ਜਸਬੀਰ ਜੱਸੀ ਨੇ ਕਿਸਾਨਾਂ ਦੇ ਹੱਕ ‘ਚ ਕੀਤੀ ਆਵਾਜ਼ ਬੁਲੰਦ, ਵੀਡੀਓ ਕੀਤਾ ਸਾਂਝਾ
ਕਿਸਾਨਾਂ ਦੇ ਅੰਦੋਲਨ (Farmers Protest)ਦਾ ਅੱਜ ਦੂਜਾ ਦਿਨ ਹੈ। ਕਿਸਾਨ ਸ਼ੰਭੂ ਬਾਰਡਰ ‘ਤੇ ਡਟੇ ਹੋਏ ਹਨ । ਕਿਉਂਕਿ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦਾ ਰਸਤਾ ਰੋਕਣ ਦੇ ਲਈ ਵੱਡੇ ਵੱਡੇ ਬੈਰੀਕੇਟ ਲਗਾਏ ਗਏ ਹਨ । ਜਿਨ੍ਹਾਂ ਨੂੰ ਹਟਾਉਣ ਦੇ ਲਈ ਕਿਸਾਨ ਲਗਾਤਾਰ ਕੋਸ਼ਿਸ਼ਾਂ ਕਰ ਰਹੇ ਹਨ । ਕਿਸਾਨਾਂ ਦਾ ਕਹਿਣਾ ਹੈ ਕਿ ਉਹ ਹਰ ਹਾਲ ‘ਚ ਦਿੱਲੀ ਪਹੁੰਚਣਗੇ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਲਗਾਉਣਗੇ ।
ਹੋਰ ਪੜ੍ਹੋ : ਮੈਂਡੀ ਤੱਖਰ ਨੇ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਪਤੀ ਨੂੰ ਦਿੱਤੀ ਵੈਲੇਂਨਟਾਈਨ ਡੇਅ ਦੀ ਵਧਾਈ
ਜਸਬੀਰ ਜੱਸੀ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਇੱਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ‘ਦਿੱਲੀ ਕਿਸਾਨਾਂ ਦੀ ਆਪਣੀ ਹੈ,ਜਾਣ ਦਿਓ ਯਾਰ।ਆਪਣੇ ਹੱਕ ਦੀ ਗੱਲ ਤਾਂ ਲੋਕਤੰਤਰ ‘ਚ ਹਰ ਕੋਈ ਕਰ ਸਕਦਾ ਏ’। ਜਸਬੀਰ ਜੱਸੀ ਨੇ ਇਸ ਤੋਂ ਇਲਾਵਾ ਇੱਕ ਹੋਰ ਵੀਡੀਓ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ਦੇ ਰਾਹੀਂ ਉਨ੍ਹਾਂ ਨੇ ਕਿਸਾਨਾਂ ਦੇ ਦਰਦ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਹ ਵੀਡੀਓ ਗਾਇਕ ਦੇ ਪਿੰਡ ਅਤੇ ਖੇਤਾਂ ਦਾ ਹੈ । ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਪ੍ਰਤੀਕਰਮ ਦਿੱਤੇ ਜਾ ਰਹੇ ਹਨ ।
ਜਸਬੀਰ ਜੱਸੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ। ਪਰ ਇੱਥੇ ਉਨ੍ਹਾਂ ਦੇ ਕੁਝ ਕੁ ਗੀਤਾਂ ਦਾ ਜ਼ਿਕਰ ਕਰਾਂਗੇ । ਜਿਸ ‘ਚ ਦਿਲ ਲੈ ਗਈ ਕੁੜੀ ਗੁਜਰਾਤ ਦੀ, ਕੋਕਾ, ਚੰਨੋ ਦਾ ਜਵਾਨੀ ਵਿੱਚ ਪੈਰ ਪੈ ਗਿਆ,ਇੱਕ ਤਾਰਾ ਵੱਜਦਾ ਵੇ, ਦਿਲ ਦਾ ਮਹਿਰਮ ਦੂਰ ਗਿਆ ਸਣੇ ਕਈ ਗੀਤ ਸ਼ਾਮਿਲ ਹਨ ।
ਉਨ੍ਹਾਂ ਨੇ ਕੁਝ ਕੁ ਫ਼ਿਲਮਾਂ ‘ਚ ਕੰਮ ਵੀ ਕੀਤਾ ਹੈ। ਜਿਸ ‘ਚ ਖੁਸ਼ੀਆਂ ਅਤੇ ਹਾਲ ਹੀ ‘ਚ ਆਈ ਫ਼ਿਲਮ ‘ਸਰਾਭਾ’ ਵੀ ਸ਼ਾਮਿਲ ਹੈ।ਜਸਬੀਰ ਜੱਸੀ ਦੇ ਪਰਿਵਾਰ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਦੋ ਪੁੱਤਰ ਹਨ । ਪਰ ਜਸਬੀਰ ਜੱਸੀ ਨੇ ਕਦੇ ਵੀ ਉਨ੍ਹਾਂ ਦੇ ਬਾਰੇ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ।
-