ਗਿੱਪੀ ਗਰੇਵਾਲ ਦੇ ਘਰ ਆਈਆਂ ਖੁਸ਼ੀਆਂ, ਨਿਰਮਲ ਰਿਸ਼ੀ, ਸੀਮਾ ਕੌਸ਼ਲ, ਸਰਦਾਰ ਸੋਹੀ ਸਣੇ ਕਈ ਅਦਾਕਾਰ ਪਹੁੰਚੇ ਗਾਇਕ ਦੇ ਘਰ, ਵੇਖੋ ਵੀਡੀਓ

ਗਿੱਪੀ ਗਰੇਵਾਲ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਹ ਇਨ੍ਹੀਂ ਦਿਨ ਫ਼ਿਲਮ ‘ਕੈਰੀ ਆਨ ਜੱਟਾ-੩’ ਦੀ ਕਾਮਯਾਬੀ ਦਾ ਜਸ਼ਨ ਮਨਾਉਂਦੇ ਨਜ਼ਰ ਆ ਰਹੇ ਹਨ । ਹਾਲ ਹੀ ‘ਚ ਉਨ੍ਹਾਂ ਨੇ ਆਪਣੇ ਘਰ ਸ੍ਰੀ ਅਖੰਡ ਪਾਠ ਸਾਹਿਬ ਰਖਵਾਇਆ ਸੀ । ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਉਹ ਲਗਾਤਾਰ ਸਾਂਝੀਆਂ ਕਰ ਰਹੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।

Reported by: PTC Punjabi Desk | Edited by: Shaminder  |  August 06th 2023 08:47 PM |  Updated: August 06th 2023 08:47 PM

ਗਿੱਪੀ ਗਰੇਵਾਲ ਦੇ ਘਰ ਆਈਆਂ ਖੁਸ਼ੀਆਂ, ਨਿਰਮਲ ਰਿਸ਼ੀ, ਸੀਮਾ ਕੌਸ਼ਲ, ਸਰਦਾਰ ਸੋਹੀ ਸਣੇ ਕਈ ਅਦਾਕਾਰ ਪਹੁੰਚੇ ਗਾਇਕ ਦੇ ਘਰ, ਵੇਖੋ ਵੀਡੀਓ

ਗਿੱਪੀ ਗਰੇਵਾਲ (Gippy Grewal) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਹ ਇਨ੍ਹੀਂ ਦਿਨ ਫ਼ਿਲਮ ‘ਕੈਰੀ ਆਨ ਜੱਟਾ-੩’ ਦੀ ਕਾਮਯਾਬੀ ਦਾ ਜਸ਼ਨ ਮਨਾਉਂਦੇ ਨਜ਼ਰ ਆ ਰਹੇ ਹਨ । ਹਾਲ ਹੀ ‘ਚ ਉਨ੍ਹਾਂ ਨੇ ਆਪਣੇ ਘਰ ਸ੍ਰੀ ਅਖੰਡ ਪਾਠ ਸਾਹਿਬ ਰਖਵਾਇਆ ਸੀ । ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਉਹ ਲਗਾਤਾਰ ਸਾਂਝੀਆਂ ਕਰ ਰਹੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।

ਹੋਰ ਪੜ੍ਹੋ : ਜਾਣੋ ਗਾਇਕਾ ਮਨਦੀਪ ਮੈਂਡੀ ਦੇ ਸੰਘਰਸ਼ ਦੀ ਕਹਾਣੀ, ਜਦੋਂ ਪਿਓ ਹੀ ਬਣ ਗਿਆ ਸੀ ਵੈਰੀ, ਗਾਇਕਾ ਨੇ ਪਿਤਾ ਨੂੰ ਦਿੱਤੀ ਸੀ ਮਰ ਜਾਣ ਦੀ ਬਦ-ਦੁਆ

ਜਿਸ ‘ਚ ਉਨ੍ਹਾਂ ਦੇ ਘਰ ਇੰਡਸਟਰੀ ਦੇ ਕਈ ਸਿਤਾਰੇ ਪਹੁੰਚੇ ਹੋਏ ਹਨ । ਜਿਸ ‘ਚ ਮਲਕੀਤ ਰੌਣੀ, ਗੁਰਪ੍ਰੀਤ ਭੰਗੂ, ਸਰਦਾਰ ਸੋਹੀ,ਨਿਰਮਲ ਰਿਸ਼ੀ, ਸੀਮਾ ਕੌਸ਼ਲ  ਸਣੇ ਕਈ ਸਿਤਾਰੇ ਪਹੁੰਚੇ ।ਗਿੱਪੀ ਗਰੇਵਾਲ ਨੇ ਜਿਸ ਵੀਡੀਓ ਨੂੰ ਸਾਂਝਾ ਕੀਤਾ ਹੈ । ਉਸ ‘ਚ ਤੁਸੀਂ ਵੇਖ ਸਕਦੇ ਹੋ ਕਿ ਪੂਰਾ ਪਰਿਵਾਰ ਘਰ ਆਏ ਮਹਿਮਾਨਾਂ ਨੂੰ ਮਿਲਦਾ ਹੋਇਆ ਨਜ਼ਰ ਆ ਰਿਹਾ ਹੈ ।

ਗਿੱਪੀ ਗਰੇਵਾਲ ਦੀ ਫ਼ਿਲਮ ਨੇ ਤੋੜੇ ਕਾਮਯਾਬੀ ਦੇ ਰਿਕਾਰਡ 

ਦੱਸ ਦਈਏ ਕਿ ਹਾਲ ਹੀ ‘ਚ ਆਈ ਗਿੱਪੀ ਗਰੇਵਾਲ ਦੀ ਫ਼ਿਲਮ ‘ਕੈਰੀ ਆਨ ਜੱਟਾ-੩’ ਨੇ ਕਮਾਈ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ । ਜਲਦ ਹੀ ਗਿੱਪੀ ਗਰੇਵਾਲ ਹੋਰ ਵੀ ਕਈ ਫ਼ਿਲਮਾਂ ‘ਚ ਨਜ਼ਰ ਆਉਣ ਵਾਲੇ ਹਨ । ਗਾਇਕ ਦੇ ਤੌਰ ‘ਤੇ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਗਿੱਪੀ ਗਰੇਵਾਲ ਨੇ ਹੌਲੀ ਹੌਲੀ ਅਦਾਕਾਰੀ ਦੇ ਖੇਤਰ ‘ਚ ਕਦਮ ਰੱਖਿਆ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਸਰਾਹਿਆ ਗਿਆ  ।ਇਸ ਤੋਂ ਬਾਅਦ ਉਹਨਾਂ ਨੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ ।  

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network