ਜੈਜ਼ੀ ਬੀ ਨੇ ਪੁੱਤਰ ਦੇ ਜਨਮ ਦਿਨ ‘ਤੇ ਦਿੱਤੀ ਵਧਾਈ, ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ

ਜੈਜ਼ੀ ਬੀ ਨੇ ਆਪਣੇ ਪੁੱਤਰ ਦੇ ਜਨਮ ਦਿਨ ‘ਤੇ ਖ਼ਾਸ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਨ੍ਹਾਂ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਪੁੱਤਰ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ।

Reported by  PTC Punjabi Desk | Edited by  Shaminder  |  May 21st 2024 10:33 AM |  Updated: May 21st 2024 01:27 PM

ਜੈਜ਼ੀ ਬੀ ਨੇ ਪੁੱਤਰ ਦੇ ਜਨਮ ਦਿਨ ‘ਤੇ ਦਿੱਤੀ ਵਧਾਈ, ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ

 ਜੈਜ਼ੀ ਬੀ (Jazzy B) ਨੇ ਆਪਣੇ ਪੁੱਤਰ ਦੇ ਜਨਮ ਦਿਨ ‘ਤੇ ਖ਼ਾਸ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਨ੍ਹਾਂ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਪੁੱਤਰ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਜਿਉਂ ਹੀ ਜੈਜ਼ੀ ਬੀ ਨੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ । ਜੈਜ਼ੀ ਬੀ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਇੱਕ ਧੀ ਹੈ ਅਤੇ ਇੱਕ ਪੁੱਤਰ ਹੈ ।

ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਪਤਨੀ ਰਵਨੀਤ ਗਰੇਵਾਲ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ, ਫੈਨਸ ਨੂੰ ਆ ਰਿਹਾ ਪਸੰਦ

ਜਿਨ੍ਹਾਂ ਦੇ ਨਾਲ ਅਕਸਰ ਗਾਇਕ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕਰਦਾ ਰਹਿੰਦਾ ਹੈ।ਜੈਜ਼ੀ ਬੀ ਕਾਫੀ ਸਮੇਂ ਤੋਂ ਵਿਦੇਸ਼ ‘ਚ ਹੀ ਸੈਟਲ ਹਨ ਪਰ ਪੰਜਾਬ ਦੀ ਮਿੱਟੀ ਦੇ ਨਾਲ ਉਹ ਹਮੇਸ਼ਾ ਹੀ ਜੁੜੇ ਰਹਿੰਦੇ ਹਨ। ਅਕਸਰ ਪੰਜਾਬ ‘ਚ ਆਪਣੀ ਫੇਰੀ ਦੌਰਾਨ ਉਹ ਆਪਣੀਆਂ ਯਾਦਾਂ ਨੂੰ ਸਾਂਝਾ ਕਰਦੇ ਰਹਿੰਦੇ ਹਨ ।

ਜੈਜ਼ੀ ਬੀ ਦਾ ਵਰਕ ਫ੍ਰੰਟ 

ਜੈਜ਼ੀ ਬੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ਅਤੇ ਮਿੱਤਰਾਂ ਦੇ ਬੂਟ, ਨਾਗ ਸਾਂਭ ਲੈ ਜ਼ੁਲਫਾਂ ਦੇ ਸਣੇ ਕਈ ਹਿੱਟ ਗੀਤ ਉਨ੍ਹਾਂ ਨੇ ਇੰਡਸਟਰੀ ਨੂੰ ਦਿੱਤੇ ਹਨ ।

ਗੀਤਾਂ ਦੇ ਨਾਲ ਨਾਲ ਜੈਜ਼ੀ ਬੀ ਕੁਝ ਕੁ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ । ਜਿਸ ‘ਚ ਸਨੋ ਮੈਨ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ ।

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network