'ਸ਼ਿੰਦਾ ਸ਼ਿੰਦਾ ਨੋ ਪਾਪਾ' ਦੀ ਟੀਮ ਨਾਲ ਆਈਪੀਐਲ ਮੈਚ ਵੇਖਣ ਪਹੁੰਚੇ ਗਿੱਪੀ ਗਰੇਵਾਲ , ਵੀਡੀਓ ਹੋਈ ਵਾਇਰਲ
'Shinda Shinda No Papa' Team enjoys IPL match : ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਫਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' ਨੂੰ ਲੈ ਕੇ ਸੁਰਖੀਆਂ 'ਚ ਹਨ। ਹਾਲ ਹੀ 'ਚ ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਪੋਸਟ ਕੀਤੀ ਹੈ, ਜਿਸ 'ਚ ਫਿਲਮ ਦੀ ਸਟਾਰ ਕਾਸਟ 'ਆਈ.ਪੀ.ਐੱਲ' ਦਾ ਮੈਚ ਦੇਖਣਪਹੁੰਚੀ ਹੋਈ ਹੈ।
ਦੱਸ ਦਈਏ ਕਿ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਫੈਨਜ਼ ਦੇ ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਦੇ ਅਪਡੇਟਸ ਸ਼ੇਅਰ ਕਰਦੇ ਰਹਿੰਦੇ ਹਨ।
ਹਾਲ ਹੀ ਵਿੱਚ ਗਿੱਪੀ ਗਰੇਵਾਲ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਉੱਤੇ ਇੱਕ ਵੀਡੀਓ ਸ਼ੇਅਰ ਕੀਤੀ ਹੋਈ ਹੈ। ਜਿਸ ਵਿੱਚ ਗਾਇਕ ਆਪਣੇ ਪੂਰੇ ਪਰਿਵਾਰ ਅਤੇ ਫਿਲਮ ਦੀ ਸਟਾਰ ਕਾਸਟ ਨਾਲ ਮੋਹਾਲੀ ਵਿਖੇ 'ਆਈ.ਪੀ.ਐੱਲ' ਦਾ ਮੈਚ ਦੇਖਣ ਪਹੁੰਚੀ ਹੋਈ ਹੈ।
ਇਸ ਦੌਰਾਨ ਗਿੱਪੀ ਗਰੇਵਾਲ ਆਪਣੀ ਪਤਨੀ ਰਵਨੀਤ ਗਰੇਵਾਲ, ਬੇਟੇ ਗੁਰਬਾਜ਼ ਅਤੇ ਸ਼ਿੰਦਾ ਨਾਲ ਹੀਨਾ ਖਾਨ ਦੇ ਨਾਲ ਕ੍ਰਿਕਟ ਮੈਦਾਨ 'ਤੇ ਨਜ਼ਰ ਆਏ। ਇਸ ਦੌਰਾਨ ਹਿਨਾ ਖਾਨ ਨੇ ਖੂਬ ਮਸਤੀ ਕੀਤੀ। ਇਸ ਫਿਲਮ 'ਚ ਗਿੱਪੀ ਗਰੇਵਾਲ ਤੇ ਸ਼ਿੰਦਾ ਪਹਿਲੀ ਵਾਰ ਪਿਓ-ਪੁੱਤ ਦੀ ਭੂਮਿਕਾ 'ਚ ਨਜ਼ਰ ਆ ਰਹੇ ਹਨ। ਟੀਵੀ ਅਦਾਕਾਰਾ ਹਿਨਾ ਖਾਨ ਨੇ ਇਸ ਫ਼ਿਲਮ ਰਾਹੀਂ ਪੰਜਾਬੀ ਇੰਡਸਟਰੀ ਵਿੱਚ ਐਂਟਰੀ ਕੀਤੀ ਹੈ, ਉਹ ਸ਼ਿੰਦਾ ਦੀ ਮਾਂ ਦਾ ਕਿਰਦਾਰ ਨਿਭਾ ਰਹੀ ਹੈ।
ਹੋਰ ਪੜ੍ਹੋ : Kalki 2898 AD ਤੋਂ ਅਮਿਤਾਭ ਬੱਚਨ ਦਾ ਨਵਾਂ ਲੁੱਕ ਆਇਆ ਸਾਹਮਣੇ , ਪਰਿਵਾਰਕ ਮੈਂਬਰ ਸਣੇ ਫੈਨਜ਼ ਹੋਏ ਹੈਰਾਨ
ਜ਼ਿਕਰਯੋਗ ਹੈ ਕਿ ਗਿੱਪੀ ਗਰੇਵਾਲ ਦੀ ਫਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' 10 ਮਈ 2024 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ 'ਚ ਗਿੱਪੀ ਅਤੇ ਸ਼ਿੰਦੇ ਦੇ ਨਾਲ ਹਿਨਾ ਖਾਨ ਵੀ ਮੁੱਖ ਭੂਮਿਕਾ 'ਚ ਹੈ। ਇਸ ਤੋਂ ਪਹਿਲਾਂ ਗਿੱਪੀ ਗਰੇਵਾਲ ਸਰਗੁਣ ਮਹਿਤਾ ਅਤੇ ਰੂਪੀ ਗਿੱਲ ਨਾਲ ਫਿਲਮ 'ਜੱਟ ਨੂੰ ਚੜੈਲ ਟੱਕਰੀ' 'ਚ ਵੀ ਨਜ਼ਰ ਆ ਚੁੱਕੇ ਹਨ। ਇਹ ਫਿਲਮ ਬਾਕਸ ਆਫਿਸ 'ਤੇ ਜ਼ਬਰਦਸਤ ਕਮਾਈ ਕਰ ਰਹੀ ਹੈ।
- PTC PUNJABI