ਗਿੱਪੀ ਗਰੇਵਾਲ ਨੇ ਭਰਾ ਸਿੱਪੀ ਗਰੇਵਾਲ ਨੂੰ ਬਰਥਡੇ ਕੀਤਾ ਵਿਸ਼, ਤਸਵੀਰਾਂ ਕੀਤੀਆਂ ਸਾਂਝੀਆਂ

ਗਿੱਪੀ ਗਰੇਵਾਲ ਦੇ ਭਰਾ ਸਿੱਪੀ ਗਰੇਵਾਲ ਦਾ ਬੀਤੇ ਦਿਨ ਜਨਮ ਦਿਨ ਸੀ । ਇਸ ਮੌਕੇ ‘ਤੇ ਗਿੱਪੀ ਗਰੇਵਾਲ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਆਪਣੇ ਭਰਾ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ ।

Reported by: PTC Punjabi Desk | Edited by: Shaminder  |  August 31st 2023 06:00 PM |  Updated: August 31st 2023 05:46 PM

ਗਿੱਪੀ ਗਰੇਵਾਲ ਨੇ ਭਰਾ ਸਿੱਪੀ ਗਰੇਵਾਲ ਨੂੰ ਬਰਥਡੇ ਕੀਤਾ ਵਿਸ਼, ਤਸਵੀਰਾਂ ਕੀਤੀਆਂ ਸਾਂਝੀਆਂ

ਗਿੱਪੀ ਗਰੇਵਾਲ (Gippy Grewal)ਦੇ ਭਰਾ ਸਿੱਪੀ ਗਰੇਵਾਲ ਦਾ ਬੀਤੇ ਦਿਨ ਜਨਮ ਦਿਨ ਸੀ । ਇਸ ਮੌਕੇ ‘ਤੇ ਗਿੱਪੀ ਗਰੇਵਾਲ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਆਪਣੇ ਭਰਾ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਗਿੱਪੀ ਗਰੇਵਾਲ ਦੇ ਵੱਲੋਂ ਸ਼ੇਅਰ ਕੀਤੇ ਗਏ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਸਿੱਪੀ ਗਰੇਵਾਲ ਦੇ ਜਨਮ ਦਿਨ ‘ਤੇ ਡਿਨਰ ਦਾ ਪ੍ਰਬੰਧ ਕੀਤਾ ਗਿਆ ਹੈ ।

ਹੋਰ ਪੜ੍ਹੋ : ਗਿੱਪੀ ਗਰੇਵਾਲ ਦੀ ਪਤਨੀ ਦਾ ਅੱਜ ਹੈ ਜਨਮ ਦਿਨ, ਅਦਾਕਾਰ ਨੇ ਰੋਮਾਂਟਿਕ ਵੀਡੀਓ ਸਾਂਝਾ ਕਰਕੇ ਦਿੱਤੀ ਵਧਾਈ

ਅਤੇ ਸਿੱਪੀ ਗਰੇਵਾਲ ਆਪਣੇ ਦੋਸਤਾਂ ਅਤੇ ਭਾਨੇ ਦੇ ਨਾਲ ਡਿਨਰ ਦਾ ਅਨੰਦ ਲੈ ਰਹੇ ਹਨ। ਇਸ ਤੋਂ ਇਲਾਵਾ ਸਿੱਪੀ   ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਸਿੱਪੀ ਗਰੇਵਾਲ ਦੇ ਨਾਲ ਗਿੱਪੀ ਅਤੇ ਰਵਨੀਤ ਗਰੇਵਾਲ ਕੇਕ ਕੱਟਦੇ ਹੋਏ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਕਮੈਂਟ ਕਰਕੇ ਵਧਾਈ ਦੇ ਰਹੇ ਹਨ । ਸਿੱਪੀ ਗਰੇਵਾਲ ਦਾ ਪੂਰਾ ਪਰਿਵਾਰ ਇਸ ਵੀਡੀਓ ‘ਚ ਦਿਖਾਈ ਦੇ ਰਿਹਾ ਹੈ । 

ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਗਰੇਵਾਲ ਦਾ ਵੀ ਹੈ ਜਨਮ ਦਿਨ 

ਦੱਸ ਦਈਏ ਕਿ ਅੱਜ ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਗਰੇਵਾਲ ਦਾ ਵੀ ਜਨਮਦਿਨ ਹੈ । ਜਿਸ ਦੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਗਿੱਪੀ ਗਰੇਵਾਲ ਨੇ ਪਤਨੀ ਨੂੰ ਵਧਾਈਆਂ ਦਿੱਤੀਆਂ ਹਨ । ਗਿੱਪੀ ਗਰੇਵਾਲ ਦੇ ਘਰ ਇੱਕ ਤੋਂ ਬਾਅਦ ਇੱਕ ਖੁਸ਼ਖਬਰੀ ਸਾਹਮਣੇ ਆ ਰਹੀਆਂ ਹਨ । ਕੁਝ ਦਿਨ ਪਹਿਲਾਂ ਹੀ ਗਿੱਪੀ ਗਰੇਵਾਲ ਨੇ ਨਵੀਂ ਲੈਂਬਰਗਿਨੀ ਕਾਰ ਖਰੀਦੀ ਹੈ । ਜਿਸ ਤੋਂ ਬਾਅਦ ਹੁਣ ਮੁੜ ਤੋਂ ਉਨ੍ਹਾਂ ਦੇ ਘਰ ਜਸ਼ਨ ਦਾ ਮਹੌਲ ਹੈ ।  

 

 

 

- PTC PUNJABI


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network