ਗਿੱਪੀ ਗਰੇਵਾਲ ਦੇ ਬਾਂਹ ‘ਚ ਲੱਗੀ ਡਰਿੱਪ, ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ‘ਵੇਖੋ ਕਿਸ ਚੀਜ਼ ਦੀ ਕਮੀ ਕੀਤੀ ਜਾ ਰਹੀ ਪੂਰੀ’

ਗਿੱਪੀ ਗਰੇਵਾਲ ਨੇ ਆਪਣੀਆਂ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਿੱਪੀ ਗਰੇਵਾਲ ਦੀ ਬਾਂਹ ‘ਚ ਡਰਿੱਪ ਲੱਗੀ ਹੋਈ ਹੈ।

Reported by: PTC Punjabi Desk | Edited by: Shaminder  |  July 04th 2024 09:57 AM |  Updated: July 04th 2024 09:57 AM

ਗਿੱਪੀ ਗਰੇਵਾਲ ਦੇ ਬਾਂਹ ‘ਚ ਲੱਗੀ ਡਰਿੱਪ, ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ‘ਵੇਖੋ ਕਿਸ ਚੀਜ਼ ਦੀ ਕਮੀ ਕੀਤੀ ਜਾ ਰਹੀ ਪੂਰੀ’

ਗਿੱਪੀ ਗਰੇਵਾਲ (Gippy Grewal) ਨੇ ਆਪਣੀਆਂ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਿੱਪੀ ਗਰੇਵਾਲ ਦੀ ਬਾਂਹ ‘ਚ ਡਰਿੱਪ ਲੱਗੀ ਹੋਈ ਹੈ। ਇਸ ਡਰਿੱਪ ਵਾਲੀ ਤਸਵੀਰ ਦੇ ਨਾਲ –ਨਾਲ ਉਨ੍ਹਾਂ ਨੇ ਪ੍ਰਿੰਸ ਕੰਵਲਜੀਤ ਦੇ ਨਾਲ ਵੀ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਤੁਸੀਂ ਵੇਖ ਸਕਦੇ ਹੋ ਕਿ ਪ੍ਰਿੰਸ ਕੰਵਲਜੀਤ ਸਿੰਘ ਵੀ ਗਿੱਪੀ ਗਰੇਵਾਲ ਦੇ ਨਾਲ ਬੈਠੇ ਹੋਏ ਨਜ਼ਰ ਆ ਰਹੇ ਹਨ ।

ਹੋਰ ਪੜ੍ਹੋ  : ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !

ਇਨ੍ਹਾਂ ਤਸਵੀਰਾਂ ਨੁੰ ਸਾਂਝਾ ਕਰਦੇ ਹੋਏ ਲਿਖਿਆ ‘ਦੇਖੋ ਕਿਸ ਚੀਜ਼ ਦੀ ਕਮੀ ਪੂਰੀ ਕੀਤੀ ਜਾ ਰਹੀ ਹੈ’। ਗਿੱਪੀ ਨੇ ਜਿਉਂ ਹੀ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਦੇ ਫੈਨਸ ਚਿੰਤਿਤ ਨਜ਼ਰ ਆਏ ਤੇ ਫੈਨਸ ਉਨ੍ਹਾਂ ਦਾ ਹਾਲਚਾਲ ਪੁੱਛਣ ਲੱਗੇ ਪਏ ਅਤੇ ਗੈਟ ਵੈਲ ਸੂਨ ਸਣੇ ਕਈ ਤਰ੍ਹਾਂ ਦੇ ਕਮੈਂਟ ਕਰਕੇ ਉਨ੍ਹਾਂ ਦੀ ਚੰਗੀ ਸਿਹਤ ਦੇ ਲਈ ਅਰਦਾਸ ਕਰਨ ਲੱਗ ਪਏ । 

ਗਿੱਪੀ ਗਰੇਵਾਲ ਦਾ ਵਰਕ ਫ੍ਰੰਟ 

ਗਿੱਪੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਕਦਮ ਰੱਖਿਆ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network