ਪੰਜਾਬੀ ਗਾਇਕ ਮਲਕੀਤ ਸਿੰਘ ਪੁੱਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਰਬਤ ਦੇ ਭਲੇ ਲਈ ਕੀਤੀ ਅਰਦਾਸ
ਪੰਜਾਬੀ ਇੰਡਸਟਰੀ ‘ਚ ਗੋਲਡਨ ਸਟਾਰ ਦੇ ਵੱਜੋਂ ਮਸ਼ਹੂਰ ਗਾਇਕ ਮਲਕੀਤ ਸਿੰਘ (Malkit Singh) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ‘ਚ ਮੱਥਾ ਟੇਕਣ ਦੇ ਲਈ ਪੁੱਜੇ । ਇਸ ਮੌਕੇ ਉਨ੍ਹਾਂ ਨੇ ਸ਼ਬਦ ਕੀਰਤਨ ਦਾ ਅਨੰਦ ਮਾਣਿਆ ਅਤੇ ਇਲਾਹੀ ਬਾਣੀ ਸਰਵਣ ਕੀਤੀ । ਮਲਕੀਤ ਸਿੰਘ ਨੇ ਇਸ ਮੌਕੇ ਕਿਹਾ ਕਿ ਉਹ ਜਦੋਂ ਵੀ ਇੰਗਲੈਂਡ ਤੋਂ ਪੰਜਾਬ ਦੀ ਧਰਤੀ ‘ਤੇ ਆਉਂਦੇ ਹਨ ਤਾਂ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਦੇ ਲਈ ਆਉਂਦੇ ਹਨ । ਉਨ੍ਹਾਂ ਕਿਹਾ ਕਿ ਉਹ ਮੀਡੀਆ ਨੂੰ ਵੀ ਇਹ ਦੱਸ ਦੇਣਾ ਚਾਹੁੰਦੇ ਹਨ ਕਿ ਜੇ ਕੋਈ ਕਲਾਕਾਰ ਹਰਿਮੰਦਰ ਸਾਹਿਬ ‘ਚ ਆਉਂਦਾ ਹੈ ਤਾਂ ਇਹ ਜ਼ਰੂਰੀ ਨਹੀਂ ਕਿ ਉਸ ਦੀ ਕੋਈ ਫ਼ਿਲਮ ਜਾਂ ਕੋਈ ਗੀਤ ਆਉਣਾ ਹੈ, ਇਸੇ ਲਈ ਉਹ ਹਰਿਮੰਦਰ ਸਾਹਿਬ ‘ਚ ਆਉਂਦਾ ਹੈ।
ਹੋਰ ਪੜ੍ਹੋ : ਅਦਾਕਾਰਾ ਪ੍ਰੀਤੀ ਜ਼ਿੰਟਾ ਦਾ ਅੱਜ ਹੈ ਜਨਮ ਦਿਨ, ਜਾਣੋ ਅੰਡਰਵਰਲਡ ਤੋਂ ਮਿਲੀ ਧਮਕੀ ਤੋਂ ਬਾਅਦ ਕਿਵੇਂ ਬਹਾਦਰੀ ਨਾਲ ਦਿੱਤਾ ਸੀ ਜਵਾਬ
ਹਰ ਪੰਜਾਬੀ ਜੋ ਵਿਦੇਸ਼ ‘ਚ ਰਹਿੰਦਾ ਹੈ ਉਹ ਗੁਰੁ ਘਰ ‘ਚ ਹਾਜ਼ਰੀ ਲਵਾਉਣ ਦੇ ਲਈ ਜ਼ਰੂਰ ਪਹੁੰਚਦਾ ਹੈ ਅਤੇ ਇੱਥੇ ਆ ਕੇ ਜੋ ਸਕੂਨ ਉਨ੍ਹਾਂ ਨੂੰ ਮਿਲਿਆ ਹੈ ਉਹ ਦੁਨੀਆ ਦੀ ਕਿਸੇ ਹੋਰ ਜਗ੍ਹਾ ‘ਤੇ ਨਹੀਂ ਮਿਲ ਸਕਦਾ ।
ਮਲਕੀਤ ਸਿੰਘ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ। ਪਰ ਇੱਥੇ ਉਨ੍ਹਾਂ ਦੇ ਕੁਝ ਕੁ ਹਿੱਟ ਗੀਤਾਂ ਦਾ ਜ਼ਿਕਰ ਕਰਨਾ ਚਾਹਾਂਗੇ । ਜਿਸ ‘ਚ ਤੂਤਕ ਤੂਤਕ ਤੂਤਕ ਤੂਤੀਆਂ, ਮੇਰਾ ਮਾਂ ਦੇ ਹੱਥਾਂ ਦੀਆਂ ਪੱਕੀਆਂ ਰੋਟੀਆਂ, ਗੁੜ ਨਾਲੋਂ ਇਸ਼ਕ ਮਿੱਠੇ, ਰੱਬ ਨੇ ਬਣਾਈਆਂ ਜੋੜੀਆਂ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ ।
ਮਲਕੀਤ ਸਿੰਘ ਨੂੰ ਗਾਇਕੀ ਦੇ ਖੇਤਰ ‘ਚ ਯੋਗਦਾਨ ਦੇ ਲਈ ਕਈ ਸਨਮਾਨ ਵੀ ਮਿਲੇ ਹਨ । ਉਨ੍ਹਾਂ ਨੂੰ ਇੰਗਲੈਂਡ ਦੀ ਮਹਾਰਾਣੀ ਐਲਿਜ਼ਾਬੇਥ ਨੇ ਵੀ ਸਨਮਾਨਿਤ ਕੀਤਾ ਸੀ । ਇਸ ਤੋਂ ਇਲਾਵਾ ਹੋਰ ਵੀ ਕਈ ਸਨਮਾਨ ਉਨ੍ਹਾਂ ਨੂੰ ਮਿਲ ਚੁੱਕੇ ਹਨ ।ਬੇਸ਼ੱਕ ਮਲਕੀਤ ਸਿੰਘ ਵਿਦੇਸ਼ ‘ਚ ਵੱਸ ਚੁੱਕੇ ਹਨ । ਪਰ ਉਹ ਆਪਣੀ ਜੜ੍ਹਾਂ ਦੇ ਨਾਲ ਜੁੜੇ ਹੋਏ ਹਨ । ਉਹ ਹਮੇਸ਼ਾ ਆਪਣੇ ਗੀਤਾਂ ਦੇ ਜ਼ਰੀਏ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਕਰਦੇ ਨਜ਼ਰ ਆਉਂਦੇ ਹਨ।
-