ਕੌਰ ਬੀ ਆਪਣੇ ਪਿਤਾ ਦੇ ਨਾਲ ਖੇਤਾਂ ‘ਚ ਗੇੜੀ ਲਾਉਂਦੇ ਆਏ ਨਜ਼ਰ, ਵੇਖੋ ਵੀਡੀਓ

ਕੌਰ ਬੀ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੀ ਹੈ। ਹੁਣ ਗਾਇਕਾ ਨੇ ਆਪਣੇ ਪਿਤਾ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਗਾਇਕਾ ਆਪਣੇ ਪਿਤਾ ਜੀ ਦੇ ਨਾਲ ਥਾਰ ‘ਚ ਘੁੰਮਦੀ ਹੋਈ ਨਜ਼ਰ ਆ ਰਹੀ ਹੈ।

Reported by: PTC Punjabi Desk | Edited by: Shaminder  |  August 08th 2024 01:21 PM |  Updated: August 08th 2024 01:21 PM

ਕੌਰ ਬੀ ਆਪਣੇ ਪਿਤਾ ਦੇ ਨਾਲ ਖੇਤਾਂ ‘ਚ ਗੇੜੀ ਲਾਉਂਦੇ ਆਏ ਨਜ਼ਰ, ਵੇਖੋ ਵੀਡੀਓ

ਕੌਰ ਬੀ (Kaur B)  ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੀ ਹੈ। ਹੁਣ ਗਾਇਕਾ ਨੇ ਆਪਣੇ ਪਿਤਾ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਗਾਇਕਾ ਆਪਣੇ ਪਿਤਾ ਜੀ ਦੇ ਨਾਲ ਥਾਰ ‘ਚ ਘੁੰਮਦੀ ਹੋਈ ਨਜ਼ਰ ਆ ਰਹੀ ਹੈ। ਖੇਤਾਂ ‘ਚ ਗਾਇਕਾ ਥਾਰ ਚਲਾਉਂਦੀ ਹੋਈ ਦਿਖਾਈ ਦੇ ਰਹੀ ਹੈ । ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਲਿਖਿਆ ‘ਯਾਰੀ ਬਾਪੂ ਨਾਲ ਪੱਕੀ’ । ਕੌਰ ਬੀ ਅਕਸਰ ਆਪਣੇ ਪਿਤਾ ਜੀ ਦੇ ਨਾਲ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । 

ਹੋਰ ਪੜ੍ਹੋ : ਰਵਿੰਦਰ ਗਰੇਵਾਲ ਨੇ ਮਨਾਇਆ ਮਾਂ ਦਾ ਜਨਮ ਦਿਨ,ਕਿਹਾ ‘ਜਨਮ ਦਿਨ ਮੁਬਾਰਕ ਹੋਵੇ ਮਾਂ’

ਕੌਰ ਬੀ ਦਾ ਵਰਕ ਫਰੰਟ 

ਕੌਰ ਬੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਪਰ ਇੱਥੇ ਉਨ੍ਹਾਂ ਦੇ ਕੁਝ ਕੁ ਗੀਤਾਂ ਦਾ ਜ਼ਿਕਰ ਕਰਾਂਗੇ ।ਜਿਸ ‘ਚ ਬਜਟ, ਫੁਲਕਾਰੀ, ਪੀਜ਼ਾ ਹੱਟ, ਮਿੱਤਰਾਂ ਦੇ ਬੂਟ ਸਣੇ ਕਈ ਗੀਤ ਸ਼ਾਮਿਲ ਹਨ ।

ਵਧੀਆ ਲਾਈਫ ਸਟਾਈਲ ਲਈ ਮਸ਼ਹੂਰ 

ਕੌਰ ਬੀ ਜਿੱਥੇ ਆਪਣੀ ਵਧੀਆ ਗਾਇਕੀ ਦੇ ਲਈ ਜਾਣੇ ਜਾਂਦੇ ਹਨ । ਉੱਥੇ ਹੀ ਵਧੀਆ ਲਾਈਫ ਸਟਾਈਲ ਦੇ ਲਈ ਵੀ ਮਸ਼ਹੂਰ ਹਨ ।ਉਹ ਜ਼ਿਆਦਾਤਰ ਦੇਸੀ ਪਹਿਰਾਵੇ ਸੂਟ ‘ਚ ਨਜ਼ਰ ਆਉਂਦੇ ਹਨ ਅਤੇ ਸੂਟ ਦੀ ਇੱਕ ਤੋਂ ਇੱਕ ਵੈਰਾਇਟੀ ਉਨ੍ਹਾਂ ਦੇ ਕੋਲ ਮੌਜੂਦ ਹੈ। ਇਸ ਦੇ ਨਾਲ ਹੀ ਉਹ ਵੈਸਟਨ ਡਰੈੱਸਾਂ ‘ਚ ਵੀ ਖੂਬ ਫੱਬਦੇ ਹਨ ।   

 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network