸਣੇ ਕਈ ਸਿਤਾਰਿਆਂ ਦੇ ਨਾਲ ਸੱਜੀ ਫ਼ਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’ ਜਲਦ ਹੀ ਦੇਸ਼ ਦੁਨੀਆਂ ਭਰ ‘ਚ 13 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।

Reported by: PTC Punjabi Desk | Edited by: Shaminder  |  August 21st 2024 02:53 PM |  Updated: August 21st 2024 03:28 PM

ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਮਲਕੀਤ ਰੌਣੀ ਸਣੇ ਕਈ ਸਿਤਾਰਿਆਂ ਨਾਲ ਸੱਜੀ ਫ਼ਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’ 13 ਸਤੰਬਰ ਨੂੰ ਹੋਵੇਗੀ ਰਿਲੀਜ਼

ਗਿੱਪੀ ਗਰੇਵਾਲ (Gippy Grewal)  ਗੁਰਪ੍ਰੀਤ ਘੁੱਗੀ, ਨਿਰਮਲ ਰਿਸ਼ੀ, ਸਰਦਾਰ ਸੋਹੀ ਸਣੇ ਕਈ ਸਿਤਾਰਿਆਂ ਦੇ ਨਾਲ ਸੱਜੀ ਫ਼ਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’ ਜਲਦ ਹੀ ਦੇਸ਼ ਦੁਨੀਆਂ  ਭਰ ‘ਚ 13 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ‘ਚ ਅਦਾਕਾਰਾ ਜੈਸਮੀਨ ਭਸੀਨ ਵੀ ਨਜ਼ਰ ਆਏਗੀ । ਕੁਝ ਦਿਨ ਪਹਿਲਾਂ ਹੀ ਇਸ ਫ਼ਿਲਮ ਦਾ ਟ੍ਰੇਲਰ ਵੀ ਰਿਲੀਜ਼ ਹੋਇਆ ਸੀ।

 ਹੋਰ ਪੜ੍ਹੋ : ਮਨਕਿਰਤ ਔਲਖ ਨੇ ਆਪਣੀਆਂ ਜੁੜਵਾ ਧੀਆਂ ਦੇ ਰੱਖੇ ਨਾਮ, ਇੱਕ ਦਾ ਨਾਂਅ ਮਿਹਰ ਤੇ ਦੂਜੀ ਦਾ ਨਦਰ ਕੌਰ ਰੱਖਿਆ ਨਾਂਅ

ਜਿਸ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ । ਜਿਸ ਤੋਂ ਬਾਅਦ ਹੁਣ ਇਸ ਫ਼ਿਲਮ ਨੂੰ ਲੈ ਕੇ ਦਰਸ਼ਕ ਬੇਹੱਦ ਉਤਸ਼ਾਹਿਤ ਹਨ । ਇਹ ਫ਼ਿਲਮ ਇਸੇ ਸਾਲ 13 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ‘ਚ ਸੀਮਾ ਕੌਸ਼ਲ ਸਣੇ ਕਈ ਹੋਰ ਸਿਤਾਰੇ ਵੀ ਦਿਖਾਈ ਦੇਣਗੇ । ਇਸ ਤੋਂ ਪਹਿਲਾਂ ਗਿੱਪੀ ਗਰੇਵਾਲ ਦੇ ਵੱਲੋਂ ਬਣਾਈ ਗਈ ਇਸ ਫ਼ਿਲਮ ਦੇ ਬਾਕੀ ਭਾਗਾਂ ਨੂੰ ਵੀ ਬਹੁਤ ਜ਼ਿਆਦਾ ਪਸੰਦ ਕੀਤ ਗਿਆ ਸੀ । 

ਗਿੱਪੀ ਗਰੇਵਾਲ ਦਾ ਵਰਕ ਫ੍ਰੰਟ 

ਗਿੱਪੀ ਗਰੇਵਾਲ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਨਜ਼ਰ ਆ ਰਹੇ ਹਨ । ਇਸ ਤੋਂ ਪਹਿਲਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ । ਜਿਸ ‘ਚ ਅਰਦਾਸ, ਕੈਰੀ ਆਨ ਜੱਟਾ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਹਿੱਟ ਗੀਤ ਵੀ ਗਾਏ ਹਨ । ਗਿੱਪੀ ਗਰੇਵਾਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ। ਜਿਸ ਤੋਂ ਬਾਅਦ ਗਿੱਪੀ ਗਰੇਵਾਲ ਨੇ ਫ਼ਿਲਮਾਂ ‘ਚ ਵੀ ਐਂਟਰੀ ਕੀਤੀ ਅਤੇ ਫ਼ਿਲਮਾਂ ਦੇ ਖੇਤਰ ‘ਚ ਵੀ ਉਨ੍ਹਾਂ ਨੂੰ ਕਾਮਯਾਬੀ ਮਿਲੀ ।

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network