ਪੰਜ ਤੱਤਾਂ ‘ਚ ਵਿਲੀਨ ਹੋਏ ਮਸ਼ਹੂਰ ਕਵਿ ਸੁਰਜੀਤ ਪਾਤਰ ਜੀ, ਪਰਿਵਾਰ ਤੇ ਚਾਹੁਣ ਵਾਲਿਆਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ
Last Rites Of Padmashri Surjit Patar ji : ਪੰਜਾਬੀ ਕਵੀ ਅਤੇ ਪ੍ਰਸਿੱਧ ਲੇਖਕ ਪਦਮਸ੍ਰੀ ਸੁਰਜੀਤ ਸਿੰਘ ਪਾਤਰ ਦਾ ਸ਼ਨੀਵਾਰ ਤੜਕੇ ਦਿਹਾਂਤ ਹੋ ਗਿਆ ਹੈ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਮਾਡਲ ਟਾਊਨ ਲੁਧਿਆਣਾ ਦੇ ਸ਼ਮਸ਼ਾਨਘਾਟ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਉਨ੍ਹਾਂ ਦੇ ਪਰਿਵਾਰ ਅਤੇ ਚਾਹੁਣ ਵਾਲਿਆਂ ਨੇ ਉਨ੍ਹਾਂ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ।
ਜਾਣਕਾਰੀ ਮੁਤਾਬਕ ਸੁਰਜੀਤ ਪਾਤਰ ਜੀ ਦੀਆਂ ਅਤਿੰਮ ਵਿਦਾਈਗੀ ਦੀਆਂ ਰਸਮਾਂ ਉਨ੍ਹਾਂ ਦੇ ਸ਼ਹਿਰ ਲੁਧਿਆਣਾ ਵਿਖੇ ਹੀ ਪੂਰੀਆਂ ਕੀਤੀਆਂ ਗਈਆਂ ਹਨ। ਸੁਰਜੀਤ ਪਾਤਰ ਜੀ ਦੇ ਅੰਤਿਮ ਦਰਸ਼ਨਾਂ ਲਈ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਸਣੇ ਕਈ ਸਿਆਸੀ ਤੇ ਪੰਜਾਬੀ ਜਗਤ ਦੀਆਂ ਮਸ਼ਹੂਰ ਹਸਤੀਆਂ ਵੀ ਪਹੁੰਚੀਆਂ।
ਸੁਰਜੀਤ ਪਾਤਰ ਜੀ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਪਦਮਸ਼੍ਰੀ ਸੁਰਜੀਤ ਪਾਤਰ ਨੇ 79 ਸਾਲ ਦੀ ਉਮਰ ਵਿੱਚ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਦਿੱਤਾ। ਉਨ੍ਹਾਂ ਨੇ ਲੁਧਿਆਣਾ ਵਿਖੇ ਸਥਿਤ ਆਪਣੇ ਨਿਵਾਸ ਸਥਾਨ 'ਤੇ ਆਖਰੀ ਸਾਹ ਲਏ।
ਸੁਰਜੀਤ ਪਾਤਰ ਜੀ ਦੀ ਅੰਤਿਮ ਯਾਤਰਾ ਦੇ ਦੌਰਾਨ ਕਈ ਉੱਘੀਆਂ ਸ਼ਖਸੀਤਾਂ ਉਨ੍ਹਾਂ ਸ਼ਰਧਾਂਜਲੀ ਭੇਂਟ ਕਰਨ ਤੇ ਅੰਤਿਮ ਵਿਦਾਈ ਦੇਣ ਪਹੁੰਚੀਆਂ। ਇਸ ਮੌਕੇ ਪੰਜਾਬ ਦੇ ਮੁਖ ਮੰਤਰੀ ਤੋਂ ਲੈ ਕੇ ਮਸ਼ਹੂਰ ਪੰਜਾਬੀ ਕਲਾਕਾਰ ਗੁਰਪ੍ਰੀਤ ਘੁੱਗੀ ਵੀ ਸੁਰਜੀਤ ਪਾਤਰ ਜੀ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ। ਗੁਰਪ੍ਰੀਤ ਘੁੱਗੀ ਪਰਿਵਾਰ ਨੂੰ ਹੌਸਲਾ ਦਿੰਦੇ ਤੇ ਉਨ੍ਹਾਂ ਨਾਲ ਦੁੱਖ ਸਾਂਝਾ ਕਰਦੇ ਨਜ਼ਰ ਆਏ।
ਉੱਘੇ ਲੇਖਕ ਤੇ ਕਵੀ ਸੁਰਜੀਤ ਪਾਤਰ ਦਾ ਇਸ ਅਕਾਲ ਚਲਾਣੇ ਕਾਰਨ ਪੰਜਾਬੀ ਸਾਹਿਤ ਜਗਤ ਨੂੰ ਵੱਡਾ ਘਾਟਾ ਪਿਆ ਹੈ ਜੋ ਕਿ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ। ਸੁਰਜੀਤ ਪਾਤਰ ਜੀ ਨੇ ਆਪਣੀਆਂ ਕਵਿਤਾਵਾਂ ਰਾਹੀਂ ਪੰਜਾਬੀ ਭਾਸ਼ਾ ਨੂੰ ਇੱਕ ਨਵਾਂ ਆਯਾਮ ਦਿੱਤਾ ਹੈ। ਉਨ੍ਹਾਂ ਦੀਆਂ ਰਚਨਾਵਾਂ ਵਿੱਚ ਮਨੁੱਖੀ ਸੰਵੇਦਨਾਵਾਂ, ਕੁਦਰਤ ਪ੍ਰਤੀ ਪਿਆਰ ਅਤੇ ਸਮਾਜਿਕ ਮੁੱਦਿਆਂ ਨੂੰ ਖੂਬਸੂਰਤੀ ਨਾਲ ਦਰਸਾਇਆ ਗਿਆ ਹੈ। ਪੰਜਾਬ ਦੀ ਮਿੱਟੀ ਦੀ ਮਿੱਠੀ ਮਹਿਕ ਅਤੇ ਪੰਜਾਬੀ ਲੋਕਾਂ ਦੀ ਜ਼ਿੰਦਗੀ ਦਾ ਸੱਚ ਉਸ ਦੀਆਂ ਕਵਿਤਾਵਾਂ ਵਿੱਚ ਝਲਕਦਾ ਸੀ।
ਹੋਰ ਪੜ੍ਹੋ : ਜੈਜ਼ੀ ਬੀ ਨੇ ਮਦਰਸ ਡੇਅ ਦੇ ਮੌਕੇ ਉੱਤੇ ਸਾਂਝੀ ਕੀਤੀ ਮਾਂ ਨਾਲ ਖਾਸ ਤਸਵੀਰ, ਲਿਖਿਆ, 'ਮਿਸ ਯੂ ਮਾਂ'
ਸੁਰਜੀਤ ਪਾਤਰ ਨੂੰ ਸਾਹਿਤ ਅਕਾਦਮੀ ਪੁਰਸਕਾਰ, ਪਦਮ ਸ਼੍ਰੀ ਪੁਰਸਕਾਰ ਸਣੇ ਕਈ ਵੱਕਾਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੀਆਂ ਰਚਨਾਵਾਂ ਦਾ ਕਈ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ ਹੈ ਅਤੇ ਦੁਨੀਆ ਭਰ ਵਿੱਚ ਉਨ੍ਹਾਂ ਦੀ ਲੇਖਨੀ ਦੀ ਪ੍ਰਸ਼ੰਸਾ ਕੀਤੀ ਗਈ ਹੈ। ਉਨ੍ਹਾਂ ਦੇ ਦਿਹਾਂਤ ਨਾਲ ਪੰਜਾਬੀ ਸਾਹਿਤ ਜਗਤ ਵਿੱਚ ਇੱਕ ਅਜਿਹਾ ਖਲਾਅ ਪੈਦਾ ਹੋ ਗਿਆ ਹੈ ਜੋ ਸ਼ਾਇਦ ਹੀ ਭਰਿਆ ਜਾ ਸਕੇ।
- PTC PUNJABI