ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਗਾਇਕ ਜੱਸੀ ਗਿੱਲ
Jassi Gill visits Golden Temple: ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ (Jassi Gill) ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ ਵਿੱਚ ਗਾਇਕ ਤੇ ਆਪਣੇ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ, ਜਿੱਥੋਂ ਉਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ, ਫੈਨਜ਼ ਇਸ ਨੂੰ ਕਾਫੀ ਪਸੰਦ ਕਰ ਰਹੇ ਹਨ।
ਦੱਸ ਦਈਏ ਕਿ ਗਾਇਕ ਜੱਸੀ ਗਿੱਲ ਹਾਲ ਹੀ ਵਿੱਚ ਆਪਣੇ ਪਰਿਵਾਰ ਨਾਲ ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਪਹੁੰਚੇ। ਇੱਥੇ ਗਾਇਕ ਆਪਣੇ ਪਰਿਵਾਰ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Golden Temple Amritsar) ਨਤਮਸਤਕ ਹੋਣ ਪਹੁੰਚੇ।
ਜੱਸੀ ਗਿੱਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇੱਥੇ ਉਨ੍ਹਾਂ ਨੇ ਗੁਰੂ ਕੀ ਇਲਾਹੀ ਬਾਣੀ ਦਾ ਆਨੰਦ ਮਾਣਿਆ ਤੇ ਸਰਬੱਤ ਦੇ ਭਲੇ ਲਈ ਅਤੇ ਪਰਿਵਾਰ ਦੀ ਸੁਖ ਸ਼ਾਂਤੀ ਲਈ ਅਰਦਾਸ ਕੀਤੀ।ਦੱਸਣਯੋਗ ਹੈ ਕਿ ਗਾਇਕ ਪਹਿਲੀ ਵਾਰ ਆਪਣੇ ਪੁੱਤਰ ਨੂੰ ਨਾਲ ਪਹਿਲੀ ਵਾਰ ਗੁਰੂਘਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਤੇ ਧੀ ਵੀ ਮੌਜੂਦ ਰਹੇ। ਇਸ ਮੌਕੇ ਜੱਸੀ ਗਿੱਲ ਆਪਣੇ ਪੁੱਤ ਨੂੰ ਮੋਢੇ ਉੱਤੇ ਚੁੱਕ ਕੇ ਗੁਰੂਘਰ ਦੇ ਦਰਸ਼ਨ ਕਰਵਾਉਂਦੇ ਹੋਏ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਜ਼ਰ। ਪੱਤਰਕਾਰਾਂ ਨਾਲ ਗੱਲ ਕਰਦਿਆਂ ਗਾਇਕ ਨੇ ਦੱਸਿਆ ਕਿ ਉਹ ਆਪਣੇ ਪੁੱਤਰ ਨੂੰ ਪਹਿਲੀ ਵਾਰ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨ ਕਰਵਾਉਣ ਲਈ ਲਿਆਏ ਹਨ, ਤਾਂ ਜੋ ਉਨ੍ਹਾਂ ਦੇ ਬੱਚੇ ਗੁਰੂ ਕੀ ਬਾਣੀ ਦੇ ਨਾਲ ਜੁੜੇ ਰਹਿਣ। ਉਨ੍ਹਾਂ ਕਿਹਾ ਕਿ ਅਸੀਂ ਸਰਬੱਤ ਦੇ ਭਲੇ ਤੇ ਆਪਣੇ ਪਰਿਵਾਰ ਦੀ ਸੁਖ ਸ਼ਾਂਤੀ ਲਈ ਅਰਦਾਸ ਕੀਤੀ ਹੈ ਵਾਹਿਗੁਰੂ ਹਰ ਕਿਸੇ ਉੱਤੇ ਮਿਹਰ ਭਰਿਆ ਹੱਥ ਰੱਖਣ।
ਹੋਰ ਪੜ੍ਹੋ: ਪੰਜਾਬੀ ਗਾਇਕ ਐਮੀ ਵਿਰਕ ਨੇ ਇੰਸਟਾਗ੍ਰਾਮ ਤੋਂ ਲਿਆ ਬ੍ਰੇਕ, ਡਿਲੀਟ ਕੀਤੀਆਂ ਸਾਰੀਆਂ ਪੋਸਟਾਂ
ਜੱਸੀ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਗਾਇਕ ਦੇ ਨਾਲ-ਨਾਲ ਹੁਣ ਉਹ ਬਤੌਰ ਅਦਾਕਾਰ ਵੀ ਪੰਜਾਬੀ ਇੰਡਸਟਰੀ ਵਿੱਚ ਸਰਗਰਮ ਹਨ। ਜੱਸੀ ਗਿੱਲ ਨੇ ਪਾਲੀਵੁੱਡ (Pollywood) ਦੇ ਨਾਲ-ਨਾਲ ਬਾਲੀਵੁੱਡ ਤੱਕ ਵੀ ਆਪਣੀ ਅਦਾਕਾਰੀ ਨਾਲ ਧਾਕ ਜਮਾਈ ਹੈ। ਬੀਤੇ ਸਾਲ ਜੱਸੀ ਗਿੱਲ ਸਲਮਾਨ ਖਾਨ (Salman Khan) ਦੇ ਨਾਲ ਫਿਲਮ ਕਿਸੀ ਕਾ ਭਾਈ ਕਿਸੀ ਕੀ ਜਾਨ ਵਿੱਚ ਨਜ਼ਰ ਆਏ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਪੰਜਾਬੀ ਫਿਲਮਾਂ ਵਿੱਚ ਵੀ ਕੰਮ ਕੀਤਾ ਹੈ। ਕੁਝ ਸਮਾਂ ਪਹਿਲਾਂ ਹੀ ਜੱਸੀ ਗਿੱਲ ਦਾ ਇੱਕ ਧਾਰਮਿਕ ਗੀਤ ਵੀ ਰਿਲੀਜ਼ ਹੋਇਆ ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।
-