ਗਿੱਪੀ ਗਰੇਵਾਲ ਨੇ ਨਵੀਂ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' ਦਾ ਕੀਤਾ ਐਲਾਨ, ਫ਼ਿਲਮ 'ਚ ਧਮਾਲਾਂ ਪਾਉਂਦੀ ਨਜ਼ਰ ਆਵੇਗੀ ਪਿਉ-ਪੁੱਤ ਦੀ ਜੋੜੀ
Gippy Grewal start Shooting Film Shinda Shinda No Papa: ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ (Gippy Grewal) ਹਾਲ ਹੀ 'ਚ ਆਪਣੀ ਫ਼ਿਲਮ 'ਕੈਰੀ ਆਨ ਜੱਟਾ-3' ਨੂੰ ਲੈ ਕੇ ਸੁਰਖੀਆਂ 'ਚ ਹਨ। ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਸਟਾਰਰ ਫ਼ਿਲਮ ਬਾਕਸ ਆਫਿਸ 'ਤੇ ਚੰਗੀ ਕਮਾਈ ਕਰ ਰਹੀ ਹੈ। ਹੁਣ ਜਲਦ ਹੀ ਗਿੱਪੀ ਗਰੇਵਾਲ ਆਪਣੇ ਬੇਟੇ ਸ਼ਿੰਦੇ ਨਾਲ ਇੱਕ ਹੋਰ ਨਵੀਂ ਫ਼ਿਲਮ ਲੈ ਕੇ ਆ ਰਹੇ ਹਨ, ਜਿਸ ਦਾ ਨਾਂਅ ਹੈ 'ਸ਼ਿੰਦਾ ਸ਼ਿੰਧਾ ਨੋ ਪਾਪਾ'।
ਦੱਸ ਦਈਏ ਕਿ ਗਾਇਕੀ ਤੇ ਅਦਾਕਾਰੀ ਦੇ ਖੇਤਰ ਦੇ ਨਾਲ-ਨਾਲ ਗਿੱਪੀ ਗਰੇਵਾਲ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਫੈਨਜ਼ ਨਾਲ ਸੋਸ਼ਲ ਮੀਡੀਆ ਦੇ ਜ਼ਰੀਏ ਰੁਬਰੂ ਹੁੰਦੇ ਹਨ ਤੇ ਉਨ੍ਹਾਂ ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਦੇ ਅਪਡੇਟਸ ਸ਼ੇਅਰ ਕਰਦੇ ਹਨ।
ਹਾਲ ਹੀ 'ਚ ਗਿੱਪੀ ਗਰੇਵਾਲ ਨੇ ਇੱਕ ਪੋਸਟ ਸਾਂਝੀ ਕੀਤੀ ਹੈ। ਗਿੱਪੀ ਗਰੇਵਾਲ ਵੱਲੋਂ ਇਸ ਪੋਸਟ 'ਚ ਫ਼ਿਲਮ ਕੈਰੀ ਆਨ ਜੱਟਾ 3 ਦੀ ਸਫਲਤਾ ਵਿਚਾਲੇ ਨਵੀਂ ਫ਼ਿਲਮ ਦਾ ਐਲਾਨ ਕੀਤਾ ਗਿਆ ਹੈ। ਇਸ ਨਵੀਂ ਫ਼ਿਲਮ ਦਾ ਟਾਈਟਲ 'ਸ਼ਿੰਦਾ ਸ਼ਿੰਦਾ ਨੋ ਪਾਪਾ' ਹੈ। ਖਾਸ ਗੱਲ਼ ਇਹ ਹੈ ਕਿ ਇਸ ਫ਼ਿਲਮ ਦੀ ਸ਼ੂਟਿੰਗ ਦੀ ਸ਼ੁਰੂਆਤ ਗਿੱਪੀ ਗਰੇਵਾਲ ਦੇ ਪੂਰੇ ਪਰਿਵਾਰ ਦੀ ਮੌਜ਼ੂਦਗੀ ਵਿੱਚ ਸ਼ੂਰੁ ਕੀਤੀ ਗਈ ਹੈ।
ਗਿੱਪੀ ਗਰੇਵਾਲ ਦੇ ਪੁੱਤਰ ਸ਼ਿੰਦਾ ਗਰੇਵਾਲ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਫਿਲਮ ਦੀ ਸ਼ੂਟਿੰਗ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਉਸ ਨੇ ਲਿਖਿਆ, ਵਾਹਿਗੁਰੂ ਜੀ ਦੀ ਮੇਹਰ ਨਾਲ 🙏🏻... "ਸ਼ਿੰਦਾ ਸ਼ਿੰਦਾ ਨੋ ਪਾਪਾ" ਸ਼ੂਟ ਸ਼ੁਰੂ ਹੋ ਗਿਆ 😇... ਇਸ ਉੱਪਰ ਫਿਲਮੀ ਸਿਤਾਰਿਆਂ ਦੇ ਨਾਲ-ਨਾਲ ਪ੍ਰਸ਼ੰਸਕ ਵੀ ਗਿੱਪੀ ਗਰੇਵਾਲ ਸਣੇ ਪੂਰੇ ਪਰਿਵਾਰ ਨੂੰ ਵਧਾਈਆਂ ਦੇ ਰਹੇ ਹਨ। ਤੁਸੀ ਦੇਖ ਸਕਦੇ ਹੋ ਇਨ੍ਹਾਂ ਤਸਵੀਰਾਂ ਵਿੱਚ ਗਿੱਪੀ ਗਰੇਵਾਲ ਦਾ ਪੂਰਾ ਪਰਿਵਾਰ ਦਿਖਾਈ ਦੇ ਰਿਹਾ ਹੈ।
ਫੈਨਜ਼ ਗਾਇਕ ਅਤੇ ਉਸ ਦੇ ਪੂਰੇ ਪਰਿਵਾਰ ਨੂੰ ਨਵੀਂ ਫ਼ਿਲਮ ਲਈ ਵਧਾਈਆਂ ਦੇ ਰਹੇ ਹਨ। ਇਸ ਦੇ ਨਾਲ ਹੀ ਕਈ ਫੈਨਜ਼ ਨੇ ਗਿੱਪੀ ਦੀ ਇਸ ਪੋਸਟ 'ਤੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਗਾਇਕ ਨੂੰ ਕਿਹਾ ਕਿ ਉਹ ਬੇਸਬਰੀ ਨਾਲ ਫ਼ਿਲਮ ਦੇ ਰਿਲੀਜ਼ ਹੋਣ ਦੀ ਉਡੀਕ ਕਰ ਰਹੇ ਹਨ।
- PTC PUNJABI