Karan Aujla: ਸਪੌਟੀਫਾਈ ਦੇ ਬਿਲਬੋਰਡ 'ਤੇ ਛਾਏ ਕਰਨ ਔਜਲਾ, ਗਾਇਕ ਦੀ ਨਵੀਂ ਐਲਬਮ 'ਮੇਕਿੰਗ ਮੈਮੋਰੀਜ਼' ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ (Karan Aujla) ਦੀ ਹਾਲ ਹੀ 'ਚ ਨਵੀਂ ਐਲਬਮ 'ਮੇਕਿੰਗ ਮੈਮੋਰੀਜ਼' ਰਿਲੀਜ਼ ਹੋਈ ਹੈ। ਇਸ ਐਲਬਮ ਨੇ ਰਿਲੀਜ਼ ਹੁੰਦਿਆ ਹੀ ਕਈ ਰਿਕਾਰਡ ਬਣਾਏ ਹਨ। ਹਾਲ ਹੀ ਵਿੱਚ ਕਰਨ ਔਜਲਾ ਸਪੌਟੀਫਾਈ ਦੇ ਬਿਲਬੋਰਡ 'ਤੇ ਛਾਏ ਰਹੇ। ਇਸ ਦੇ ਨਾਲ ਹੀ ਗਾਇਕ ਦੀ ਨਵੀਂ ਐਲਬਮ 'ਮੇਕਿੰਗ ਮੈਮੋਰੀਜ਼' ਨੂੰ ਦੇਸ਼-ਵਿਦੇਸ਼ ਵਿੱਚ ਤੀਜਾ ਰੈਂਕ ਹਾਸਿਲ ਹੋਇਆ ਹੈ ਤੇ ਇਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਵੀ ਮਿਲ ਰਿਹਾ ਹੈ।

Reported by: PTC Punjabi Desk | Edited by: Pushp Raj  |  August 22nd 2023 11:40 AM |  Updated: August 22nd 2023 11:40 AM

Karan Aujla: ਸਪੌਟੀਫਾਈ ਦੇ ਬਿਲਬੋਰਡ 'ਤੇ ਛਾਏ ਕਰਨ ਔਜਲਾ, ਗਾਇਕ ਦੀ ਨਵੀਂ ਐਲਬਮ 'ਮੇਕਿੰਗ ਮੈਮੋਰੀਜ਼' ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

Karan Aujla New Album :  ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ (Karan Aujla) ਦੀ ਹਾਲ ਹੀ 'ਚ ਨਵੀਂ ਐਲਬਮ 'ਮੇਕਿੰਗ ਮੈਮੋਰੀਜ਼' ਰਿਲੀਜ਼ ਹੋਈ ਹੈ। ਇਸ ਐਲਬਮ ਨੇ ਰਿਲੀਜ਼ ਹੁੰਦਿਆ ਹੀ ਕਈ ਰਿਕਾਰਡ ਬਣਾਏ ਹਨ। ਹਾਲ ਹੀ ਵਿੱਚ ਕਰਨ ਔਜਲਾ ਸਪੌਟੀਫਾਈ ਦੇ ਬਿਲਬੋਰਡ 'ਤੇ ਛਾਏ ਰਹੇ। ਇਸ ਦੇ ਨਾਲ ਹੀ ਗਾਇਕ ਦੀ ਨਵੀਂ ਐਲਬਮ 'ਮੇਕਿੰਗ ਮੈਮੋਰੀਜ਼' ਨੂੰ ਦੇਸ਼-ਵਿਦੇਸ਼ ਵਿੱਚ ਤੀਜਾ ਰੈਂਕ ਹਾਸਿਲ ਹੋਇਆ ਹੈ ਤੇ ਇਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਵੀ ਮਿਲ ਰਿਹਾ ਹੈ। 

ਕਰਨ ਔਜਲਾ ਪੰਜਾਬੀ ਇੰਡਸਟਰੀ ਦਾ ਟੌਪ ਗਾਇਕ ਹੈ। ਉਹ ਗੀਤਾਂ ਦੀ ਮਸ਼ੀਨ ਦੇ ਨਾਂ ਨਾਲ ਵੀ ਕਾਫੀ ਮਸ਼ਹੂਰ ਹੈ। ਕਰਨ ਔਜਲਾ ਨੇ ਆਪਣੇ ਕਰੀਅਰ 'ਚ ਇੰਡਸਟਰੀ ਨੂੰ ਸਭ ਤੋਂ ਜ਼ਿਆਦਾ ਹਿੱਟ ਗਾਣੇ ਦਿੱਤੇ ਹਨ। ਕਰਨ ਦੀ ਹਾਲ ਹੀ 'ਚ ਨਵੀਂ ਐਲਬਮ 'ਮੇਕਿੰਗ ਮੈਮੋਰੀਜ਼' ਰਿਲੀਜ਼ ਹੋਈ ਹੈ। ਇਸ ਐਲਬਮ ਨੇ ਰਿਲੀਜ਼ ਹੁੰਦਿਆ ਹੀ ਕਈ ਰਿਕਾਰਡ ਬਣਾਏ ਹਨ। ਐਲਬਮ ਨੂੰ ਪੂਰੀ ਦੁਨੀਆ 'ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇੱਥੋਂ ਤੱਕ ਕਿ ਗੋਰੇ ਵੀ ਕਰਨ ਦੇ ਗਾਣਿਆਂ 'ਤੇ ਥਿਰਕਦੇ ਨਜ਼ਰ ਆ ਰਹੇ ਹਨ। 

ਕਰਨ ਔਜਲਾ ਨੇ ਕੁੱਝ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਹ ਸਪੌਟੀਫਾਈ ਦੇ ਬਿਲਬੋਰਡ 'ਤੇ ਨਜ਼ਰ ਆ ਰਿਹਾ ਹੈ। ਕਰਨ ਔਜਲਾ ਦੀ ਐਲਬਮ 'ਮੇਕਿੰਗ ਮੈਮੋਰੀਜ਼' 18 ਅਗਸਤ ਨੂੰ ਰਿਲੀਜ਼ ਹੋਈ ਸੀ ਅਤੇ ਖੂਬ ਪਸੰਦ ਕੀਤੀ ਜਾ ਰਹੀ ਹੈ। ਇਹੀ ਨਹੀਂ ਔਜਲਾ ਦੀ ਐਲਬਮ ਦੇ ਗੀਤ ਦੇ ਗੋਰੇ ਵੀ ਡਾਂਸ ਕਰਦੇ ਨਜ਼ਰ ਆਏ। ਗਾਇਕ ਨੇ ਇਸ ਦੇ ਕਈ ਵੀਡੀਓਜ਼ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੇ ਹਨ।

ਟੌਪ 10 ਐਲਬਮਾਂ 'ਚ ਕਰਨ ਔਜਲਾ ਦੀ ਐਲਬਮ ਨੂੰ ਮਿਲਿਆ ਤੀਜਾ ਰੈਂਕ 

ਕਰਨ ਔਜਲਾ ਨੇ ਇੱਕ ਹੋਰ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿੱਚ ਉਸ ਨੇ ਜਾਣਕਾਰੀ ਦਿੱਤੀ ਹੈ ਕਿ ਉਸ ਦੀ ਐਲਬਮ ਸਪੌਟੀਫਾਈ ਅਤੇ ਸਪੌਟੀਫਾਈ ਇੰਡੀਆ 'ਤੇ ਟੌਪ 10 'ਚ ਸ਼ਾਮਲ ਹੈ। ਔਜਲਾ ਦੀ ਐਲਬਮ ਤੀਜੇ ਨੰਬਰ 'ਤੇ ਹੈ।

ਦੱਸ ਦਈਏ ਕਿ ਕਰਨ ਦੀ ਐਲਬਮ ਦਾ ਪਹਿਲਾ ਗਾਣਾ 'ਐਡਮਾਇਰਿੰਗ ਯੂ' 1 ਅਗਸਤ ਨੂੰ ਰਿਲੀਜ਼ ਹੋਇਆ ਸੀ। ਜਿਸ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਗਾਣਾ ਸਾਇੰਸ ਫਿਕਸ਼ਨ ਥੀਮ ਦੇ ਅਨੁਸਾਰ ਫਿਲਮਾਇਆ ਗਿਆ ਹੈ, ਜਿਸ ਨੂੰ ਕਾਫੀ ਪਸੰਦ ਕੀਤਾ ਗਿਆ ਹੈ। 

ਹੋਰ ਪੜ੍ਹੋ: Gippy Grewal : ਫ਼ਿਲਮ 'ਮੌਜਾਂ ਹੀ ਮੌਜਾਂ' ਚੋਂ ਗਿੱਪੀ ਗਰੇਵਾਲ ਦਾ ਨਵਾਂ ਗੀਤ 'ਦਿਲ ਮੰਗਦਾ' ਹੋਇਆ ਰਿਲੀਜ਼, ਗਾਇਕ ਐਨਰਜੈਟਿਕ ਅੰਦਾਜ਼ 'ਚ ਆਏ ਨਜ਼ਰ

ਦੱਸ ਦਈਏ ਕਿ ਕਰਨ ਦੀ ਐਲਬਮ ਦਾ ਪਹਿਲਾ ਗਾਣਾ 'ਐਡਮਾਇਰਿੰਗ ਯੂ' 1 ਅਗਸਤ ਨੂੰ ਰਿਲੀਜ਼ ਹੋਇਆ ਸੀ। ਜਿਸ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਗਾਣਾ ਸਾਇੰਸ ਫਿਕਸ਼ਨ ਥੀਮ ਦੇ ਅਨੁਸਾਰ ਫਿਲਮਾਇਆ ਗਿਆ ਹੈ, ਜਿਸ ਨੂੰ ਕਾਫੀ ਪਸੰਦ ਕੀਤਾ ਗਿਆ ਹੈ।  ਆਪਣੀ ਐਲਬਮ ਨੂੰ ਇੰਨਾਂ ਪਿਆਰ ਮਿਲਦਾ ਦੇਖ ਕੇ ਕਰਨ ਔਜਲਾ ਖੁਸ਼ ਨਜ਼ਰ ਆ ਰਿਹਾ ਹੈ। ਉਸ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਦਿਆਂ ਲਿਿਖਿਆ, 'ਮੇਕਿੰਗ ਮੈਮੋਰੀਜ਼ ਪੂਰੀ ਦੁਨੀਆ 'ਚ ਰਿਲੀਜ਼ ਹੋ ਗਈ ਹੈ, ਐਲਬਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।' 

- PTC PUNJABI


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network