Gippy Grewal: ਕੀ ਚੋਣਾਂ 'ਚ ਹਿੱਸਾ ਲੈਣਗੇ ਗਿੱਪੀ ਗਰੇਵਾਲ ? ਗਿੱਪੀ ਗਰੇਵਾਲ ਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਮੁਲਾਕਾਤ ਤੋਂ ਬਾਅਦ ਲਾਏ ਜਾ ਰਹੇ ਕਿਆਸ
Gippy Grewal Meet with Gajendra Shekhawat: ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ 'ਕੈਰੀ ਆਨ ਜੱਟਾ-3' ਨੂੰ ਲੈ ਕੇ ਸੁਰਖੀਆਂ 'ਚ ਬਣੇ ਹੋਏ ਹਨ। ਅਦਾਕਾਰ ਲਗਾਤਾਰ ਆਪਣੀ ਫ਼ਿਲਮ ਦੀ ਪ੍ਰਮੋਸ਼ਨ ਕਰ ਰਹੇ ਹਨ। ਹਾਲ ਹੀ ਵਿੱਚ ਗਿੱਪੀ ਗਰੇਵਾਲ ਨੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ ਹੈ।
ਗਿੱਪੀ ਗਰੇਵਾਲ ਨੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਮੁਲਾਕਾਤ ਕੀਤੀ ਹੈ। ਹਾਲਾਂਕਿ ਇਸ ਮੁਲਾਕਾਤ ਬਾਰੇ ਅਜੇ ਤੱਕ ਕੁਝ ਵੀ ਸਪੱਸ਼ਟ ਨਹੀਂ ਹੋਇਆ ਕਿ ਇਹ ਗਿੱਪੀ ਗਰੇਵਾਲ ਅਤੇ ਗਜੇਂਦਰ ਸਿੰਘ ਸ਼ੇਖਾਵਤ ਵਿਚਾਲੇ ਇਹ ਨਿੱਜੀ ਤੌਰ ‘ਤੇ ਮੁਲਾਕਾਤ ਸੀ ਜਾਂ ਕਿਸੇ ਹੋਰ ਵਜ੍ਹਾ ਕਰ ਕੇ ਦੋਵਾਂ ਵਿਚਾਲੇ ਇਹ ਮੁਲਾਕਾਤ ਹੋਈ ਹੈ।
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕੀਤਾ ਟਵੀਟ
ਕੇਂਦਰੀ ਮੰਤਰੀ ਨੇ ਆਪਣੇ ਅਧਿਕਾਰਿਤ ਟਵਿੱਟਰ ਅਕਾਊਂਟ ਉੱਤੇ ਦੋਹਾਂ ਦੀ ਤਸਵੀਰ ਸਾਂਝੀ ਕਰਦੇ ਹੋਏ ਇੱਕ ਟਵੀਟ ਕੀਤਾ ਹੈ। ਉਨ੍ਹਾਂ ਨੇ ਆਪਣੇ ਟਵੀਟ 'ਚ ਗਿੱਪੀ ਦੀ ਤਾਰੀਫ ਕੀਤੀ ਹੈ।
पंजाब के जाने-माने गायक और अभिनेता गिप्पी ग्रेवाल जी से मिलकर खुशी हुई। उनसे अच्छी चर्चा हुई। पंजाब के प्रति उनकी भावनात्मक सोच ने प्रभावित किया। pic.twitter.com/ltzEzX5yS2
— Gajendra Singh Shekhawat (@gssjodhpur) May 25, 2023
ਕੇਂਦਰੀ ਮੰਤਰੀ ਨੇ ਲਿਖਿਆ, "ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਮਿਲ ਕੇ ਕਾਫੀ ਖੁਸ਼ੀ ਹੋਈ ਹੈ। ਉਸ ਨਾਲ ਖੂਬ ਚਰਚਾ ਹੋਈ। ਪੰਜਾਬ ਪ੍ਰਤੀ ਉਨ੍ਹਾਂ ਦੀ ਜਜ਼ਬਾਤੀ ਸੋਚ ਨੇ ਮੈਨੂੰ ਪ੍ਰਭਾਵਿਤ ਕੀਤਾ ਹੈ।
ਦੋਹਾਂ ਦੀ ਮੁਲਾਕਾਤ ਤੋਂ ਬਾਅਦ ਸਿਆਸੀ ਅਟਕਲਾਂ ਤੇਜ਼
ਗਿੱਪੀ ਗਰੇਵਾਲ ਅਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਇਸ ਮੁਲਾਕਾਤ ਨੇ ਸਿਆਸੀ ਅਟਕਲਾਂ ਛੇੜ ਦਿੱਤੀਆਂ ਹਨ। ਕੀ ਬੀਜੇਪੀ ਹੋਰਨਾਂ ਕਲਾਕਾਰਾਂ ਵਾਂਗ ਗਿੱਪੀ ਗਰੇਵਾਲ ‘ਤੇ ਵੀ ਡੋਰੇ ਪਾ ਰਾਹੀਂ ਹੈ ? ਕੀ ਸੰਨੀ ਦਿਉਲ ਵਾਂਗ ਗਿੱਪੀ ਵੀ ਲੋਕ ਸਭਾ ਚੋਣ ਲੜ ਸਕਦੇ ਹਨ। ਇਸ ਵਿਚਾਲੇ ਕਈ ਸਵਾਲ ਖੜੇ ਹੋ ਰਹੇ ਹਨ।
2024 ਲੋਕਸਭਾ ਚੋਣਾਂ ਨੂੰ ਲੈ ਕੇ ਮੁਲਾਕਤਾਂ ਦਾ ਦੌਰ
ਤੁਹਾਨੂੰ ਦੱਸ ਦਈਏ ਕਿ 2024 ਵਿੱਚ ਲੋਕਸਭਾ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਇਸ ਦੇ ਮੱਦੇਨਜ਼ਰ ਸਿਆਸੀ ਆਗੂਆਂ ਦੇ ਨਾਲ ਅਦਾਕਾਰ ਅਤੇ ਮਸ਼ਹੂਰ ਲੋਕ ਮੁਲਾਕਾਤਾਂ ਕਰ ਰਹੇ ਹਨ। ਹਾਲਾਂਕਿ ਕਿਸਆਸ ਲਗਾਏ ਜਾ ਰਹੇ ਹਨ ਕਿ ਗਿੱਪੀ ਗਰੇਵਾਲ ਵੀ ਸਿਆਸਤ ਵਿੱਚ ਆਪਣੀ ਕਿਸਮਤ ਅਜ਼ਮਾ ਸਕਦੇ ਹਨ । ਪਰ ਇਸ ਸਬੰਧੀ ਗਿੱਪੀ ਗਰੇਵਾਲ ਵੱਲੋਂ ਜਾਂ ਭਾਜਪਾ ਵੱਲੋਂ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ।
- PTC PUNJABI