ਕੁਲਵਿੰਦਰ ਬਿੱਲਾ ਨੇ ਪਤਨੀ ਦਾ ਮਨਾਇਆ ਜਨਮ ਦਿਨ, ਪਰਿਵਾਰ ਦੇ ਨਾਲ ਖੂਬਸੂਰਤ ਤਸਵੀਰ ਵਾਇਰਲ
ਕੁਲਵਿੰਦਰ ਬਿੱਲਾ (Kulwinder Billa) ਨੇ ਪਤਨੀ ਦਾ ਜਨਮ ਦਿਨ (Wife Birthday) ਮਨਾਇਆ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਕੁਲਵਿੰਦਰ ਬਿੱਲਾ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਛਾਈ ਹੋਈ ਹੈ। ਜਿਸ ‘ਚ ਗਾਇਕ ਆਪਣੀ ਪਤਨੀ ਅਤੇ ਬੱਚਿਆਂ ਦੇ ਨਾਲ ਨਜ਼ਰ ਆ ਰਿਹਾ ਹੈ ।ਜਿਉਂ ਹੀ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਤਾਂ ਹਰ ਕੋਈ ਕੁਲਵਿੰਦਰ ਬਿੱਲਾ ਦੀ ਪਤਨੀ ਨੂੰ ਜਨਮ ਦਿਨ ਦੀ ਵਧਾਈ ਦੇਣ ਲੱਗ ਪਏ ।
ਹੋਰ ਪੜ੍ਹੋ : ਹਰਭਜਨ ਮਾਨ ਪਰਿਵਾਰ ਦੇ ਨਾਲ ਪਹੁੰਚੇ ਪਿੰਡ, ਸੇਵੀਆਂ ਦਾ ਲੁਤਫ ਉਠਾਉਂਦੇ ਆਏ ਨਜ਼ਰ
ਕੁਲਵਿੰਦਰ ਬਿੱਲਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਪਤਨੀ ਦਾ ਨਾਮ ਰਾਵੀ ਹੈ । ਕੁਝ ਸਮੇਂ ਪਹਿਲਾਂ ਹੀ ਇਸ ਜੋੜੀ ਦੇ ਘਰ ਪੁੱਤਰ ਨੇ ਜਨਮ ਲਿਆ ਸੀ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ । ਕੁਲਵਿੰਦਰ ਬਿੱਲਾ ਨੇ ਆਪਣੇ ਪੁੱਤਰ ਦਾ ਨਾਮ ਜਿੰਦ ਸਿੰਘ ਜੱਸੜ ਰੱਖਿਆ ਹੈ। ਇਸ ਤੋਂ ਪਹਿਲਾਂ ਇਸ ਜੋੜੀ ਦੇ ਘਰ ਧੀ ਸਾਂਝ ਦਾ ਜਨਮ ਹੋਇਆ ਸੀ ।
ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਕੁਲਵਿੰਦਰ ਬਿੱਲਾ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਪਿਛਲੇ ਕਈ ਸਾਲਾਂ ਤੋਂ ਉਹ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਬਤੌਰ ਗਾਇਕ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਪਰ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਹੁਣ ਤੱਕ ਕਈ ਫ਼ਿਲਮਾਂ ‘ਚ ਉਹ ਅਦਾਕਾਰੀ ਕਰ ਚੁੱਕੇ ਹਨ । ਕੁਲਵਿੰਦਰ ਬਿੱਲਾ ਨੇ ਆਪਣਾ ਪ੍ਰੋਡਕਸ਼ਨ ਹਾਊਸ ਵੀ ਬਣਾਇਆ ਹੈ।
ਉਹ ਫ਼ਿਲਮਾਂ ਦੇ ਨਿਰਮਾਣ ਖੇਤਰ ‘ਚ ਵੀ ਨਿੱਤਰ ਚੁੱਕੇ ਹਨ । ਕੁਲਵਿੰਦਰ ਬਿੱਲਾ ਨੇ ਆਪਣੇ ਮਿਊਜ਼ਿਕ ਕਰੀਅਰ ‘ਚ ਕਈ ਗੀਤ ਗਾਏ ਹਨ । ਭਾਵੇਂ ਉਹ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਹੋਵੇ, ਭਾਵੇਂ ਧਾਰਮਿਕ ਗੀਤ ਹੋਣ ਹਰ ਤਰ੍ਹਾਂ ਦਾ ਰੰਗ ਉਨ੍ਹਾਂ ਨੇ ਗਾਇਆ ਹੈ।ਜਲਦ ਹੀ ਕੁਲਵਿੰਦਰ ਬਿੱਲਾ ਕਈ ਪ੍ਰੋਜੈਕਟਸ ‘ਚ ਨਜ਼ਰ ਆਉਣਗੇ । ਜਿਸ ਦੇ ਬਾਰੇ ਉਹ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਫੈਨਸ ਦੇ ਨਾਲ ਜਾਣਕਾਰੀ ਸਾਂਝੀ ਕਰਦੇ ਰਹਿੰਦੇ ਹਨ ।
-