ਗੁਰਦਾਸ ਮਾਨ ਦਾ ਏਅਰਪੋਰਟ ਤੋਂ ਵੀਡੀਓ ਹੋਇਆ ਵਾਇਰਲ, ਫੈਨਸ ਨੂੰ ਆ ਰਿਹਾ ਪਸੰਦ
ਗੁਰਦਾਸ ਮਾਨ (Gurdas Maan) ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਗਾਇਕ ਗੁਰਦਾਸ ਮਾਨ ਏਅਰਪੋਰਟ ‘ਤੇ ਨਜ਼ਰ ਆ ਰਹੇ ਹਨ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗੁਰਦਾਸ ਮਾਨ ਏਅਰਪੋਰਟ ‘ਤੇ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ ।ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਏਅਰਪੋਰਟ ‘ਤੇ ਮੌਜੂਦ ਗੁਰਦਾਸ ਮਾਨ ਨੂੰ ਕੁਝ ਲੋਕ ਮਿਲਦੇ ਹੋਏ ਨਜ਼ਰ ਆ ਰਹੇ ਹਨ।
ਹੋਰ ਪੜ੍ਹੋ : ਟਿਊਮਰ ਦੇ ਇਲਾਜ ਤੋਂ ਬਾਅਦ ਰਾਖੀ ਸਾਵੰਤ ਦੇ ਡਾਕਟਰ ਨੇ ਦਿੱਤਾ ਹੈਲਥ ਅਪਡੇਟ
ਗੁਰਦਾਸ ਮਾਨ ਦਾ ਵਰਕ ਫ੍ਰੰਟ
ਗੁਰਦਾਸ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।
ਗੀਤਾਂ ਦੇ ਨਾਲ-ਨਾਲ ਉਹ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੇ ਹਨ ।ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਇਹ ਲਿਸਟ ਕਾਫੀ ਲੰਮੀ ਹੈ।
ਪਰ ਇੱਥੇ ਉਨ੍ਹਾਂ ਦੇ ਕੁਝ ਕੁ ਗੀਤਾਂ ਦਾ ਜ਼ਿਕਰ ਕਰਾਂਗੇ । ਜਿਸ ‘ਚ ਇਸ਼ਕੇ ਦੀ ਮਾਰੀ, ਛੱਲਾ, ਹੀਰ, ਰੋਟੀ, ਰੋਟੀ ਹੱਕ ਦੀ ਖਾਈਏ, ਸੱਜਣਾ ਵੇ ਸੱਜਣਾ ਸਣੇ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ ।
- PTC PUNJABI