ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਪਹੁੰਚੇ ਗਿੱਪੀ ਗਰੇਵਾਲ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
Gippy Grewal pay obeisance at Takhat shri Damdma Sahib ji : ਮਸ਼ਹੂਰ ਪੰਜਾਬੀ ਗਾਇਕ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਨਵੀਂ ਫਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਹਾਲ ਹੀ ਵਿੱਚ ਗਾਇਕ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਪਹੁੰਚੇ, ਜਿੱਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਦੱਸ ਦਈਏ ਕਿ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਗਿੱਪੀ ਗਰੇਵਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀ ਨਿੱਜ਼ੀ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟਸ ਸਾਂਝੇ ਕਰਦੇ ਰਹਿੰਦੇ ਹਨ।
ਇਨ੍ਹੀਂ ਦਿਨੀਂ ਗਿੱਪੀ ਗਰੇਵਾਲ ਆਪਣੀ ਨਵੀਂ ਫਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' ਦੀ ਪ੍ਰਮੋਸ਼ਨ ਵਿੱਚ ਰੁੱਝੇ ਹੋਏ ਹਨ। ਇਸ ਵਿਚਾਲੇ ਗਾਇਕ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਪਹੁੰਚੇ। ਇੱਥੇ ਗਿੱਪੀ ਨੇ ਗੁਰੂਘਰ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਗੁਰੂ ਇਲਾਹੀ ਬਾਣੀ ਦਾ ਆਨੰਦ ਮਾਣਿਆ।
ਗਾਇਕ ਨੇ ਇੱਥੋਂ ਆਪਣੀ ਇੱਕ ਵੀਡੀਓ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਸਾਂਝੀ ਕੀਤੀ ਹੈ ਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਹੈ। ਗਾਇਕ ਨੇ ਪੋਸਟ ਸ਼ੇਅਰ ਕਰਦਿਆਂ ਕੈਪਸ਼ਨ ਵਿੱਚ ਲਿਖਿਆ, 'ਵਾਹਿਗੁਰੂ ਜੀ 🙏🙏। ' ਇਸ ਮੌਕੇ ਗਾਇਕ ਦੇ ਨਾਲ ਉਨ੍ਹਾਂ ਦੀ ਟੀਮ ਵੀ ਨਜ਼ਰ ਆਈ।
ਹੋਰ ਪੜ੍ਹੋ : Summer Special: ਗਰਮੀ ਦੇ ਅਸਰ ਨੂੰ ਘੱਟ ਕਰਦੀ ਹੈ ਲੱਸੀ, ਜਾਣੋ ਲੱਸੀ ਪੀਣ ਦੇ ਫਾਇਦੇ
ਇਸ ਵੀਡੀਓ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ ਤੇ ਗਿੱਪੀ ਗਰੇਵਾਲ ਅਤੇ ਸ਼ਿੰਦਾ ਗਰੇਵਾਲ ਨੂੰ ਆਉਣ ਵਾਲੀ ਨਵੀਂ ਫਿਲਮ ਲਈ ਵਧਾਈ ਦੇ ਰਹੇ ਹਨ। ਵੱਡੀ ਗਿਣਤੀ ਵਿੱਚ ਫੈਨਜ਼ ਗਾਇਕ ਦੀ ਸ਼ਲਾਘਾ ਕਰ ਰਹੇ ਹਨ ਕਿ ਉਨ੍ਹਾਂ ਨੇ ਅਜਿਹੀ ਕੋਈ ਫਿਲਮ ਤਿਆਰ ਕੀਤੀ ਹੈ ਜਿਸ ਵਿੱਚ ਬੱਚਿਆਂ ਤੇ ਮਾਪਿਆਂ ਦੇ ਰਿਸ਼ਤੇ ਨੂੰ ਦਰਸਾਇਆ ਗਿਆ ਹੈ।
ਦੱਸ ਦਈਏ ਕਿ ਗਿੱਪੀ ਗਰੇਵਾਲ ਦੀ ਫਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' 10 ਮਈ ਨੂੰ ਰਿਲੀਜ਼ ਹੋਣ ਵਾਲੀ ਹੈ ਤੇ ਇਸ ਵਿੱਚ ਗਿੱਪੀ ਗਰੇਵਾਲ ਆਪਣੇ ਬੇਟੇ ਸ਼ਿੰਦਾ ਗਰੇਵਾਲ ਨਾਲ ਪਹਿਲੀ ਵਾਰ ਸਕ੍ਰੀਨ ਸ਼ੇਅਰ ਕਰਦੇ ਨਜ਼ਰ ਆਉਣਗੇ। ਫੈਨਜ਼ ਪਿਉ-ਪੁੱਤ ਇਸ ਖੂਬਸੂਰਤ ਜੋੜੀ ਨੂੰ ਇੱਕਠੇ ਸਕ੍ਰੀਨ ਉੱਤੇ ਦੇਖਣ ਲਈ ਕਾਫੀ ਉਤਸ਼ਾਹਿਤ ਹਨ।
- PTC PUNJABI