ਜਸਬੀਰ ਜੱਸੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਜਸਬੀਰ ਜੱਸੀ ਸੋਸ਼ਲ ਮੀਡੀਆ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਦਾ ਹੋਇਆ ਨਜ਼ਰ ਆ ਰਿਹਾ ਹੈ । ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਇੱਕ ਕੈਪਸ਼ਨ ਵੀ ਲਿਖਿਆ ਹੈ ।

Reported by: PTC Punjabi Desk | Edited by: Shaminder  |  July 14th 2023 10:13 AM |  Updated: July 14th 2023 10:13 AM

ਜਸਬੀਰ ਜੱਸੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਜਸਬੀਰ ਜੱਸੀ (Jasbir jassi) ਸੋਸ਼ਲ ਮੀਡੀਆ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਦਾ ਹੋਇਆ ਨਜ਼ਰ ਆ ਰਿਹਾ ਹੈ । ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਇੱਕ ਕੈਪਸ਼ਨ ਵੀ ਲਿਖਿਆ ਹੈ । ਜਿਸ ‘ਚ ਉਨ੍ਹਾਂ ਨੇ ਲਿਖਿਆ ‘ਜਗਤ ਜਲੰਦਾ ਰਾਖ ਲੈ ਆਪਣੀ ਕਿਰਪਾ ਧਾਰ’ । ਗਾਇਕ ਦੇ ਵੱਲੋਂ ਸਾਂਝੀ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ‘ਤੇ ਫੈਨਸ ਵੀ ਰਿਐਕਸ਼ਨ ਦੇ ਰਹੇ ਨੇ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲਈ ਅਰਦਾਸ ਕਰ ਰਹੇ ਹਨ ।

 

ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਕਈ ਇਲਾਕੇ

ਦੱਸ ਦਈਏ ਕਿ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਕਈ ਇਲਾਕੇ ਹਨ । ਜਿਸ ‘ਚ ਮਾਲਵਾ ਖੇਤਰ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ ਹੈ ।ਮਾਲਵੇ ਦੇ ਪਟਿਆਲੇ, ਮੋਹਾਲੀ, ਸਮਾਣਾ, ਮੂਨਕ ਸਣੇ ਕਈ ਇਲਾਕਿਆਂ ‘ਚ ਪਾਣੀ ਭਰਿਆ ਹੋਇਆ ਹੈ। ਹਜ਼ਾਰਾਂ ਏਕੜ ‘ਚ ਖੜੀਆਂ ਫਸਲਾਂ ਤਬਾਹ ਹੋ ਚੁੱਕੀਆਂ ਹਨ । 

ਗਾਇਕ ਨੇ ਬੀਤੇ ਦਿਨੀਂ ਵੀ ਸਾਂਝੀਆਂ ਕੀਤੀਆਂ ਸਨ ਤਸਵੀਰਾਂ

ਗਾਇਕ ਨੇ ਬੀਤੇ ਦਿਨੀਂ ਵੀ ਕੁਝ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕੀਤੇ ਸਨ । ਜਿਨ੍ਹਾਂ ‘ਚ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਵੈਡਿੰਗ ਐਨੀਵਰਸਰੀ ਮੌਕੇ ‘ਤੇ ਪਰਫਾਰਮ ਕਰਦੇ ਹੋਏ ਨਜ਼ਰ ਆਏ ਸਨ । ਇਨ੍ਹਾਂ ਤਸਵੀਰਾਂ ‘ਚ ਉਹ ਭਗਵੰਤ  ਮਾਨ ਤੇ ਉਨ੍ਹਾਂ ਦੀ ਪਤਨੀ ਦੇ ਨਾਲ ਦਿਖਾਈ ਦਿੱਤੇ ਸਨ । 

- PTC PUNJABI


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network