ਹਾਰਬੀ ਸੰਘਾ ਨੇ ਦਿਖਾਇਆ ਆਪਣਾ ਕਿਚਨ ਗਾਰਡਨ, ਵੇਖੋ ਵੀਡੀਓ

ਹਾਰਬੀ ਸੰਘਾ ਪੰਜਾਬੀ ਇੰਡਸਟਰੀ ਦੇ ਪ੍ਰਸਿੱਧ ਅਦਾਕਾਰਾਂ ਚੋਂ ਇੱਕ ਹਨ । ਉਹ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ ।

Reported by: PTC Punjabi Desk | Edited by: Shaminder  |  September 02nd 2024 06:07 PM |  Updated: September 02nd 2024 06:07 PM

ਹਾਰਬੀ ਸੰਘਾ ਨੇ ਦਿਖਾਇਆ ਆਪਣਾ ਕਿਚਨ ਗਾਰਡਨ, ਵੇਖੋ ਵੀਡੀਓ

ਹਾਰਬੀ ਸੰਘਾ (Harby Sangha)ਪੰਜਾਬੀ ਇੰਡਸਟਰੀ ਦੇ ਪ੍ਰਸਿੱਧ ਅਦਾਕਾਰਾਂ ਚੋਂ ਇੱਕ ਹਨ । ਉਹ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਕਿਚਨ ਗਾਰਡਨ ਦਾ ਵੀਡੀਓ ਫੈਨਸ ਦੇ ਨਾਲ ਸਾਂਝਾ ਕੀਤਾ ਹੈ ।ਜਿਸ ‘ਚ ਗਾਇਕ ਆਪਣੇ ਕਿਚਨ ਗਾਰਡਨ ‘ਚ ਲੱਗੀਆਂ ਲੋਭੀਏ ਦਾ ਫਲੀਆਂ ਲੱਗੀਆਂ ਦਿਖਾ ਰਹੇ ਹਨ ।

ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਲ ਸਬਜ਼ੀ ਤੋੜਦੇ ਹੋਏ ਵਿਖਾਈ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਖੂਬ ਰਿਐਕਸ਼ਨ ਦੇ ਰਹੇ ਹਨ । 

ਹਾਰਬੀ ਸੰਘਾ ਦਾ ਵਰਕ ਫ੍ਰੰਟ 

ਹਾਰਬੀ ਸੰਘਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ । ਆਪਣੇ ਕਰੀਅਰ ਦੇ ਸ਼ੁਰੂਆਤੀ ਦੌਰ ‘ਚ ਉਹ ਸਟੇਜ ‘ਤੇ ਪਰਫਾਰਮ ਕਰਦੇ ਸਨ ।

ਪਰ ਆਪਣੀ ਮਿਹਨਤ ਦੀ ਬਦੌਲਤ ਇੰਡਸਟਰੀ ‘ਚ ਉਨ੍ਹਾਂ ਨੇ ਖੁਦ ਨੂੰ ਸਥਾਪਿਤ ਕੀਤਾ ਅਤੇ ਹੁਣ ਉਹ ਹਰ ਦੂਜੀ ਪੰਜਾਬੀ ਫ਼ਿਲਮ ‘ਚ ਨਜ਼ਰ ਆਉਂਦੇ ਹਨ । ਉਨ੍ਹਾਂ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ ।ਜਿਸ ‘ਚ ਉਨ੍ਹਾਂ ਦੇ ਕਾਮੇਡੀ ਕਿਰਦਾਰਾਂ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ। 

- PTC PUNJABI


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network