ਜਾਣੋ ਗੁਰੂ ਰੰਧਾਵਾ ਨੇ ਆਪਣੀ ਕਿਸ ਖਾਸ ਦੋਸਤ ਲਈ ਗਿਟਾਰ ਵਜਾ ਕੇ ਸ਼ੇਅਰ ਕੀਤੀ ਖਾਸ ਵੀਡੀਓ, ਫੈਨਜ਼ ਨੇ ਇੰਝ ਦਿੱਤਾ ਰਿਐਕਸ਼ਨ
Guru Randhawa viral Video : ਮਸ਼ਹੂਰ ਗਾਇਕ ਗੁਰੂ ਰੰਧਾਵਾ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ ਵਿੱਚ ਗਾਇਕ ਗੁਰੂ ਰੰਧਾਵਾ ਦੀ ਇੱਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ਜਿਸ 'ਚ ਉਹ ਗਿਟਾਰ ਵਜਾਉਂਦੇ ਹੋਏ ਨਜ਼ਰ ਆ ਰਹੇ ਹਨ।
ਦੱਸ ਦਈਏ ਕਿ ਗੁਰੂ ਰੰਧਾਵਾ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਐਕਟਿਵ ਰਹਿੰਦੇ ਹਨ। ਉਹ ਅਕਸਰ ਆਪਣੇ ਫੈਨਜ਼ ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਈਫ ਨਾਲ ਜੁੜੇ ਅਫਡੇਟਸ ਸ਼ੇਅਰ ਕਰਦੇ ਰਹਿੰਦੇ ਹਨ।
ਹਾਲ ਹੀ ਵਿੱਚ ਗੁਰੂ ਰੰਧਾਵਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਉੱਤੇ ਆਪਣੀ ਇੱਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ਦੇ ਵਿੱਚ ਉਹ ਗਿਟਾਰ ਵਜਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਗੁਰੂ ਰੰਧਾਵਾ ਕਹਿੰਦੇ ਹਨ ਕਿ This Song is Specialy for you।'
ਇਸ ਵੀਡੀਓ ਨੂੰ ਵੇਖ ਕੇ ਫੈਨਜ਼ ਕਾਫੀ ਖੁਸ਼ ਹਨ ਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਵੱਡੀ ਗਿਣਤੀ ਵਿੱਚ ਫੈਨਜ਼ ਇਸ ਵੀਡੀਓ ਨੂੰ ਵੇਖ ਕੇ ਫੈਨਜ਼ ਇਹ ਅੰਦਾਜ਼ਾ ਲਗਾ ਰਹੇ ਹਨ ਕਿ ਗਾਇਕ ਨੇ ਇਹ ਵੀਡੀਓ ਆਪਣੀ ਕਿਸੀ ਖਾਸ ਲਈ ਸਾਂਝੀ ਕੀਤੀ ਹੈ, ਹਲਾਂਕਿ ਕਿ ਕੁਝ ਲੋਕ ਇਹ ਅੰਦਾਜ਼ਾ ਲਗਾ ਰਹੇ ਹਨ ਕਿ ਸ਼ਾਇਦ ਇਹ ਵੀਡੀਓ ਉਨ੍ਹਾਂ ਨੇ ਸ਼ਹਿਨਾਜ਼ ਗਿੱਲ ਲਈ ਬਣਾਈ ਹੈ।
ਹੋਰ ਪੜ੍ਹੋ : ED ਨੇ ਮਸ਼ਹੂਰ ਯੂਟਿਊਬਰ ਤੇ ਬਿੱਗ ਬੌਸ ਵਿਨਰ ਐਲਵਿਸ਼ ਯਾਦਵ ਦੇ ਖਿਲਾਫ ਸੰਮਨ ਕੀਤਾ ਜਾਰੀ, ਜਾਣੋ ਕੀ ਹੈ ਮਾਮਲਾ?
ਦੱਸਣਯੋਗ ਹੈ ਕਿ ਗੁਰੂ ਰੰਧਾਵਾ ਗਾਇਕੀ ਤੋਂ ਬਾਅਦ ਹੁਣ ਐਕਟਿੰਗ ਦੇ ਖੇਤਰ ਵਿੱਚ ਆ ਚੁੱਕੇ ਹਨ। ਗੁਰੂ ਰੰਧਾਵਾ ਜਲਦ ਹੀ ਆਪਣੀ ਨਵੀਂ ਫਿਲਮ 'ਸ਼ਾਹਕੋਟ' ਵਿੱਚ ਲੀਡ ਰੋਲ ਨਿਭਾਉਂਦੇ ਹੋਏ ਨਜ਼ਰ ਆਉਣਗੇ। ਇਹ ਫਿਲਮ ਅਕਤੂਬਰ ਮਹੀਨੇ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।
- PTC PUNJABI