Gurta Gaddi Diwas: ਜਾਣੋ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਗੁਰਤਾ ਗੱਦੀ ਦਿਵਸ ਦਾ ਇਤਿਹਾਸ
Guru Teg Bahadur Ji Gurta Gaddi Diwas: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜੀਵਨ ਸਮੁੱਚੀ ਮਾਨਵਤਾ ਲਈ ਸਿਦਕ, ਸਚਿਆਰਤਾ, ਭਰੋਸੇ, ਅਡੋਲ ਇਰਾਦੇ ਅਤੇ ਮਨੁੱਖੀ ਹੱਕਾਂ ਦੀ ਸੁਤੰਤਰਤਾ ਦਾ ਵਿਲੱਖਣ ਅਧਿਆਇ ਹੈ ਜੋ ਸਮੁੱਚੀ ਮਾਨਵ ਜਾਤੀ ਨੂੰ ਸਵੈਮਾਨ ਅਤੇ ਦਲੇਰੀ ਦੇ ਸਦਗੁਣਾਂ ਦਾ ਰਾਹਗੀਰ ਬਣਾਉਂਦਾ ਹੈ । ਮੱਧਕਾਲੀ ਭਾਰਤੀ ਜੀਵਨ ਜਦੋਂ ਬਾਹਰੀ ਰਾਜਸੀ ਪ੍ਰਾਧੀਨਤਾ ਦਾ ਸ਼ਿਕਾਰ ਸੀ ਅਤੇ ਅੰਦਰੋਂ ਪਾਖੰਡਪੁਣੇ ਨੂੰ ਹੀ ਧਰਮ ਮੰਨੀ ਬੈਠਾ ਸੀ ਤਾਂ ਗੁਰੂ ਸਾਹਿਬ ਨੇ ਸਮੁੱਚੀ ਮਾਨਵ ਜਾਤੀ ਨੂੰ ਅਸਲ ਧਰਮ ਦੀ ਪਹਿਚਾਣ ਕਰਨ ਦਾ ਮਾਰਗ ਦੱਸਿਆ।
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਜਨਮ 1621 ਈ: ਦੇ ਵਿੱਚ ਗੁਰੂ ਹਰਿਗੋਬਿੰਦ ਸਾਹਿਬ ਦੇ ਘਰ ਮਾਤਾ ਨਾਨਕੀ ਜੀ ਦੇ ਕੁੱਖੋਂ ਅੰਮ੍ਰਿਤਸਰ ਵਿਖੇ ਹੋਇਆ।ਸ੍ਰੀ ਗੁਰੂ ਤੇਗ ਬਹਾਦੁਰ ਜੀ ਗੁਰੂ ਹਰਿ ਗੋਬਿੰਦ ਸਾਹਿਬ ਜੀ ਦੇ ਸਭ ਤੋਂ ਛੋਟੇ ਸਪੁੱਤਰ ਸਨ ਤੇ ਜਿਸ ਅਸਥਾਨ ‘ਤੇ ਗੁਰੂ ਸਾਹਿਬ ਦਾ ਜਨਮ ਹੋਇਆ ਉਸ ਅਸਥਾਨ ‘ਤੇ ਅੱਜ ਕੱਲ੍ਹ ਗੁਰੂ ਕਾ ਮਹਿਲ ਗੁਰੂਦੁਆਰਾ ਸਾਹਿਬ ਸਥਿਤ ਹੈ।ਸ੍ਰੀ ਗੁਰੂ ਤੇਗ ਬਹਾਦੁਰ ਜੀ ਬਹੁਤ ਹੀ ਤਿਆਗੀ ਸੁਭਾਅ ਦੇ ਸਨ ਅਤੇ ਹਮੇਸ਼ਾ ਉਸ ਪ੍ਰਮਾਤਮਾ ਦੀ ਭਗਤੀ ‘ਚ ਲੀਨ ਰਹਿੰਦੇ ਸੀ।
ਤਿਆਗ ਤੇ ਦਇਆ ਦੀ ਮੂਰਤ ਹਿੰਦ ਦੀ ਚਾਦਰ, ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਦਿਹਾੜਾ ਸੰਗਤਾਂ ਵਲੋਂ ਬੜੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਆਪ ਦਾ ਜਨਮ 1 ਅਪ੍ਰੈਲ 1621 ਨੂੰ ਅੰਮ੍ਰਿਤਸਰ ਵਿਖੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗ੍ਰਹਿ ਵਿਖੇ ਮਾਤਾ ਨਾਨਕੀ ਜੀ ਦੇ ਉਦਰ ਤੋਂ ਹੋਇਆ।
ਗੁਰੂ ਤੇਗ ਬਹਾਦਰ ਜੀ, ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਸਭ ਤੋਂ ਛੋਟੇ ਸਾਹਿਬਜ਼ਾਦੇ ਸਨ। ਗੁਰੂ ਹਰਿਗੋਬਿੰਦ ਸਾਹਿਬ ਦੇ ਜੋਤੀ ਜੋਤ ਸਮਾਉਣ ਤੋਂ ਬਾਅਦ ਗੁਰਗੱਦੀ ਮਿਲਣ ਤਕ ਆਪ ਲਗਪਗ 20 ਸਾਲ ਪ੍ਰਭੂ ਭਗਤੀ ‘ਚ ਲੀਨ ਰਹੇ।
ਗੁਰ ਇਤਿਹਾਸ ‘ਚ ਪਹਿਲੀ ਵਾਰ ਅਜਿਹਾ ਹੋਇਆ ਕਿ ਦਿੱਲੀ ਤੋਂ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਨੇ ਬਾਬਾ ਬਕਾਲਾ ਵਿਖੇ ਭਗਤੀ ‘ਚ ਲੀਨ ਤੇਗ ਬਹਾਦਰ ਜੀ ਨੂੰ ਗੁਰਿਆਈ ਸੌਂਪੀ। ਇਸ ਤੋਂ ਪਹਿਲਾਂ ਹਰ ਗੁਰੂ ਸਾਹਿਬ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਹੱਥੀਂ ਆਪਣੇ ਉਤਰਾਧਿਕਾਰੀ ਨੂੰ ਗੁਰਿਆਈ ਦੀ ਜਿੰਮਵਾਰੀ ਸੌਂਪੀ ਪਰ ਅੱਠਵੇਂ ਪਾਤਸ਼ਾਹ ਨੂੰ ਦਿੱਲੀ ‘ਚ ਚੇਚਕ ਦੇ ਰੋਗੀਆਂ ਦੀ ਸੇਵਾ ਕਰਦੇ-ਕਰਦੇ ਖੁਦ ਨੂੰ ਚੇਚਕ ਹੋ ਗਈ ਤਾਂ 1664 ਵਿਚ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਗੁਰੂ ਤੇਗ ਬਹਾਦਰ ਜੀ ਵੱਲ ਗੁਰਿਆਈ ਦਾ ਇਸ਼ਾਰਾ ਕਰਦਿਆਂ ਕਿਹਾਗੁਰੂ ਸਾਹਿਬ ਦੇ ਇਹ ਬਚਨ ਸੁਣਨ ਤੋਂ ਬਾਅਦ ਬਹੁਤ ਸਾਰੇ ਪਖੰਡੀਆਂ ਨੇ, ਜਿਨ੍ਹਾਂ ਵਿੱਚ ਬਾਬਾ ਗੁਰਦਿਤਾ ਜੀ ਦਾ ਪੁਤਰ ਧੀਰ ਮੱਲ ਮੁੱਖ ਸੀ, ਉਹਨਾਂ ਨੇ ਬਕਾਲੇ ਵਿਚ ਡੇਰੇ ਲਗਾ ਲਏ।
ਗੁਰਗੱਦੀ ਦੇ ਕਰੀਬ 22 ਦਾਅਵੇਦਾਰ ਜੋ ਆਪਣੇ-ਆਪ ਨੂੰ ਗੁਰੂ ਅਖਵਾਉਂਦੇ ਰਹੇ, ਬਕਾਲੇ ਵਿਖੇ ਮੰਜੀਆਂ ਲਗਾ ਕੇ ਬੈਠ ਗਏ ਤੇ ਸੰਗਤਾਂ ਨੂੰ ਗੁੰਮਰਾਹ ਕਰ ਕੇ ਭੇਟਾ ਉਗਰਾਹੁਣ ਲਗੇ। ਇਹ ਸਭ ਵੇਖ ਤੇ ਸਮਝ ਕੇ ਵੀ ਗੁਰੂ ਤੇਗ ਬਹਾਦਰ ਜੀ ਚੁੱਪ ਰਹੇ ਅਤੇ ਸ਼ਾਂਤ ਤੇ ਅਡੋਲ ਚਿੱਤ ਹੋ ਕੇ ਇਕਾਂਤ ਵਿਚ ਬੈਠ ਭਜਨ-ਬੰਦਗੀ ਕਰਦੇ ਰਹੇ।
ਹੋਰ ਪੜ੍ਹੋ : ਫਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' ਦਾ ਟ੍ਰੇਲਰ ਹੋਇਆ ਰਿਲੀਜ਼, ਪਿਉ-ਪੁੱਤ ਦੀ ਕੈਮਿਸਟਰੀ ਨੇ ਜਿੱਤਿਆ ਫੈਨਜ਼ ਦਾ ਦਿਲ
ਅੱਜ ਦੇ ਸਮੇਂ 'ਚ ਜਦੋਂ ਸਮੁੱਚੀ ਮਨੁੱਖ ਜਾਤੀ ਧਾਰਮਿਕ ਅਸਹਿਣਸ਼ੀਲਤਾ, ਮਜ਼ਹਬੀ ਕੱਟੜਤਾ, ਨਫਰਤੀ ਭਾਵਨਾ ਦਾ ਸ਼ਿਕਾਰ ਹੁੰਦਿਆਂ ਭਾਈਚਾਰਕ ਸਾਂਝ ਨੂੰ ਭੁਲਦਿਆਂ ਅਸਲ ਧਰਮ ਦੇ ਅਰਥਾਂ ਨੂੰ ਭੁਲਾਉਂਦੀਆਂ ਪਰਸਪਰ ਪ੍ਰੇਮ ਅਤੇ ਮਿਲਵਰਤਨ ਤੋਂ ਵਾਂਝਾ ਹੋ ਰਹੀ ਹੈ ਤਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪਾਵਨ ਸ਼ਹਾਦਤ ਸਾਨੂੰ ਬੇਖੌਫ ਜੀਵਨ ਧਾਰਾ ਪ੍ਰਦਾਨ ਕਰਦਿਆਂ ਨਿਡਰਤਾ, ਸਾਹਸ ਅਤੇ ਦਲੇਰੀ ਦੇ ਅਰਥ ਧਾਰਨ ਕਰਨ ਦਾ ਸਬੱਬ ਪ੍ਰਦਾਨ ਕਰਦੀ ਹੈ । ਆਓ ਗੁਰੂ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਮੌਕੇ ਗੁਰੂ ਸਾਹਿਬ ਦੇ ਪਾਵਨ ਫੁਰਮਾਨ 'ਮਨ ਰੇ ਪ੍ਰਭ ਕੀ ਸਰਨ ਬੀਚਾਰੋ' ਦੀ ਓਟ ਪ੍ਰਾਪਤ ਕਰਦਿਆਂ 'ਹਰਿ ਕੋ ਨਾਮੁ ਸਦਾ ਸੁਖਦਾਈ' ਦਾ ਆਸਰਾ ਪ੍ਰਾਪਤ ਕਰੀਏ ।
- PTC PUNJABI