Sidhu MooseWala: ਦੀਵਾਲੀ 'ਤੇ ਸਿੱਧੂ ਮੂਸੇਲਵਾਲਾ ਦੇ ਫੈਨਜ਼ ਨੂੰ ਮਿਲਿਆ ਵੱਡਾ ਸਰਪ੍ਰਾਈਜ਼, 12 ਨਵੰਬਰ ਨੂੰ ਰਿਲੀਜ਼ ਹੋਵੇਗਾ ਗਾਇਕ ਦਾ ਸਭ ਤੋਂ ਖ਼ਾਸ ਗੀਤ

ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਦਿਹਾਂਤ ਨੂੰ ਇੱਕ ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ, ਪਰ ਅਜੇ ਗਾਇਕ ਦੇ ਫੈਨਜ਼ ਉਨ੍ਹਾਂ ਨੂੰ ਗੀਤਾਂ ਦੇ ਰਾਹੀਂ ਯਾਦ ਕਰਦੇ ਰਹਿੰਦੇ ਹਨ। ਇਸ ਸਾਲ ਦੀਵਾਲੀ 'ਤੇ ਸਿੱਧੂ ਦੇ ਫੈਨਜ਼ ਨੂੰ ਖ਼ਾਸ ਸਰਪ੍ਰਾਈਜ਼ ਮਿਲਿਆ ਹੈ, ਜੀ ਹਾਂ ਇਸ ਦੀਵਾਲੀ 'ਤੇ ਯਾਨੀ ਕਿ 12 ਨਵੰਬਰ ਨੂੰ ਸਿੱਧੂ ਮੂਸੇਲਵਾਲਾ ਦਾ ਬੇਹੱਦ ਖ਼ਾਸ ਗੀਤ ਰਿਲੀਜ਼ ਹੋਣ ਜਾ ਰਿਹਾ ਹੈ ਤੇ ਇਸ ਗੀਤ ਦਾ ਪੋਸਟਰ ਵੀ ਰਿਲੀਜ਼ ਹੋ ਗਿਆ ਹੈ।

Reported by: PTC Punjabi Desk | Edited by: Pushp Raj  |  November 09th 2023 12:35 PM |  Updated: November 09th 2023 12:35 PM

Sidhu MooseWala: ਦੀਵਾਲੀ 'ਤੇ ਸਿੱਧੂ ਮੂਸੇਲਵਾਲਾ ਦੇ ਫੈਨਜ਼ ਨੂੰ ਮਿਲਿਆ ਵੱਡਾ ਸਰਪ੍ਰਾਈਜ਼, 12 ਨਵੰਬਰ ਨੂੰ ਰਿਲੀਜ਼ ਹੋਵੇਗਾ ਗਾਇਕ ਦਾ ਸਭ ਤੋਂ ਖ਼ਾਸ ਗੀਤ

Sidhu MooseWala New Song : ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਦਿਹਾਂਤ ਨੂੰ ਇੱਕ ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ, ਪਰ ਅਜੇ ਗਾਇਕ ਦੇ ਫੈਨਜ਼ ਉਨ੍ਹਾਂ ਨੂੰ ਗੀਤਾਂ ਦੇ ਰਾਹੀਂ ਯਾਦ ਕਰਦੇ ਰਹਿੰਦੇ ਹਨ। ਇਸ ਸਾਲ ਦੀਵਾਲੀ 'ਤੇ ਸਿੱਧੂ ਦੇ ਫੈਨਜ਼ ਨੂੰ ਖ਼ਾਸ ਸਰਪ੍ਰਾਈਜ਼ ਮਿਲਿਆ ਹੈ, ਜੀ ਹਾਂ ਇਸ ਦੀਵਾਲੀ 'ਤੇ ਯਾਨੀ ਕਿ 12 ਨਵੰਬਰ ਨੂੰ ਸਿੱਧੂ ਮੂਸੇਲਵਾਲਾ ਦਾ ਬੇਹੱਦ ਖ਼ਾਸ ਗੀਤ ਰਿਲੀਜ਼ ਹੋਣ ਜਾ ਰਿਹਾ ਹੈ ਤੇ ਇਸ ਗੀਤ ਦਾ ਪੋਸਟਰ ਵੀ ਰਿਲੀਜ਼ ਹੋ ਗਿਆ ਹੈ। 

ਮਰਹੂਮ ਗਾਇਕ ਸਿੱਧੂ ਮੂਸੇਵਾਲੇ ਦੇ ਇਸ ਗੀਤ ਬਾਰੇ ਜਾਣਕਾਰੀ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਗਈ ਹੈ। ਗਾਇਕ ਦੀ ਮਾਤਾ ਚਰਨ ਕੌਰ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ 'ਤੇ ਪੁੱਤਰ ਦੇ ਨਵੇਂ ਗੀਤ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ ਤੇ ਗੀਤ ਦਾ ਪੋਸਟਰ ਸਾਂਝਾ ਕੀਤਾ ਹੈ। 

ਦੱਸ ਦਈਏ ਕਿ ਇਹ ਗੀਤ ਸਿੱਧੂ ਮੂਸੇਵਾਲਾ ਦੇ ਦਿਹਾਂਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਪੰਜਵਾਂ ਗੀਤ ਹੈ। ਜਾਣਕਾਰੀ ਮੁਤਾਬਕ ਇਹ ਗੀਤ ਦੀਵਾਲੀ ਵਾਲੇ ਦਿਨ ਯਾਨੀ ਕਿ 12 ਨਵੰਬਰ ਨੂੰ ਦੁਪਹਿਰ 12 ਵਜੇ ਯੂਟਿਊਬ ਸਣੇ ਸਾਰੀਆਂ ਮਿਊਜ਼ਿਕ ਐਪਲੀਕੇਸ਼ਨਾਂ 'ਤੇ ਰਿਲੀਜ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਗਾਇਕ ਦੇ ਪਰਿਵਾਰ ਵੱਲੋਂ ਇਸ ਗੀਤ ਦੇ ਟਾਈਟਲ ਤੇ ਹੋਰ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। 

 ਹੋਰ ਪੜ੍ਹੋ: Shehnaaz Gill Photo: ਸ਼ਹਿਨਾਜ਼ ਗਿੱਲ ਨੇ ਦਿਖਾਇਆ Winter Glow, ਵੇਖੋ ਅਦਾਕਾਰਾ ਦੀ ਖੂਬਸੂਰਤ ਤਸਵੀਰਾਂ  

ਦੱਸ ਦਈਏ ਕਿ 29 ਮਈ ਨੂੰ ਮਾਨਸਾ ਵਿਖੇ ਕੁਝ ਅਣਪਛਾਤੇ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਗਾਇਕ ਦੇ ਮਾਤਾ-ਪਿਤਾ ਤੇ ਫੈਨਜ਼ ਅਜੇ ਵੀ ਉਨ੍ਹਾਂ ਦੇ ਇਨਸਾਫ ਲਈ ਸੰਘਰਸ਼ ਕਰ ਰਹੇ ਹਨ। ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਹਾਲ ਹੀ 'ਚ ਗਾਇਕ ਦੀ ਜ਼ਿੰਦਗੀ 'ਤੇ ਬਣ ਰਹੀ ਫਿਲਮ ਤੇ ਕਿਤਾਬ ਲਿਖੇ ਜਾਣ ਦਾ ਵਿਰੋਧ ਕੀਤਾ ਸੀ, ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੇ ਪੁੱਤਰ ਨੂੰ ਇਨਸਾਫ ਨਹੀਂ ਮਿਲ ਜਾਂਦਾ ਉਹ ਇਸ ਬਾਰੇ ਕੋਈ ਵੀ ਗੱਲ ਨਹੀਂ ਕਰਨਾ ਚਾਹੁੰਦੇ। 

- PTC PUNJABI


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network